Breaking News

ਪੰਜਾਬ ਚ ਜੀਓ ਬਾਰੇ ਆਈ ਇਹ ਤਾਜਾ ਵੱਡੀ ਖਬਰ – ਹੁਣ ਹੋ ਰਿਹਾ ਇਹ ਕੰਮ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਖੇਤੀ ਕਾਨੂੰਨਾਂ ਦਾ ਜਿਥੇ ਪਿਛਲੇ ਲੰਬੇ ਸਮੇਂ ਤੋਂ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਉਥੇ ਹੀ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਜਿੱਥੇ ਸਰਕਾਰ ਵੱਲੋ ਇਹ ਖ਼ੇਤੀ ਕਾਨੂੰਨ ਕਿਸਾਨਾਂ ਦੇ ਹਿੱਤ ਵਿੱਚ ਦੱਸੇ ਗਏ ਸਨ। ਉੱਥੇ ਹੀ ਕਿਸਾਨਾਂ ਵੱਲੋਂ ਇਸ ਗੱਲ ਨੂੰ ਝੂਠਲਾਉਦੇ ਹੋਏ ਆਖਿਆ ਗਿਆ ਹੈ, ਕੀ ਇਹ ਖੇਤੀ ਕਾਨੂੰਨ ਕਾਰਪੋਰੇਟ ਘਰਾਣਿਆ ਦੇ ਹਿੱਤ ਵਿੱਚ ਹਨ। ਇਸ ਲਈ ਹੀ ਕਿਸਾਨਾਂ ਵੱਲੋਂ ਲਗਾਤਾਰ ਕਾਰਪੋਰੇਟ ਘਰਾਣਿਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਰਿਲਾਇੰਸ ਦੇ ਪੈਟਰੌਲ ਪੰਪ, ਮਾਲਜ਼ ਨੂੰ ਬੰਦ ਕਰਵਾ ਕੇ ਉਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉੱਥੇ ਹੀ ਹੁਣ ਪੰਜਾਬ ਵਿੱਚ ਜੀਓ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਹੋ ਰਿਹਾ ਹੈ ਇਹ ਕੰਮ।

ਜਿੱਥੇ ਮੁਕੇਸ਼ ਅੰਬਾਨੀ ਦੀ ਰਿਲਾਇਂਸ ਕੰਪਨੀ ਦਾ ਵਿਰੋਧ ਕੀਤਾ ਜਾ ਰਿਹਾ ਹੈ ਉਥੇ ਹੀ ਕੰਪਨੀ ਇਕ ਹੋਰ ਮੁਸੀਬਤ ਵਿਚ ਘਿਰਦੀ ਨਜ਼ਰ ਆ ਰਹੀ ਹੈ। ਕਿਸਾਨਾਂ ਵੱਲੋਂ ਜਿੱਥੇ ਪਹਿਲਾਂ ਜੀਓ ਦੇ ਟਾਵਰਾਂ ਨੂੰ ਬੰਦ ਕਰਵਾਏ ਜਾਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਸਨ। ਉੱਥੇ ਹੀ ਹੁਣ ਮੋਬਾਈਲ ਟਾਵਰਾਂ ਤੋਂ ਕੀਮਤੀ ਬੈਟਰੀਆਂ ਚੋਰੀ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਪੁਲੀਸ ਵੱਲੋਂ ਅਣਪਛਾਤੇ ਚੋਰਾਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਇਹ ਘਟਨਾ ਜਲੰਧਰ ਦੇ ਪਾਤਰਾਂ ਅਤੇ ਮਕਸੂਦਾਂ ਤੋਂ ਸਾਹਮਣੇ ਆਈ ਹੈ। ਜਿੱਥੇ ਪੰਜ ਲੱਖ ਦਾ ਨੁਕਸਾਨ ਹੋਇਆ ਹੈ।

