Breaking News

ਪੰਜਾਬ : ਵਿਦਿਆਰਥੀਆਂ ਲਈ ਆਈ ਇਹ ਵੱਡੀ ਖਬਰ ਅੱਜ ਤੋਂ 6 ਫਰਵਰੀ ਤੱਕ ਲਈ

ਆਈ ਤਾਜਾ ਵੱਡੀ ਖਬਰ

ਦੁਨੀਆ ਦੇ ਸਭ ਲੋਕਾਂ ਲਈ 2020 ਵਰ੍ਹਾ ਕਦੇ ਵੀ ਨਾ ਭੁੱਲਣ ਵਾਲਾ ਸਾਲ ਬਣ ਗਿਆ ਹੈ। ਜਿਸ ਨੇ ਪੂਰੀ ਦੁਨੀਆ ਨੂੰ ਪ੍ਰਭਾਵਿਤ ਕੀਤਾ ਹੈ ਅਤੇ ਇਸ ਦਾ ਸਭ ਤੋਂ ਵੱਧ ਅਸਰ ਵਿਦਿਆਰਥੀ ਉਪਰ ਪਿਆ ਹੈ। ਇਸ ਸਾਲ ਦੇ ਵਿੱਚ ਕਰੋਨਾ ਦੇ ਪ੍ਰਸਾਰ ਨੂੰ ਰੋਕਣ ਲਈ ਤੇ ਬੱਚਿਆਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਵਿਦਿਅਕ ਅਦਾਰਿਆਂ ਨੂੰ ਮਾਰਚ 2020 ਤੋਂ ਹੀ ਬੰਦ ਕਰ ਦਿੱਤਾ ਗਿਆ ਸੀ। ਉਸ ਸਮੇਂ ਤੋਂ ਹੀ ਸਰਕਾਰ ਵੱਲੋਂ ਜਾਰੀ ਕੀਤੇ ਗਏ ਆਦੇਸ਼ ਅਨੁਸਾਰ ਬੱਚਿਆਂ ਨੂੰ ਆਨਲਾਈਨ ਸਟੱਡੀ ਕਰਵਾਈ ਜਾ ਰਹੀ ਸੀ।

ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਵੇਖਦੇ ਹੋਏ ਮੁੜ ਤੋਂ ਵਿਦਿਅਕ ਅਦਾਰਿਆਂ ਨੂੰ ਅਕਤੂਬਰ ਵਿੱਚ ਖੋਲ੍ਹ ਦਿੱਤਾ ਗਿਆ ਸੀ। ਪਹਿਲਾਂ ਨੌਵੀਂ ਤੋਂ ਬਾਰ੍ਹਵੀਂ ਕਲਾਸ ਤੱਕ ਦੇ ਬੱਚਿਆਂ ਨੂੰ ਹੀ ਸਕੂਲ ਆਉਣ ਦੀ ਇਜਾਜ਼ਤ ਦਿੱਤੀ ਗਈ ਸੀ। ਪਰ ਹੁਣ 6ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਨੂੰ ਸਕੂਲ ਆਉਣ ਦਾ ਆਦੇਸ਼ ਜਾਰੀ ਕੀਤਾ ਗਿਆ ਹੈ ਤਾਂ ਜੋ ਬੱਚਿਆਂ ਦੀਆਂ ਆਉਣ ਵਾਲੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਈ ਜਾ ਸਕੇ। ਵਿਦਿਆਰਥੀਆਂ ਲਈ ਇੱਕ ਵੱਡੀ ਖਬਰ ਦਾ ਐਲਾਨ ਹੋਇਆ ਹੈ।

