Breaking News

ਪੰਜਾਬ ਦੇ ਇਹਨਾਂ ਸਕੂਲੀ ਵਿੱਦਿਆਰਥੀਆਂ ਲਈ ਆਈ ਵੱਡੀ ਤਾਜਾ ਖਬਰ ਸਿੱਖਿਆ ਬੋਰਡ ਨੇ ਅਚਾਨਕ ਲਿਆ ਇਹ ਫੈਸਲਾ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਦੇ ਕਾਰਨ ਵਿਦਿਅਕ ਅਦਾਰਿਆਂ ਨੂੰ ਕਾਫੀ ਲੰਮੇ ਸਮੇਂ ਤਕ ਬੰਦ ਰਖਿਆ ਗਿਆ ਸੀ ਅਤੇ ਬੱਚਿਆਂ ਦੀ ਪੜਾਈ ਦਾ ਬਹੁਤ ਜ਼ਿਆਦਾ ਨੁਕਸਾਨ ਹੋ ਚੁੱਕਾ ਹੈ। ਬੱਚਿਆਂ ਦੀ ਪੜਾਈ ਨੂੰ ਆਨਲਾਈਨ ਜਾਰੀ ਰੱਖਿਆ ਗਿਆ ਸੀ। ਉਥੇ ਹੀ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਵਿਦਿਅਕ ਅਦਾਰਿਆਂ ਨੂੰ ਕਰੋਨਾ ਪਾਬੰਦੀਆਂ ਦੇ ਨਾਲ ਮੁੜ ਤੋਂ ਖੋਲ੍ਹਿਆ ਸੀ। ਉਥੇ ਹੀ ਸਕੂਲਾਂ ਵਿਚ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਜਿੱਥੇ ਬਹੁਤ ਸਾਰੇ ਪੁਖਤਾ ਇੰਤਜ਼ਾਮ ਕੀਤੇ ਗਏ ਸਨ ਉਥੇ ਹੀ ਹੁਣ ਬੱਚਿਆਂ ਦੀਆਂ ਪ੍ਰੀਖਿਆਵਾਂ ਨੂੰ ਵੀ ਲਿਆ ਜਾ ਰਿਹਾ ਸੀ। ਪ੍ਰੀਖਿਆਵਾਂ ਵਾਸਤੇ ਵੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਾਫੀ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।

ਹੁਣ ਪੰਜਾਬ ਦੇ ਇਨ੍ਹਾਂ ਸਕੂਲੀ ਵਿਦਿਆਰਥੀਆਂ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਬੀਤੇ 2 ਸਾਲਾਂ ਦੌਰਾਨ ਜਿੱਥੇ ਬੱਚਿਆਂ ਦੀਆਂ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਰੱਦ ਕੀਤਾ ਗਿਆ ਸੀ ਉੱਥੇ ਹੀ ਉਹ ਹੁਣ ਬੱਚਿਆਂ ਦੀਆਂ ਪ੍ਰੀਖਿਆਵਾਂ ਸਕੂਲ ਦੇ ਵਿੱਚ ਕਰਵਾਈਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਦੇ ਚੱਲਦੇ ਹੋਏ ਜ਼ਿਲ੍ਹਾ ਲੁਧਿਆਣਾ ਦੇ ਇਆਲੀ ਖੁਰਦ ਦੇ ਵਿੱਚ ਗਣਿਤ ਵਿਸ਼ੇ ਦੀ ਪ੍ਰੀਖਿਆ ਵੀ ਰੱਦ ਕੀਤੀ ਗਈ , ਜੋਂ ਪਿਛੋਂ 27 ਮਈ ਨੂੰ ਹੋਵੇਗੀ। ਜਿਸ ਬਾਰੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਣਕਾਰੀ ਦਿੱਤੀ ਗਈ ਹੈ।

ਪੇਪਰ ਵਿਚ ਹੋਣ ਵਾਲੀ ਨਕਲ ਨੂੰ ਰੋਕਣ ਵਾਸਤੇ ਸਿੱਖਿਆ ਬੋਰਡ ਦੇ ਸਕੱਤਰ ਸਵਾਤੀ ਟਿਵਾਣਾ ਵੱਲੋਂ ਗੰਭੀਰ ਨੋਟਿਸ ਲਿਆ ਗਿਆ ਹੈ। ਇਸ ਪਿੰਡ ਵਿੱਚ ਦਸਵੀ ਕਲਾਸ ਟਰਮ 2 ਦੀ ਗਣਿਤ ਪ੍ਰੀਖਿਆ ਦੇ ਵਿੱਚ ਬਦਲਾਅ ਕੀਤਾ ਗਿਆ ਹੈ ਕਿਉਂਕਿ ਮੈਨੇਜਮੇਂਟ ਨੂੰ ਕਿਸੇ ਵਿਅਕਤੀ ਵੱਲੋਂ ਪ੍ਰੀਖਿਆ ਦੌਰਾਨ ਹੋਣ ਵਾਲੀ ਨਕਲ ਦੀ ਸਬੂਤਾ ਸਮੇਤ video ਭੇਜ ਕੇ ਸ਼ਿਕਾਇਤ ਕੀਤੀ ਗਈ ਸੀ।

ਜਿੱਥੇ 2021-22 ਨਾਲ ਸਬੰਧਤ ਪ੍ਰੀਖਿਆਵਾਂ ਲਈਆਂ ਹਨ ਉਥੇ ਹੀ ਨਕਲ ਦਾ ਇਹ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਸਪਸ਼ਟੀਕਰਣ ਮੰਗਿਆ ਹੈ ਬੋਰਡ ਮੈਨੇਜਮੈਂਟ ਵੱਲੋਂ ਇਸ ਮਾਮਲੇ ਦੀ ਪੜਤਾਲ ਕੀਤੇ ਜਾਣ ਵਾਸਤੇ ਪੜਤਾਲੀਆ ਅਫਸਰਾਂ ਨੂੰ ਵੀ ਨਿਯੁਕਤ ਕੀਤਾ ਗਿਆ ਸੀ। ਜਿਸ ਵਾਸਤੇ ਬੋਰਡ ਵੱਲੋਂ ਪੱਤਰ ਜਾਰੀ ਕਰਕੇ ਡੀ ਜੀ ਐਸ ਈ ਸਿੱਖਿਆ ਨੂੰ ਅਤੇ ਪ੍ਰੀਖਿਆ ਕੇਂਦਰ ਵਿਚ ਮੌਜੂਦ ਸਟਾਫ ਅਤੇ ਅਧਿਆਪਕਾਂ ਤੋਂ ਇਸ ਸਬੰਧੀ ਸਪੱਸ਼ਟੀਕਰਨ ਮੰਗਿਆ ਗਿਆ ਹੈ।

Check Also

ਪੰਜਾਬ ਚ ਇਥੇ 2 ਭਰਾਵਾਂ ਨਾਲ ਵਾਪਰੇ ਭਿਆਨਕ ਹਾਦਸੇ ਚ ਹੋਈ 1 ਭਰਾ ਦੀ ਹੋਈ ਮੌਤ, ਛਾਇਆ ਸੋਗ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ  ਅੱਜ ਇਥੇ ਸੜਕ ਹਾਦਸਿਆਂ ਵਿੱਚ ਵਾਧਾ ਹੋਇਆ ਹੈ ਉੱਥੇ ਹੀ ਬਹੁਤ …