Breaking News

ਪੰਜਾਬ: ਸਰਕਾਰ ਨੇ ਇਸ ਜਗ੍ਹਾ ਇਸ ਕਾਰਨ ਕੀਤੀਆਂ ਦੁਕਾਨਾਂ ਸੀਲ

ਇਸ ਜਗ੍ਹਾ ਇਸ ਕਾਰਨ ਕੀਤੀਆਂ ਦੁਕਾਨਾਂ ਸੀਲ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਅੰਦਰ ਜਿੱਥੇ ਵੱਖਰੇ ਵੱਖਰੇ ਐਲਾਨ ਕੀਤੇ ਜਾ ਰਹੇ ਹਨ। ਉਥੇ ਹੀ ਸੂਬੇ ਅੰਦਰ ਕੁਝ ਲੋਕਾਂ ਉਪਰ ਸ਼ਿਕੰਜੇ ਵੀ ਕੱਸੇ ਜਾ ਰਹੇ ਹਨ। ਸਰਕਾਰ ਵੱਲੋਂ ਪਿਛਲੇ ਦਿਨੀਂ ਮਠਿਆਈ ਦੀਆਂ ਦੁਕਾਨਾਂ ਉੱਪਰ ਕੁਝ ਨਿਯਮ ਲਾਗੂ ਕੀਤੇ ਗਏ ਹਨ। ਇਨ੍ਹਾਂ ਨਿਯਮਾਂ ਦੇ ਅਨੁਸਾਰ ਹੀ ਮਠਿਆਈ ਵਿਕਰੇਤਾ ਮਠਿਆਈ ਵੇਚ ਸਕਦੇ ਹਨ। ਇਨ੍ਹਾਂ ਨਿਯਮਾਂ ਦੀ ਉ -ਲੰ – ਘ – ਣਾ ਕਰਨ ਤੇ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।

ਮਿਲੀ ਜਾਣਕਾਰੀ ਅਨੁਸਾਰ ਹੁਸ਼ਿਆਰਪੁਰ ਦੇ ਵਿੱਚ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਹਤ ਵਿਭਾਗ ਦੀ ਟੀਮ ਵੱਲੋਂ ਫਾਸਟ ਫੂਡ ਨੂੰ ਸੀਲ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਹਿਲਾ ਵੀ ਇਸ ਨਿਯਮ ਦੇ ਮੁਤਾਬਕ ਦੁਕਾਨਦਾਰਾਂ ਨੂੰ ਮਿਠਿਆਈ ਵੇਚਣ ਦੀ ਅਪੀਲ ਕੀਤੀ ਸੀ । ਅੱਜ ਇਸ ਮਿਸ਼ਨ ਦੇ ਅਨੁਸਾਰ ਜ਼ਿਲ੍ਹਾ ਸਿਹਤ ਅਫ਼ਸਰ ਡਾਕਟਰ ਸੁਰਿੰਦਰ ਸਿੰਘ ਨੇ ਜਾਣਕਾਰੀ ਦਿੱਤੀ ਹੈ ਕਿ ਸਿਹਤ ਵਿਭਾਗ ਦੀ ਟੀਮ ਵੱਲੋਂ ਹੁਸ਼ਿਆਰਪੁਰ ਦੇ ