Breaking News

ਪੰਜਾਬ : ਸਕੂਲਾਂ ਲਈ 29 ਅਤੇ 30 ਸਤੰਬਰ ਲਈ ਹੋ ਗਿਆ ਇਹ ਐਲਾਨ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਦੇ ਵੱਲੋਂ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਦੇ ਲਈ ਸਮੇਂ ਸਮੇਂ ਤੇ ਉਪਰਾਲੇ ਕੀਤੇ ਜਾਦੇ ਹਨ । ਸਮੇਂ ਸਮੇਂ ਤੋਂ ਪੰਜਾਬ ਸਰਕਾਰ ਦੇ ਵੱਲੋਂ ਅਜਿਹੇ ਕਾਰਜ ਕੀਤੇ ਜਾਂਦੇ ਨੇ ਜਿਸ ਦੇ ਨਾਲ ਸਿੱਖਿਆ ਦਾ ਪੱਧਰ ਉੱਚਾ ਚੁੱਕਿਆ ਜਾਵੇ ਤੇ ਬੱਚੇ ਉੱਚ ਪੱਧਰ ਦੀ ਸਿੱਖਿਆ ਨੂੰ ਹਾਸਲ ਕਰ ਸਕਣ । ਜਿੱਥੇ ਪੰਜਾਬ ਸਰਕਾਰ ਦੇ ਵੱਲੋਂ ਕਰੋਨਾ ਕਾਲ ਦੇ ਵਿਚ ਬਚਿਆ ਦੀਆਂ ਆਨਲਾਈਨ ਪੜ੍ਹਾਈਆਂ ਚੱਲ ਰਹੀਆਂ ਸੀ, ਇਸ ਦੇ ਨਾਲ ਪੰਜਾਬ ਸਰਕਾਰ ਦੇ ਵੱਲੋਂ ਅਜਿਹੇ ਕਾਰਜ ਵੀ ਨਾਲ ਕਰਵਾਏ ਜਾਂਦੇ ਸਨ , ਜਿਸ ਦੇ ਚੱਲਦੇ ਬੱਚਿਆਂ ਦਾ ਵੱਖ ਵੱਖ ਖੇਤਰਾਂ ਵਿੱਚ ਵਿਕਾਸ ਕੀਤਾ ਜਾ ਸਕੇ । ਤੇ ਸਕੂਲ ਦੇ ਅਧਿਆਪਕਾਂ ਦੇ ਵੱਲੋਂ ਬੱਚਿਆਂ ਨੂੰ ਆਨਲਾਈਨ ਪਡ਼੍ਹਾਇਆ ਦੇ ਨਾਲ ਨਾਲ ਹੋਰਾਂ ਐਕਟੀਵਿਟੀਜ਼ ਨੂੰ ਕਰਵਾਉਣਾ , ਇਹ ਸਾਰਾ ਕੁਝ ਪੰਜਾਬ ਸਰਕਾਰ ਦੇ ਬੱਚਿਆਂ ਦੇ ਚੰਗੇ ਭਵਿੱਖ ਨੂੰ ਵੇਖ ਕੇ ਕੀਤਾ ਗਿਆ ਸੀ ।

ਇਸ ਵਿਚਕਾਰ ਬੱਚਿਆਂ ਦੇ ਸਕੂਲਾਂ ਨੂੰ ਲੈ ਕੇ ਇਕ ਵੱਡਾ ਐਲਾਨ ਹੋ ਚੁੱਕਿਆ ਹੈ । ਦਰਅਸਲ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਮਿਡਲ ,ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਲੈ ਕੇ ਇਕ ਵੱਡਾ ਐਲਾਨ ਕਰ ਦਿੱਤਾ ਹੈ । ਇਨ੍ਹਾਂ ਜਮਾਤਾਂ ਦੇ ਵਿਚ ਪਡ਼੍ਹਨ ਵਾਲੇ ਵਿਦਿਆਰਥੀਆਂ ਦੇ ਲਈ ਹੁਣ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਇਨ੍ਹਾਂ ਵਿਦਿਆਰਥੀਆਂ ਦੀ ਪੜ੍ਹਾਈ ਦੇ ਵਿੱਚ ਸੁਧਾਰ ਲਿਆਉਣ ਦੇ ਲਈ 29 ਅਤੇ 30 ਸਤੰਬਰ ਨੂੰ ਮਾਪਿਆਂ ਦੇ ਨਾਲ ਅਧਿਆਪਕਾਂ ਦੀ ਮੀਟਿੰਗ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ ।

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਇਹ ਫੈਸਲਾ ਬੱਚਿਆਂ ਦੀ ਪੜ੍ਹਾਈ ਨੂੰ ਲੈ ਕੇ ਕੀਤਾ ਗਿਆ ਹੈ । ਤਾਂ ਜੋ ਬੱਚਿਆਂ ਦੀ ਸਿੱਖਿਆ ਦੇ ਪੱਧਰ ਨੂੰ ਉੱਪਰ ਚੁੱਕਿਆ ਜਾ ਸਕੇ । ਮਿਲੀ ਜਾਣਕਾਰੀ ਤੋਂ ਪਤਾ ਚੱਲਿਆ ਹੈ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਵੱਲੋਂ ਇਹ ਫੈਸਲਾ ਇਸ ਕਰਕੇ ਲਿਆ ਗਿਆ ਹੈ ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਦੇ ਵਿੱਚ ਜੋ ਕਮੀਆਂ ਆ ਰਿਹਾ ਹੈ ਉਸ ਦੇ ਬਾਰੇ ਅਧਿਆਪਕ ਅਤੇ ਮਾਪੇ ਆਪਸ ਦੇ ਵਿੱਚ ਵਿਚਾਰ ਚਰਚਾ ਕਰਕੇ ਉਨ੍ਹਾਂ ਨੂੰ ਸੁਧਾਰ ਸਕਣ ।

ਉਥੇ ਹੀ ਵਿਭਾਗ ਦੇ ਮੁੱਖ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਮੀਟਿੰਗ ਦਾ ਮੁੱਖ ਉਦੇਸ਼ ਇਹ ਹੈ ਕਿ ਅਧਿਆਪਕ ਮਾਪਿਆਂ ਨਾਲ ਮੀਟਿੰਗ ਕਰਕੇ ਬੱਚਿਆਂ ਦੀ ਅਗਲੇਰੀ ਪੜ੍ਹਾਈ ਲਈ ਇਕ ਨਵਾ ਰੂਪ ਦੇਣ ਅਤੇ ਨਾਲ ਹੀ ਉਨ੍ਹਾਂ ਦੀ ਪੜ੍ਹਾਈ ਨੂੰ ਹੋਰ ਵਧੇਰੇ ਯੋਜਨਾਬੱਧ ਬਣਾਇਆ ਜਾ ਸਕੇ । ਇਸ ਮੀਟਿੰਗ ਦੌਰਾਨ ਬੱਚਿਆਂ ਬਾਰੇ ਉਨ੍ਹਾਂ ਦੇ ਮਾਪਿਆਂ ਨਾਲ ਸਾਰੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ ਅਤੇ ਉਨ੍ਹਾਂ ਦੀ ਸਿਹਤ ਸੰਭਾਲ ਬਾਰੇ ਚਰਚਾ ਕਰਨ ਅਤੇ ਸਤੰਬਰ ਮਹੀਨੇ ਵਿੱਚ ਹੋਣ ਵਾਲੀਆਂ ਪ੍ਰੀਖਿਆਵਾਂ ਬਾਰੇ ਵੀ ਮਾਪਿਆਂ ਨੂੰ ਸੂਚਿਤ ਕੀਤਾ ਜਾਵੇਗਾ । ਇਸ ਮੀਟਿੰਗ ਦੇ ਚੱਲਦੇ ਬੱਚਿਆਂ ਦੀ ਪਡ਼੍ਹਾਈ ਨੂੰ ਇੱਕ ਨਵੀਂ ਰੂਪ ਰੇਖਾ ਦੇਣ ਵਿਚ ਕਾਫੀ ਮਦਦ ਮਿਲੇਗੀ ।

Check Also

ਸਾਵਧਾਨ ਪੰਜਾਬ ਚ ਇਥੋਂ ਆਈਆਂ ਇਹ ਵੱਡੀਆਂ ਮਾੜੀਆਂ ਖਬਰਾਂ – ਇਲਾਕੇ ਚ ਇਸ ਗਲ੍ਹ ਕਰਕੇ ਪਿਆ ਸਹਿਮ

ਆਈ ਤਾਜ਼ਾ ਵੱਡੀ ਖਬਰ  ਪੰਜਾਬ ਵਿੱਚ ਕਰੋਨਾ ਕੇਸਾਂ ਉਪਰ ਬੜੀ ਮੁਸ਼ਕਿਲ ਨਾਲ ਕਾਬੂ ਪਾਇਆ ਗਿਆ …