Breaking News

ਪੰਜਾਬ : ਵੀਕਐਂਡ ਲਾਕ ਡਾਊਨ ਹਟਾਉਣ ਬਾਰੇ ਕੈਪਟਨ ਤੇ ਵਧਣ ਲੱਗਾ ਦਬਾ ਕਿਓੰਕੇ

ਆਈ ਤਾਜਾ ਵੱਡੀ ਖਬਰ

ਕੋਰੋਨਾ ਵਾਇਰਸ ਨੇ ਸਾਰੇ ਪਾਸੇ ਹਾਹਾਕਾਰ ਮਚਾਈ ਹੋਈ ਹੈ। ਇਸ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਪੰਜਾਬ ਚ ਕਈ ਪਾਬੰਦੀਆਂ ਲਗਾਈਆਂ ਹੋਈਆਂ ਹਨ। ਇਹਨਾਂ ਪਾਬੰਦੀਆਂ ਵਿਚ ਇੱਕ ਵੱਡੀ ਪਾਬੰਦੀ ਪੰਜਾਬ ਵਿਚ ਵੀਕਐਂਡ ਲਾਕ ਡਾਊਨ ਦੀ ਪਾਬੰਦੀ ਵੀ ਹੈ।

ਪੰਜਾਬ ‘ਚ ਸ਼ਨੀਵਾਰ ਅਤੇ ਐਤਵਾਰ ਨੂੰ ਚੱਲ ਰਹੇ ਲੌਕਡਾਊਨ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ‘ਤੇ ਦਬਾਅ ਵਧਣ ਲੱਗਾ ਹੈ। ਕੇਂਦਰ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੇ ਬਾਵਜੂਦ ਪੰਜਾਬ ਵਿੱਚ ਵੀਕੈਂਡ ਲੌਕਡਾਊਨ ਲਾਗੂ ਹੈ। ਲੌਕਡਾਊਨ ਨੂੰ ਲੈ ਕੇ ਵਪਾਰੀ ਵਰਗ ‘ਚ ਕਾਫੀ ਗੁ੍ਰਸਾ ਹੈ। ਹੁਣ ਕਾਂਗਰਸ ਦੇ ਅੰਦਰ ਵੀ ਵੀਕ ਐਂਡ ਲੌਕਡਾਊਨ ਨੂੰ ਖਤਮ ਕਰਨ ਨੂੰ ਲੈ ਕੇ ਮੰਗ ਚੁੱਕੀ ਜਾ ਰਹੀ ਹੈ। ਪਾਰਟੀ ਦੇ ਕਈ ਨੇਤਾ ਚਾਹੁੰਦੇ ਹਨ ਕਿ ਇਸ ਫੈਸਲੇ ‘ਤੇ ਦੁਬਾਰਾ ਵਿਚਾਰ ਹੋਣਾ ਚਾਹੀਦਾ ਹੈ। ਦੂਜੇ ਪਾਸੇ ਵਿਰੋਧੀ ਧਿਰ ਨੇ ਵੀ ਸਰਕਾਰ ਦੇ ਇਸ ਫੈਸਲੇ ‘ਤੇ ਉਂਗਲੀ ਚੁੱਕੀ ਹੈ। ਮੰਨਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਜਲਦ ਹੀ ਇਸ ਮਾਮਲੇ ਬਾਰੇ ਕੋਈ ਫੈਸਲਾ ਲੈ ਸਕਦੇ ਹਨ।

ਆਮ ਆਦਮੀ ਪਾਰਟੀ ਨੇ ਸੂਬੇ ਦੇ ਵਪਾਰੀਆਂ ਤੇ ਕਾਰੋਬਾਰੀਆਂ ਦਾ ਹਵਾਲਾ ਦਿੰਦੇ ਹੋਏ ਸਰਕਾਰ ਨੂੰ ਸ਼ਾਮ ਦਾ ਕਰਫਿਊ ਤੇ ਵੀਕੈਂਡ ਲੌਕਡਾਊਨ ਖਤਮ ਕਰਨ ਦੀ ਮੰਗ ਕੀਤੀ ਹੈ। ਆਪ ਦੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਵੀਕੈਂਡ ਲੌਕਡਾਊਨ ਤੇ 7 ਵਜੇ ਤੋਂ ਕਰਫਿਊ ਦਾ ਫੈਸਲਾ ਵਾਪਸ ਲੈ ਲੈਣਾ ਚਾਹੀਦਾ ਹੈ। ਆਪ ਨੇਤਾਵਾਂ ਨੇ ਕਿਹਾ ਕਿ ਵਪਾਰੀ ਵਰਗ ਕਿਸੇ ਵੀ ਤਰ੍ਹਾਂ ਦੀ ਬਗਾਵਤ ਨਹੀਂ ਕਰਦਾ ਪਰ ਸਰਕਾਰ ਜਿਸ ਤਰ੍ਹਾਂ ਤੋਂ ਪ੍ਰੇਸ਼ਾਨ ਕਰ ਰਹੀ ਹੈ ਅਜਿਹੇ ‘ਚ ਇਸ ਖਿਲਾਫ ਵਿਰੋਧ ਵੀ ਸ਼ੁਰੂ ਹੋ ਸਕਦਾ ਹੈ। ਦੂਜੇ ਪਾਸੇ ਕਾਂਗਰਸ ਦੇ ਵਿਧਾਇਕ ਕੁਲਬੀਰ ਜੀਰਾ ਨੇ ਵੀਡੀਓ ਕਾਨਫਰਸਿੰਗ ਜ਼ਰੀਏ ਮੁੱਖ ਮੰਤਰੀ ਨਾਲ ਹੋਈ ਗੱਲਬਾਤ ਦੌਰਾਨ ਇਹ ਮੁੱਦਾ ਚੁੱਕਿਆ।

ਵੀਕਐਂਡ ਲੌਕਡਾਊਨ ਦਾ ਸਭ ਤੋਂ ਵਿਰੋਧ ਮੋਹਾਲੀ ਤੇ ਜ਼ੀਰਕਪੁਰ ਦੇ ਵਪਾਰੀ ਕਰ ਰਹੇ ਹਨ। ਇਸ ਦਾ ਮੁੱਖ ਕਾਰਨ ਇਹ ਵੀ ਹੈ ਕਿ ਚੰਡੀਗੜ੍ਹ ਤੇ ਪੰਚਕੂਲਾ ‘ਚ ਲੌਕਡਾਊਨ ਨਾ ਹੋਣ ਕਾਰਨ ਗਾਹਕ ਉਥੋਂ ਖਰੀਦਦਾਰੀ ਕਰ ਰਹੇ ਹਨ। ਇਸ ਲਈ ਮੁੱਖ ਮੰਤਰੀ ਨੂੰ ਚਾਹੀਦਾ ਹੈ ਕਿ ਸੂਬੇ ਵਿੱਚੋਂ ਵੀਕਐਂਡ ਲੌਕਡਾਊਨ ਨੂੰ ਖਤਮ ਕਰ ਦਿੱਤਾ ਜਾਵੇ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …