Breaking News

ਪੰਜਾਬ : ਵਿਦਿਆਰਥੀਆਂ ਲਈ ਆਈ ਵੱਡੀ ਖੁਸ਼ਖਬਰੀ ਹੋ ਗਿਆ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਜਿਸ ਨਾਲ ਬੱਚਿਆਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਸਰਕਾਰ ਵਲੋਂ ਪੰਜਾਬ ਚ ਇਥੇ ਬੱਚਿਆਂ ਲਈ ਵੱਡਾ ਐਲਾਨ ਹੋ ਗਿਆ ਹੈ। ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਵਰਦੀਆਂ ਦੇ ਨਾਲ-ਨਾਲ ਮਾਸਕ ਵੀ ਮੁਹੱਈਆ ਕਰਵਾਏ ਜਾਣਗੇ”

ਪਟਿਆਲਾ :ਕੋਰੋਨਾ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਅਜਿਹੇ ਚ ਸਿੱਖਿਆ ਵਿਭਾਗ (Department of Education) ਨੇ ਪੰਜਾਬ ਦੇ 12 ਲੱਖ ਤੋਂ ਵਧ ਵਿਦਿਆਰਥੀਆਂ ਨੂੰ ਸਰਦੀਆਂ ਦੀ ਵਰਦੀਆਂ ਮੁਹੱਈਆ ਕਰਵਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਵਾਰ ਵਿਦਿਆਰਥੀਆਂ ਨੂੰ ਵਰਦੀਆਂ (Uniforms) ਦੇ ਨਾਲ-ਨਾਲ ਮਾਸਕ (Mask) ਵੀ ਮੁਹੱਈਆ ਕਰਵਾਏ ਜਾਣਗੇ। ਵਿਭਾਗ ਵਲੋਂ ਦਿੱਤੀ ਜਾਣ ਵਾਲੀਆਂ ਵਰਦੀਆਂ ਅਤੇ ਕਿਤਾਬਾਂ ਚ ਆਮ ਤੌਰ ਤੇ ਹਰ ਸਾਲ ਦੇਰੀ ਹੁੰਦੀ ਹੈ ਜਿਸ ਤਹਿਤ ਇਸ ਵਾਰ ਵਿਭਾਗ ਵਲੋਂ ਵਰਦੀਆਂ ਦੇਣ ਦੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਗਈ ਹੈ।

ਇਸ ਤਹਿਤ ਜਿਲ੍ਹੇ ਦੇ 82 ਹਜ਼ਾਰ 663 ਵਿਦਿਆਰਥੀਆਂ ਨੂੰ ਵਰਦੀਆਂ ਮਿਲਣਗੀਆਂ। ਇਨ੍ਹਾਂ ਚ 32 ਹਜ਼ਾਰ 46 ਲੜਕੇ ਅਤੇ 50,617 ਲੜਕੀਆਂ ਸ਼ਾਮਲ ਹਨ। ਵਿਭਾਗ ਵਲੋਂ ਸਿੱਖਿਆ ਵਿਭਾਗ ਨੂੰ ਲਗਭਗ ਚਾਰ ਕਰੋੜ 95 ਲੱਖ ਦਾ ਫੰਡ ਵੀ ਜਾਰੀ ਕਰ ਦਿੱਤਾ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਕੋਵਿਡ-19 ਤੋਂ ਬਚਾਅ ਲਈ ਜ਼ਰੂਰੀ ਹਦਾਇਤਾਂ ਦਾ ਪਾਲਣ ਕਰਦੇ ਹੋਏ ਵਰਦੀਆਂ ਵੰਡਣ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਸਿੱਖਿਆ ਮੁਹਿੰਮ ਤਹਿਤ ਪਹਿਲੀ ਤੋਂ 8ਵੀਂ ਕਲਾਸ ;ਚ ਪੜ੍ਹਨ ਵਾਲੇ ਸਾਰੇ ਵਿਦਿਆਰਥੀਆਂ ਨੂੰ ਸਰਕਾਰ ਵਲੋਂ ਮੁਫਤ ਵਰਦੀਆਂ ਦਿੱਤੀਆਂ ਜਾਂਦੀਆਂ ਹਨ।

ਇਸ ਤੋਂ ਇਲਾਵਾ ਅਨੁਸੂਚਿਤ ਜਾਤੀ ਨਾਲ ਸਬੰਧਤ ਸਾਰੇ ਵਿਦਿਆਰਥੀਆਂ ਨੂੰ ਵੀ ਮੁਫਤ ਵਰਦੀਆਂ ਦਿੱਤੀਆਂ ਜਾਂਦੀਆਂ ਹਨ। ਵਿਭਾਗ ਸਟੇਟ ਪ੍ਰਾਜੈਕਟ ਡਾਇਰੈਕਟਰ ਨੇ ਸੂਬੇ ਦੇ ਸਾਰੇ ਜਿਲ੍ਹਿਆਂ ਦੇ ਸਿੱਖਿਆ ਅਫਸਰਾਂ ਤੇ ਸਮੂਹ ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਨੂੰ ਪੱਤਰ ਭੇਜਿਆ ਹੈ। ਵਰਦੀਆਂ ਦਾ ਰੰਗ ਸਕੂਲ ਮੈਨੇਜਮੈਂਟ ਵਲੋਂ ਤੈ ਕੀਤਾ ਜਾਵੇਗਾ। ਡਾਇਰੈਕਟਰ ਵਲੋਂ ਜਿਲ੍ਹਾ ਸਿੱਖਿਆ ਅਫਸਰਾਂ ਤੇ ਬੀ. ਪੀ. ਓ. ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ ਉਹ ਸਕੂਲ ਨੂੰ ਕਿਸੇ ਖਾਸ ਦੁਕਾਨ ਤੋਂ ਵਰਦੀ ਖਰੀਦਣ ਲਈ ਨਹੀਂ ਕਹਿਣਗੇ।

ਸਕੂਲ ਆਪਣੇ ਪੱਧਰ ਤੇ ਵਰਦੀਆਂ ਦੀ ਖਰੀਦ ਕਿਸੇ ਵੀ ਦੁਕਾਨ ਤੋਂ ਕਰ ਸਕਣਗੇ। ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਹਰਿੰਦਰ ਕੌਰ ਨੇ ਦੱਸਿਆ ਕਿ ਵਿਭਾਗ ਦੇ ਹੁਕਮਾਂ ਮੁਤਾਬਕ ਵਿਦਿਆਰਥੀਆਂ ਨੂੰ ਸਰਦੀਆਂ ਸ਼ੁਰੂ ਹੋਣ ਤੋਂ ਪਹਿਲਾਂ ਵਰਦੀਆਂ ਮੁਹੱਈਆ ਕਰਵਾ ਦਿੱਤੀਆਂ ਜਾਣਗੀਆਂ।

Check Also

ਜਿਸ ਕੰਪਨੀ ਚ ਕੰਮ ਕਰਦੇ ਸਨ ਉਸੇ ਦੇ ਮਾਲਕ ਬਣ ਗਏ 700 ਕਰਮਚਾਰੀ , ਕਰੋੜਪਤੀ ਬੌਸ ਦੇ ਫੈਸਲੇ ਨੇ ਚਮਕਾ ਦਿੱਤੀ ਕਿਸਮਤ

ਆਈ ਤਾਜਾ ਵੱਡੀ ਖਬਰ  ਕਿਸੇ ਵੀ ਕਾਰੋਬਾਰ ਨੂੰ ਉੱਚਾ ਚੁੱਕਣ ਦੇ ਲਈ ਉਸ ਵਿੱਚ ਕੰਮ …