Breaking News

ਪੰਜਾਬ ਚ ਕੋਰੋਨਾ ਦੇ ਅੱਜ ਆਏ ਏਨੇ ਪੌਜੇਟਿਵ ਮਰੀਜ ਅਤੇ ਹੋਈਆਂ ਏਨੀਆਂ ਮੌਤਾਂ

ਆਈ ਤਾਜਾ ਵੱਡੀ ਖਬਰ

ਕੋਰੋਨਾਵਾਇਰਸ ਦੇ ਨਾਲ ਪੂਰੇ ਵਿਸ਼ਵ ਭਰ ਵਿੱਚ ਮਰਨ ਵਾਲਿਆਂ ਦੀ ਗਿਣਤੀ ਵਿੱਚ ਤੇਜ਼ੀ ਨਾਲ ਵਾਧਾ ਦਰਜ ਕੀਤਾ ਜਾ ਰਿਹਾ ਹੈ। ਭਾਵੇਂ ਲੋਕ ਇਸ ਬਿਮਾਰੀ ਤੋਂ ਠੀਕ ਵੀ ਹੋ ਰਹੇ ਹਨ ਪਰ ਜਦੋਂ ਤੱਕ ਇਸ ਤੋਂ ਬਚਾਅ ਲਈ ਕੋਈ ਦਵਾਈ ਜਾਂ ਵੈਕਸੀਨ ਲਈ ਆ ਜਾਂਦੀ ਉਦੋਂ ਤੱਕ ਇਸ ਵਾਇਰਸ ਦਾ ਖ਼ੌਫ਼ ਲੋਕਾਂ ਨੂੰ ਦਿਨ ਬ ਦਿਨ ਡਰਾਉਂਦਾ ਰਹੇਗਾ। ਦੁਨੀਆਂ ਭਰ ਦੇ ਵਿੱਚ ਕੋਰੋਨਾ ਵਾਇਰਸ ਨਾਲ ਗ੍ਰਸਤ ਮਰੀਜ਼ਾਂ ਦੀ ਗਿਣਤੀ ਵੀ ਲਗਾਤਾਰ ਵੱਧ ਰਹੀ ਹੈ।

ਤਾਜ਼ਾਂ ਅੰਕੜਿਆਂ ਦੀ ਗੱਲ ਕਰੀਏ ਤਾਂ ਸੰਸਾਰ ਵਿਚ ਕੋਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ 44,392,453 ਗਈ ਹੈ ਜਿਸ ਵਿਚ ਅਮਰੀਕਾ 9,043,365 ਮਰੀਜ਼ਾਂ ਦੀ ਗਿਣਤੀ ਨਾਲ ਅਜੇ ਵੀ ਪਹਿਲੇ ਸਥਾਨ ‘ਤੇ ਹੈ। ਜੇਕਰ ਭਾਰਤ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗੱਲ ਕੀਤੀ ਜਾਵੇ ਤਾਂ ਇਹ ਗਿਣਤੀ 7,999,755 ਹੈ। ਪਰ ਭਾਰਤ ਦੇ ਸੂਬੇ ਪੰਜਾਬ ਵਿੱਚ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਘੱਟਣੀ ਸ਼ੁਰੂ ਹੋ ਗਈ ਹੈ।

ਪੰਜਾਬ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 10 ਮੌਤਾਂ ਹੋਈਆਂ ਹਨ ਜਦੋਂ ਕਿ 468 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 4,266ਹੋ ਗਈ ਹੈ। ਜਦੋਂ ਕਿ ਸੂਬੇ ‘ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 132,727 ਹੋ ਗਈ ਹੈ ਜਦੋਂ ਕਿ 124,293 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਭਾਰਤ ਦੇ ਵਿੱਚ ਹੁਣ ਤੱਕ 8,041,051 ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ

ਜਿਨ੍ਹਾਂ ਵਿੱਚੋਂ 7,315,989 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਵਾਪਸ ਪਰਤ ਗਏ ਹਨ ਪਰ 120,583ਕੋਰੋਨਾ ਦੇ ਸ਼ਿਕਾਰ ਹੋਏ ਲੋਕਾਂ ਨੂੰ ਬਚਾਇਆ ਨਹੀਂ ਜਾ ਸਕਿਆ। ਉੱਥੇ ਹੀ ਦੁਨੀਆਂ ਭਰ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਕੁੱਲ ਗਿਣਤੀ 44,925,394 ਤੱਕ ਪੁਹੰਚ ਗਈ ਹੈ ਜਿਸ ਵਿੱਚੋਂ 32,799,078 ਲੋਕ ਠੀਕ ਹੋ ਗਏ ਹਨ ਅਤੇ 1,181,304 ਲੋਕਾਂ ਦੀ ਮੌਤ ਹੋ ਗਈ। ਇਸ ਸਮੇਂ ਸੰਸਾਰ ਵਿੱਚ ਕੋਰੋਨਾ ਦੇ 10,945,012 ਕੇਸ ਐਕਟਿਵ ਹਨ ਜਿਨ੍ਹਾਂ ਵਿਚੋਂ 81,769 ਮਰੀਜ਼ਾਂ ਦੀ ਹਾਲਤ ਜ਼ਿਆਦਾ ਗੰਭੀਰ ਹੈ।

Check Also

ਅਮਰੀਕਾ ਚ ਕੁਦਰਤ ਨੇ ਮਚਾਈ ਭਾਰੀ ਤਬਾਹੀ, ਰਾਸ਼ਟਰਪਤੀ ਨੇ ਸੂਬੇ ਚ ਐਲਾਨੀ ਐਮਰਜੈਂਸੀ

ਆਈ ਤਾਜਾ ਵੱਡੀ ਖਬਰ  ਦੁਨੀਆ ਵਿਚ ਆਉਣ ਵਾਲੀਆਂ ਇਹ ਕੁਦਰਤੀ ਆਫਤਾਂ ਨੇ ਬਹੁਤ ਸਾਰੇ ਲੋਕਾਂ …