Breaking News

ਪੰਜਾਬ ਦੇ ਇਸ ਸਕੂਲ ਚ ਇਕੋ ਕਲਾਸ ਦੇ 8 ਵਿਦਿਆਰਥੀ ਨਿਕਲੇ ਪੌਜੇਟਿਵ , ਮਚਿਆ ਹੜਕੰਮਪ ਪਈਆਂ ਭਾਜੜਾਂ

ਆਈ ਤਾਜਾ ਵੱਡੀ ਖਬਰ

ਕਰੋਨਾ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਜਿਥੇ ਬੱਚਿਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਪਿਛਲੇ ਸਾਲ ਮਾਰਚ ਤੋਂ ਹੀ ਵਿਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ। ਉਥੇ ਹੀ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਮੁੜ ਤੋਂ ਸਰਕਾਰ ਵੱਲੋਂ 2 ਅਗਸਤ ਤੋਂ ਵਿਦਿਅਕ ਅਦਾਰਿਆਂ ਨੂੰ ਸਾਰੇ ਬੱਚਿਆਂ ਲਈ ਖੋਲ੍ਹ ਦਿੱਤਾ ਗਿਆ ਸੀ। ਵਿਦਿਅਕ ਅਦਾਰਿਆਂ ਦੇ ਵਿਚ ਹੁਣ ਸਾਰੀਆਂ ਕਲਾਸਾਂ ਦੇ ਬੱਚੇ ਆ ਸਕਦੇ ਸਨ। ਜਿਨ੍ਹਾਂ ਦੇ ਆਉਣ ਲਈ ਕਲਾਸਾਂ ਦੇ ਅਨੁਸਾਰ ਕੁਝ ਦਿਨ ਵੀ ਤੈਅ ਕੀਤੇ ਗਏ ਹਨ। ਉੱਥੇ ਹੀ ਬਹੁਤ ਸਾਰੇ ਲੋਕਾਂ ਨੂੰ ਭਾਰੀ ਆਰਥਿਕ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਸਿਹਤ ਵਿਭਾਗ ਵੱਲੋਂ ਵੀ ਸਕੂਲਾਂ ਨੂੰ ਆਦੇਸ਼ ਜਾਰੀ ਕੀਤੇ ਗਏ ਹਨ ਕਿ ਉਨ੍ਹਾਂ ਦੇ ਅਧਿਆਪਕ ਅਤੇ ਵਿਦਿਆਰਥੀਆਂ ਦੇ ਟੈਸਟ ਕੀਤੇ ਜਾਣਗੇ।

ਹੁਣ ਪੰਜਾਬ ਦੇ ਸਕੂਲ ਵਿੱਚੋਂ ਇੱਕ ਹੀ ਕਲਾਸ ਦੇ 8 ਵਿਦਿਆਰਥੀ ਫਿਰ ਕਰੋਨਾ ਤੋਂ ਪੀੜਤ ਨਿਕਲੇ ਹਨ, ਜਿਸ ਕਾਰਨ ਭਾਜੜਾਂ ਪੈ ਗਈਆਂ ਹਨ। ਸਿਹਤ ਮੰਤਰੀ ਵੱਲੋਂ ਜਿਥੇ ਰੋਜ਼ਾਨਾ 10 ਹਜ਼ਾਰ ਟੈਸਟ ਕੀਤੇ ਜਾਣ ਦਾ ਆਦੇਸ਼ ਆਗੂ ਕੀਤਾ ਗਿਆ ਸੀ। ਉੱਥੇ ਹੀ ਇਕ ਹਜ਼ਾਰ ਟੈਸਟ ਲੁਧਿਆਣਾ ਜਿਲੇ ਵਿੱਚ ਕੀਤੇ ਜਾਣ ਦਾ ਹੁਕਮ ਦਿੱਤਾ ਗਿਆ ਸੀ। ਜਿਸ ਦੇ ਅਧਾਰ ਤੇ ਅੱਜ ਲੁਧਿਆਣਾ ਜਿਲੇ ਵਿੱਚ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਬਸਤੀ ਜੋਧੇਵਾਲ, ਨਿਊ ਸੁਭਾਸ਼ ਨਗਰ ਵਿੱਚ 41 ਸਕੂਲੀ ਵਿਦਿਆਰਥੀਆਂ ਦੇ ਕਰੋਨਾ ਟੈਸਟ ਕੀਤੇ ਗਏ ਸਨ।

ਜਿਨ੍ਹਾਂ ਵਿੱਚੋਂ 8 ਵਿਦਿਆਰਥੀ ਇੱਕ ਇੱਕ ਹੀ ਕਲਾਸ ਦੇ ਕਰੋਨਾ ਤੋਂ ਸੰਕਰਮਿਤ ਹੋ ਗਏ ਹਨ। ਇਸ ਬਾਰੇ ਜਾਣਕਾਰੀ ਇਕ ਜ਼ਿਲ੍ਹਾ ਡਾਕਟਰ ਰਮੇਸ਼ ਕੁਮਾਰ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਹੋਰ ਬੱਚਿਆਂ ਦੇ ਵੀ ਕਰੋਨਾ ਟੈਸਟ ਕੀਤੇ ਜਾ ਰਹੇ ਹਨ। ਉਥੇ ਹੀ ਸਿਹਤ ਵਿਭਾਗ ਵੱਲੋਂ ਚੌਕਸੀ ਵਰਤਦੇ ਹੋਏ ਵਿਦਿਆਰਥੀਆਂ ਨੂੰ ਇਕਾਂਤਵਾਸ ਵਿੱਚ ਕੀਤਾ ਗਿਆ ਹੈ। ਇਕ ਹੀ ਕਲਾਸ ਦੇ ਅੱਠ ਬੱਚਿਆਂ ਦੇ ਕਰੋਨਾ ਸੰਕ੍ਰਮਿਤ ਹੋਣ ਕਾਰਨ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ।

ਸਰਕਾਰ ਵੱਲੋਂ 2 ਅਗਸਤ ਤੋਂ ਸਾਰੀਆਂ ਕਲਾਸਾਂ ਦੇ ਬੱਚਿਆਂ ਨੂੰ ਸਕੂਲ ਆਉਣ ਵਾਸਤੇ ਇਜਾਜ਼ਤ ਦਿੱਤੀ ਗਈ ਸੀ। ਉਥੇ ਹੀ ਬਾਰ ਬਾਰ ਸਕੂਲ ਦੇ ਸਟਾਫ ਅਤੇ ਅਧਿਕਾਰੀਆਂ ਨੂੰ ਕਰੋਨਾ ਸਥਿਤੀ ਦੇ ਅਨੁਸਾਰ ਫੈਸਲੇ ਲੈਣੇ ਅਤੇ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ ਹੈ।

Check Also

ਪੰਜਾਬ ਚ ਸੁਨਿਆਰੇ ਦੀ ਦੁਕਾਨ ਚ ਪਿਆ ਡਾਕਾ , ਲੱਖਾਂ ਰੁਪਏ ਤੇ ਗਹਿਣੇ ਲੈ ਹੋਏ ਫਰਾਰ

ਆਈ ਤਾਜਾ ਵੱਡੀ ਖਬਰ  ਪੰਜਾਬ ਵਿੱਚ ਚੋਰਾਂ ਦੇ ਹੌਸਲੇ ਦਿਨ ਪ੍ਰਤੀ ਦਿਨ ਬੁਲੰਦ ਹੁੰਦੇ ਜਾ …