ਜਿੱਥੇ ਪਹਿਲਾਂ ਕਿਸਾਨਾਂ ਵੱਲੋਂ ਮੁਕੇਸ਼ ਅੰਬਾਨੀ ਦੇ ਮੋਬਾਇਲ ਟਾਵਰਾਂ ਨੂੰ ਨੁਕਸਾਨ ਪਹੁੰਚਾਇਆ ਜਾਣਾ ਸ਼ੁਰੂ ਕੀਤਾ ਗਿਆ ਸੀ। ਭਾਰਤ ਸਰਕਾਰ ਵੱਲੋਂ ਉਨ੍ਹਾਂ ਲੋਕਾਂ ਖਿਲਾਫ ਪਰਚੇ ਦਰਜ ਕਰਨ ਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਸਨ ਜਿਸ ਤੋਂ ਬਾਅਦ ਇਹਨਾਂ ਘਟਨਾਵਾਂ ਨੂੰ ਠੱਲ੍ਹ ਪੈ ਗਈ ਸੀ। ਜਿਓਂ ਦੇ ਕੁਨੈਕਸ਼ਣ ਬੰਦ ਹੋਣ ਕਾਰਨ ਵੀ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਹੁਣ ਪਾਤਰਾਂ ਤੋਂ ਚਾਂਦਪੁਰ ਜਾਂਦੀ ਰੋਡ ਤੇ ਟਾਵਰ ਤੋਂ ਤਿੰਨ ਬੈਟਰੀਆਂ ਚੋਰੀ ਹੋ ਗਈਆਂ ਹਨ। ਜਿਸ ਬਾਰੇ ਜਾਣਕਾਰੀ ਉਥੇ ਤਾਇਨਾਤ ਟੈਕਨੀਸ਼ੀਅਨ ਨਰੇਸ਼ ਕੁਮਾਰ ਵੱਲੋਂ ਦਿੱਤੀ ਗਈ ਸੀ।

ਜਿਸ ਤੋਂ ਬਾਅਦ ਇਸ ਘਟਨਾ ਬਾਰੇ ਪੁਲਸ ਨੂੰ ਸੂਚਿਤ ਕੀਤਾ ਗਿਆ। ਇਸ ਤਰਾਂ ਹੀ ਜਲੰਧਰ ਦੇ ਮਕਸੂਦਾਂ ਵਿੱਚ ਵੀ ਕੰਪਨੀ ਦੇ ਟਾਵਰ ਤੋਂ ਤਿੰਨ ਬੈਟਰੀਆਂ ਚੋਰੀ ਕੀਤੀਆਂ ਗਈਆਂ ਹਨ। ਉਥੇ ਤੈਨਾਤ ਟੈਕਨੀਸ਼ੀਅਨ ਹਰਦੀਪ ਸਿੰਘ ਨੇ ਦੱਸਿਆ ਕਿ ਪਿੰਡ ਨੌਸੀ ਦੇ ਜੀਓ ਟਾਵਰ ਤੋਂ 3 ਬੈਟਰੀਆਂ ਚੋਰੀ ਹੋਈਆਂ ਹਨ ਜਿਨ੍ਹਾਂ ਦੀ ਕੀਮਤ ਢਾਈ ਲੱਖ ਰੁਪਏ ਹੈ। ਅਜੇ ਤਕ ਚੋਰਾਂ ਬਾਰੇ ਨਹੀਂ ਪਤਾ ਲੱਗਿਆ ਤੇ ਅਣਪਛਾਤੇ ਚੋਰਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।

Check Also

ਰੀਲ ਬਨਾਉਣ ਲਈ ਫਾਂਸੀ ਤੇ ਲਟਕਿਆ ਨੌਜਵਾਨ , ਤੜਫਣ ਲੱਗਾ ਦੋਸਤ ਸਮਝੇ ਐਕਟਿੰਗ ਹੋਈ ਮੌਤ

ਆਈ ਤਾਜਾ ਵੱਡੀ ਖਬਰ  ਅੱਜ ਕੱਲ ਦੇ ਨੌਜਵਾਨ ਮੁੰਡੇ ਕੁੜੀਆਂ ਰੀਲਾਂ ਬਣਾਉਣ ਲਈ ਇਸ ਕਦਰ …