Breaking News

ਪੰਜਾਬ ਸਮੇਤ ਉੱਤਰੀ ਸੂਬਿਆਂ ਚ ਹੋਵੇਗੀ ਭਾਰੀ ਬਾਰਿਸ਼ – ਜਾਰੀ ਹੋਇਆ ਇਹ ਵੱਡਾ ਅਲਰਟ ਦਰਿਆਵਾਂ ਦਾ ਪਾਣੀ ਵੀ ਵੱਧ ਸਕਦਾ

ਵੱਡਾ ਅਲਰਟ ਦਰਿਆਵਾਂ ਦਾ ਪਾਣੀ ਵੀ ਵੱਧ ਸਕਦਾ

ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਮਾਨਸੂਨ ਦੌਰਾਨ ਭਾਰੀ ਬਾਰਿਸ਼ ਹੋਣ ਦੇ ਮੱਦੇਨਜ਼ਰ ਕੇਂਦਰੀ ਜਲ ਕਮਿਸ਼ਨ ਨੇ ਮੰਗਲਵਾਰ ਨੂੰ ਸੂਬਿਆਂ ਲਈ ਹੜ੍ਹ ਸਬੰਧੀ ਚਿਤਾਵਨੀ ਜਾਰੀ ਕੀਤੀ। ਨਾਲ ਹੀ ਕੁਝ ਸੂਬਿਆਂ ਦੇ ਪਰਵਤੀ ਜ਼ਿਲਿਆਂ ਵਿਚ ਜ਼ਮੀਨ ਖਿਸਕਣ ਦੀ ਵੀ ਚਿਤਾਵਨੀ ਦਿੱਤੀ। ਕਮਿਸ਼ਨ ਨੇ ਕਿਹਾ ਕਿ ਭਾਰੀ ਬਾਰਿਸ਼ ਕਾਰਨ ਕਈ ਸੂਬਿਆਂ ਦੇ ਜਲ ਭੰਡਾਰਣ ਵਿਚ ਪਾਣੀ ਦਾ ਪੱਧਰ ਵੱਧ ਜਾਵੇਗਾ।

ਕਮਿਸ਼ਨ ਨੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਲਈ ਜਾਰੀ ਇਕ ਚਿਤਾਵਨੀ ਵਿਚ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਉਥੇ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਨਾਲ ਹੀ ਸਤਲੁਜ, ਰਾਵੀ, ਬਿਆਸ, ਘੱਗਰ, ਯਮੁਨਾ, ਭਾਗੀਰਥੀ, ਅਲਕਨੰਦਾ, ਗੰਗਾ, ਰਾਮਗੰਗਾ, ਸ਼ਾਰਦਾ, ਸਰਯੂ ਅਤੇ ਘੱਗਰ ਦੇ ਪਾਣੀ ਦਾ ਪੱਧਰ ਵੱਧ ਜਾਵੇਗਾ।

ਕੁਝ ਪਰਵਤੀ ਜ਼ਿਲਿਆਂ ਵਿਚ ਅਚਾਨਕ ਹੜ੍ਹ ਆਉਣ ਦੀ ਸੰਭਾਵਨਾ ਹੈ। ਸੰਭਾਵਿਤ ਜ਼ਮੀਨ ਖਿਸਕਣ ਅਤੇ ਇਸ ਦੇ ਚੱਲਦੇ ਨਦੀਆਂ ਦੇ ਪਾਣੀ ਦੇ ਵਹਾਅ ਨੂੰ ਰੋਕਣ ਲਈ ਅਹਿਤਿਆਤੀ ਉਪਾਅ ਜ਼ਰੂਰੀ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਹੁਣੇ ਹੁਣੇ ਪੰਜਾਬ ਸਰਕਾਰ ਨੇ ਕੀਤਾ ਸਕੂਲਾਂ ਚ 21 ਮਈ ਤੋਂ ਏਸ ਤਰੀਕ ਤੱਕ ਲਈ ਛੁੱਟੀਆਂ ਦਾ ਐਲਾਨ

ਆਈ ਤਾਜਾ ਵੱਡੀ ਖਬਰ  ਪੰਜਾਬ ਚ ਲਗਾਤਾਰ ਗਰਮੀ ਆਪਣੇ ਰੰਗ ਦਿਖਾ ਰਹੀ ਹੈ। ਮੌਸਮ ਵਿਭਾਗ …