Breaking News

ਪੰਜਾਬ ਚ ਫਿਰ ਹੋਇਆ ਕੋਰੋਨਾ ਬੇ ਕਾਬੂ – ਅੱਜ ਇਥੋਂ ਇਥੋਂ ਮਿਲੇ 987 ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ

ਅੱਜ ਇਥੋਂ ਇਥੋਂ ਮਿਲੇ 987 ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ

ਚੰਡੀਗੜ੍ਹ: ਪੰਜਾਬ ‘ਚ ਕੋਰੋਨਾ ਵਾਇਰਸ ਦੀ ਰਫ਼ਤਾਰ ਮੱਠੀ ਨਹੀਂ ਪੈ ਰਹੀ। ਆਏ ਦਿਨ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ‘ਚੋਂ ਨਵੇ ਪੌਜ਼ੇਟਿਵ ਕੇਸ ਸਾਹਮਣੇ ਆ ਰਹੇ ਹਨ। ਅੱਜ ਪੰਜਾਬ ‘ਚ 987 ਨਵੇਂ ਕੇਸ ਦਰਜ ਕੀਤੇ ਗਏ ਜਦਕਿ 24 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋਈ ਹੈ।

ਇਸ ਦੇ ਨਾਲ ਹੀ ਪੰਜਾਬ ‘ਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦਾ ਅੰਕੜਾ 586 ਹੋ ਗਿਆ ਹੈ। ਪੰਜਾਬ ‘ਚ ਕੋਰੋਨਾ ਵਾਇਰਸ ਦੇ ਹੁਣ ਤਕ 23,903 ਮਰੀਜ਼ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ‘ਚੋਂ 15,319 ਲੋਕ ਕੋਰੋਨਾ ਖਿਲਾਫ ਜੰਗ ਜਿੱਤ ਚੁੱਕੇ ਹਨ ਯਾਨੀ ਕਿ ਠੀਕ ਹੋਕੇ ਘਰਾਂ ਨੂੰ ਪਰਤ ਗਏ। ਮੌਜੂਦਾ ਸਮੇਂ 7,998 ਐਕਟਿਵ ਕੇਸ ਹਨ।

ਮੌਜੂਦਾ ਸਮੇਂ ਪੰਜਾਬ ‘ਚ 131 ਲੋਕ ਆਕਸੀਜ਼ਨ ਸਪੋਰਟ ‘ਤੇ ਹਨ ਤੇ 22 ਲੋਕਾਂ ਦੀ ਹਾਲਤ ਗੰਭੀਰ ਹੈ ਜੋ ਵੈਂਟੀਲੇਟਰ ‘ਤੇ ਹਨ। ਅੱਜ ਲੁਧਿਆਣਾ ‘ਚ 316 ਨਵੇਂ ਕੇਸ ਸਾਹਮਣੇ ਆਏ ਤੇ ਪਟਿਆਲਾ ‘ਚ 204 ਲੋਕ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ। ਪੰਜਾਬ ਚ ਕੋਰੋਨਾ ਦਾ ਪ੍ਰਕੋਪ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਹਰ ਰੋਜ ਪੰਜਾਬ ਚ ਸੈਂਕੜਿਆਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਮਰੀਜ ਸਾਹਮਣੇ ਆ ਰਹੇ ਹਨ। ਹੁਣ ਤਾਂ ਕਈ ਜਿਲਿਆਂ ਚ ਹੀ ਰੋਜਾਨਾ ਸੈਂਕੜਿਆਂ ਦੀ ਗਿਣਤੀ ਵਿਚ ਮਰੀਜ ਮਿਲਨੇ ਸ਼ੁਰੂ ਹੋ ਗਏ ਹਨ ਜੋ ਕੇ ਬਹੁਤ ਹੀ ਚਿੰਤਾ ਦੀ ਗਲ੍ਹ ਹੈ। ਪੰਜਾਬ ਸਰਕਾਰ ਵੀ ਇਸ ਨੋ ਰੋਕਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੀ ਹੈ।

ਪਰ ਇਹ ਤਦ ਤਕ ਬਿਲਕੁਲ ਵੀ ਨਹੀਂ ਰੁਕ ਸਕਦਾ ਜਦ ਤਕ ਲੋਕ ਸ਼ੋਸ਼ਲ ਡਿਸਟੈਂਸ ਦੀ ਪਾਲਣਾ ਨਹੀਂ ਕਰਨਗੇ। ਕਈ ਲੋਕ ਬਿਨਾ ਕੰਮ ਦੇ ਹੀ ਘੁੰਮ ਰਹੇ ਹਨ ਜਿਹਨਾਂ ਦਾ ਕਰਕੇ ਇਹ ਵਧਦਾ ਹੀ ਜਾ ਰਿਹਾ ਹੈ। ਕੰਮ ਵਾਲਿਆਂ ਨੇ ਤਾਂ ਕੰਮ ਤੇ ਜਾਣਾ ਹੀ ਹੁੰਦਾ ਹੈ ਪਰ ਬੇ ਵਜ੍ਹਾ ਘੁੰਮਣ ਤੋਂ ਵੀ ਲੋਕ ਗੁਰੇਜ ਨਹੀਂ ਕਰ ਰਹੇ।

Check Also

ਅਮਰੀਕਾ ਚ ਕੁਦਰਤ ਨੇ ਮਚਾਈ ਭਾਰੀ ਤਬਾਹੀ, ਰਾਸ਼ਟਰਪਤੀ ਨੇ ਸੂਬੇ ਚ ਐਲਾਨੀ ਐਮਰਜੈਂਸੀ

ਆਈ ਤਾਜਾ ਵੱਡੀ ਖਬਰ  ਦੁਨੀਆ ਵਿਚ ਆਉਣ ਵਾਲੀਆਂ ਇਹ ਕੁਦਰਤੀ ਆਫਤਾਂ ਨੇ ਬਹੁਤ ਸਾਰੇ ਲੋਕਾਂ …