ਪੰਜਾਬ ਸਕੂਲ ਸਿੱਖਿਆ ਬੋਰਡ ਐਜੂਸੇਟ ਪ੍ਰੋਗਰਾਮ ਦੇ ਜ਼ਰੀਏ ਬੱਚਿਆਂ ਦੇ ਗਿਆਨ ਨੂੰ ਵਧਾਉਣ ਲਈ 21 ਜਨਵਰੀ ਤੋਂ 6 ਫਰਵਰੀ ਤੱਕ ਲਈ ਇਸ ਸੂਚੀ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਵਿਚ ਬੱਚਿਆਂ ਲਈ ਬਣਾਏ ਗਏ ਪ੍ਰੋਗਰਾਮ ਟਾਇਮ ਟੇਬਲ ਦੇ ਹਿਸਾਬ ਨਾਲ ਹੀ ਬੱਚਿਆਂ ਦੇ ਲੈਕਚਰ ਲਏ ਜਾਣਗੇ। ਜਿਨ੍ਹਾਂ ਦੀ ਸ਼ੁਰੂਆਤ 21 ਜਨਵਰੀ ਤੋਂ ਹੋ ਕੇ ਸਮਾਪਤੀ 6 ਫਰਵਰੀ ਤੱਕ ਹੋਵੇਗੀ। ਸਿੱਖਿਆ ਵਿਭਾਗ ਦੇ ਡਾਇਰੈਕਟਰ ਵੱਲੋਂ ਸਾਰੇ ਵਿਦਿਆਰਥੀਆਂ ਨੂੰ ਇਹ ਲੈਕਚਰ ਦੇਣਾ ਯਕੀਨੀ ਬਣਾਉਣ ਲਈ ਸਕੂਲ ਮੁਖੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ।

ਇਨ੍ਹਾਂ ਪ੍ਰੋਗਰਾਮਾਂ ਦਾ ਵੱਧ ਤੋਂ ਵੱਧ ਫਾਇਦਾ ਬੱਚਿਆਂ ਨੂੰ ਹੋਵੇਗਾ। ਸਮਾਜ ਸੁਧਾਰ ਨਸ਼ਾ ਅਤੇ ਬੁਰੀ ਸੰਗਤ ਦਾ ਤਿਆਗ ਵਿਸ਼ੇ ਤੇ ਲੈਕਚਰ 21 ਜਨਵਰੀ ਨੂੰ ਦਿੱਤਾ ਜਾਵੇਗਾ। ਇਹ ਲੈਕਚਰ ਖਾਸ ਤੌਰ ਤੇ ਛੇਵੀਂ ਤੋਂ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਦਿੱਤੇ ਜਾਣਗੇ। ਵਿਦਿਆਰਥੀਆਂ ਨੂੰ ਪ੍ਰੇਰਨਾਦਾਇਕ ਲੈਕਚਰ ਜਿਨ੍ਹਾਂ ਵਿੱਚ ਪੇਪਰ ਹੱਲ ਕਰਨ ਲਈ ਟਿਪਸ ਦੇਣ ਤੋਂ ਇਲਾਵਾ ਸਵਾਗਤ ਜਿੰਦਗੀ ਵਿਸ਼ੇ ਤੇ ਵੀ ਗਲ ਕੀਤੀ ਜਾਵੇਗੀ। ਬੱਚਿਆਂ ਦੇ ਇਹ ਲੈਕਚਰ ਸਕੂਲ ਵਿੱਚ ਤੀਜੇ ਅਤੇ ਚੌਥੇ ਪੀਰੀਅਡ ਦੌਰਾਨ ਹੀ ਲਗਾਏ ਜਾਣਗੇ ਜਿਨ੍ਹਾਂ ਦਾ ਸਮਾਂ 11:25 ਤੋਂ ਦੁਪਹਿਰ 12 ਵਜੇ ਤੱਕ ਅਤੇ ਦੁਪਹਿਰ 12 ਵਜੇ ਤੋਂ 12 :30 ਵਜੇ ਤੱਕ ਰੱਖਿਆ ਗਿਆ ਹੈ।

Check Also

ਪੰਜਾਬ: ਸੰਸਕਾਰ ਤੋਂ ਪਰਤ ਰਹੇ ਰਿਸ਼ਤੇਦਾਰਾਂ ਨਾਲ ਵਾਪਰਿਆ ਹਾਦਸਾ, ਹੋਏ ਭਿਆਨਕ ਹਾਦਸੇ ਦੇ ਸ਼ਿਕਾਰ

ਆਈ ਤਾਜਾ ਵੱਡੀ ਖਬਰ  ਵਾਪਰਨ ਵਾਲੇ ਸੜਕ ਹਾਦਸੇ ਦੀ ਚਪੇਟ ਵਿਚ ਆਉਣ ਕਾਰਨ ਜਿੱਥੇ ਬਹੁਤ …