Breaking News

ਪੰਜਾਬ ਚ ਵਾਪਰਿਆ ਵੱਡਾ ਦੁਖਦਾਈ ਕਾਂਡ ਸਾਰੇ ਪੰਜਾਬ ਚ ਛਾਇਆ ਸੋਗ, ਪੁਲਸ ਵਲੋਂ ਛਾਂਤੀ ਬਣਾਏ ਰੱਖਣ ਦੀ ਅਪੀਲ

ਹੁਣੇ ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਪੰਜਾਬ ਚ ਲੁਧਿਆਣੇ ਤੋਂ ਆ ਰਹੀ ਹੈ ਜਿਸ ਨਾਲ ਸਾਰੇ ਪੰਜਾਬ ਚ ਸੋਗ ਦੀ ਲਹਿਰ ਦੌੜ ਗਈ ਹੈ। ਲੋਕਾਂ ਵਿਚ ਇਸ ਖਬਰ ਨੂੰ ਸੁਣ ਕੇ ਗੁੱਸਾ ਵੀ ਪਾਇਆ ਜਾ ਰਿਹਾ ਹੈ। ਪੰਜਾਬ ਪੁਲਸ ਵਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕੇ ਉਹ ਸ਼ਾਂਤੀ ਰੱਖਣ।

ਲੁਧਿਆਣਾ ਦੇ ਟਿੱਬਾ ਰੋਡ ਤੇ ਦੇਰ ਸ਼ਾਮ ਸੇਵਾ ਸਿੰਘ ਨਾਂ ਦੇ ਨੌਜਵਾਨ ਵੱਲੋਂ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗਾਂ ਦੀ ਕਿਸੇ ਵੱਲੋਂ ਬੇਅਦਬੀ ਕੀਤੀ ਗਈ ਹੈ, ਜਿਸ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਪੂਰੀ ਜਾਂਚ ਕੀਤੀ ਗਈ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੇ ਅੰਗ ਪਾੜ ਕੇ ਖਿਲਾਰੇ ਗਏ ਸਨ। ਫਿਰ ਕੁਝ ਹੀ ਘੰਟਿਆਂ ਦੇ ਵਿਚ ਇਸ ਪੂਰੇ ਮਾਮਲੇ ਨੂੰ ਸੁਲਝਾ ਲਿਆ, ਪੁਲਿਸ ਨੇ ਕਿਹਾ ਕਿ ਪਾਵਨ ਸਰੂਪਾਂ ਦੀ ਬੇਅਦਬੀ ਕਿਸੇ ਹੋਰ ਨੇ ਨਹੀਂ ਸਗੋਂ

ਇਤਲਾਹ ਦੇਣ ਵਾਲੇ ਨੌਜਵਾਨ ਸੇਵਾ ਸਿੰਘ ਵੱਲੋਂ ਹੀ ਕੀਤੀ ਗਈ ਹੈ, ਪੁਲੀਸ ਨੇ ਮੁਲਜ਼ਮ ਗ੍ਰਿਫ਼ਤਾਰ ਕਰ ਲਿਆ ਹੈ ਜਿਸ ਦੀ ਉਮਰ ਲਗਭਗ 17 ਸਾਲ ਦੀ ਦੱਸੀ ਜਾ ਰਹੀ ਹੈ, ਹਾਲਾਂਕਿ ਪੁਲਸ ਵੱਲੋਂ ਇਸ ਮਾਮਲੇ ਤੇ ਫਿਲਹਾਲ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਪੇਜ ਤੇ ਜਾਣਕਾਰੀ ਦਿੱਤੀ ਗਈ ਹੈ, ਪੁਲਿਸ ਕਮਿਸ਼ਨਰ ਲੁਧਿਆਣਾ ਵੱਲੋਂ ਇਸ ਸਬੰਧੀ ਮੰਗਲਵਾਰ 3 ਨਵੰਬਰ ਨੂੰ ਇੱਕ ਪ੍ਰੈਸ ਕਾਨਫਰੰਸ ਸੱਦੀ ਗਈ ਹੈ ਜਿਸ ਵਿਚ ਇਸ ਪੂਰੇ ਮਾਮਲੇ ਦਾ ਖੁਲਾਸਾ ਕੀਤਾ ਜਾਵੇਗਾ।

Check Also

ਚਲਦੇ ਵਿਆਹ ਚ ਲਾੜੇ ਨੇ ਸਟੇਜ ਪਿੱਛੇ ਜਾ ਕਰ ਦਿੱਤੀ ਅਜਿਹੀ ਕਰਤੂਤ , ਲਾੜੀ ਨੇ ਤੋੜ ਦਿੱਤਾ ਵਿਆਹ

ਆਈ ਤਾਜਾ ਵੱਡੀ ਖਬਰ  ਅਕਸਰ ਹੀ ਵਿਆਹਾਂ ਦੇ ਵਿੱਚ ਛੋਟੀਆਂ ਮੋਟੀਆਂ ਗੱਲਾਂ ਨੂੰ ਲੈ ਕੇ …