Breaking News

ਪੰਜਾਬ: ਜਨਮ ਦਿਨ ਤੋਂ ਇਕ ਦਿਨ ਪਹਿਲਾਂ ਜੋ ਮੁੰਡੇ ਨਾਲ ਹੋਇਆ ਕਦੇ ਸੋਚਿਆ ਵੀ ਨਹੀਂ ਸੀ, ਪਰਿਵਾਰ ਤੇ ਟੁਟਿਆ ਦੁੱਖਾਂ ਦਾ ਪਹਾੜ

ਆਈ ਤਾਜਾ ਵੱਡੀ ਖਬਰ 

ਜਨਮਦਿਨ ਦਾ ਸਾਰਿਆਂ ਨੂੰ ਹੀ ਬਹੁਤ ਚਾਅ ਹੁੰਦਾ ਹੈ , ਜਨਮਦਿਨ ਲੋਕ ਵੱਖੋ ਵੱਖਰੇ ਢੰਗ ਨਾਲ ਮਨਾਉਣਾ ਪਸੰਦ ਕਰਦੇ ਹਨ , ਪਰ ਅੱਜ ਅਸੀਂ ਇੱਕ ਅਜਿਹਾ ਮਾਮਲਾ ਦੱਸਾਂਗੇ ਜਿਸ ਬਾਰੇ ਸੋਚ ਕੇ ਹੀ ਰੂਹ ਕੰਬ ਉੱਠਦੀ ਹੈ l ਦਰਅਸਲ ਇੱਕ ਵਿਅਕਤੀ ਦੀ ਉਸਦੇ ਜਨਮਦਿਨ ਤੋਂ ਇਕ ਦਿਨ ਪਹਿਲਾਂ ਮੌਤ ਹੋ ਗਈ ਜਿਸ ਕਾਰਨ ਹੁਣ ਪਰਿਵਾਰ ਤੇ ਦੁੱਖਾਂ ਦਾ ਪਹਾੜ ਟੁੱਟ ਚੁਕਿਆ ਹੈ, ਦੱਸਦਿਆਂ ਕਿ ਇੱਕ ਭਿਆਨਕ ਸੜਕੀ ਹਾਦਸੇ ਵਿੱਚ ਇੱਕ ਵਿਅਕਤੀ ਦੀ ਜਨਮਦਿਨ ਤੋਂ ਪਹਿਲਾਂ ਜਾਨ ਚੱਲੀ ਗਈ , ਪ੍ਰਾਪਤ ਜਾਣਕਾਰੀ ਮੁਤਾਬਕ ਪਤਾ ਚਲਿਆ ਕਿ ਜਲੰਧਰ-ਪਠਾਨਕੋਟ ਹਾਈਵੇ ’ਤੇ ਸਥਿਤ ਸਰਾਭਾ ਨਗਰ ਦੇ ਬਾਹਰ ਐਕਟਿਵਾ ’ਤੇ ਘਰ ਪਰਤ ਰਹੇ ਬਜ਼ੁਰਗ ਨੂੰ ਟਰੱਕ ਨੇ ਦਰੜ ਦਿੱਤਾ।

ਮੌਕੇ ’ਤੇ ਹੀ ਬਜ਼ੁਰਗ ਦੀ ਮੌਤ ਹੋ ਗਈ। ਦੱਸਦਿਆਂ ਜਾ ਰਿਹਾ ਕਿ ਮੰਗਲਵਾਰ ਨੂੰ ਬਜ਼ੁਰਗ ਮਨਜੀਤ ਸਿੰਘ ਜਿਸਦੀ ਉਮਰ 61 ਸਾਲ ਦੀ ਦੱਸੀ ਜਾ ਰਹੀ ਹੈ ਉਹਨਾਂ ਦਾ ਮੌਤ ਤੋਂ ਇੱਕ ਦਿਨ ਪਹਿਲਾਂ ਜਨਮਦਿਨ ਸੀ। ਇਸ ਘਟਨਾ ਦੇ ਵਾਪਰਨ ਤੋਂ ਬਾਅਦ ਲੋਕਾਂ ਦੀ ਮਦਦ ਨਾਲ ਟਰੱਕ ਚਾਲਕ ਨੂੰ ਹਿਰਾਸਤ ’ਚ ਲੈ ਲਿਆ ।

ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲਾ ਦਰਜ ਕੀਤਾ ਤੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ , ਉਥੇ ਹੀ ਜਾਣਕਾਰੀ ਦਿੰਦਿਆਂ ਥਾਣਾ ਨੰ. 8 ਦੇ ਏ. ਐੱਸ. ਆਈ. ਨੇ ਦੱਸਿਆ ਕਿ ਪੁਲਸ ਸੂਚਨਾ ਮਿਲਣ ’ਤੇ ਮੌਕੇ ’ਤੇ ਪੁੱਜੀ ਤੇ ਮਨਜੀਤ ਸਿੰਘ ਦੀ ਪਛਾਣ ਕਰਵਾਉਣ ਤੋਂ ਬਾਅਦ ਉਸਦੇ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਦਿੱਤੀ।

ਮ੍ਰਿਤਕ ਦੀ ਪਛਾਣ ਤੋਂ ਬਾਅਦ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ‘ਚ ਰਖਵਾ ਦਿੱਤਾ ਹੈ , ਇਨਾ ਹੀ ਨਹੀਂ ਸਗੋਂ ਟਰੱਕ ਨੂੰ ਕਬਜ਼ੇ ਵਿਚ ਲੈ ਲਿਆ ਹੈ। ਪੁਲੀਸ ਨੇ ਇਸ ਮਾਮਲੇ ਸਬੰਧੀ ਕਿਹਾ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਜੋ ਬਿਆਨ ਦਿੱਤੇ ਜਾਣਗੇ, ਉਸ ਆਧਾਰ ’ਤੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।

Check Also

ਚਲਦੇ ਵਿਆਹ ਚ ਲਾੜੇ ਨੇ ਸਟੇਜ ਪਿੱਛੇ ਜਾ ਕਰ ਦਿੱਤੀ ਅਜਿਹੀ ਕਰਤੂਤ , ਲਾੜੀ ਨੇ ਤੋੜ ਦਿੱਤਾ ਵਿਆਹ

ਆਈ ਤਾਜਾ ਵੱਡੀ ਖਬਰ  ਅਕਸਰ ਹੀ ਵਿਆਹਾਂ ਦੇ ਵਿੱਚ ਛੋਟੀਆਂ ਮੋਟੀਆਂ ਗੱਲਾਂ ਨੂੰ ਲੈ ਕੇ …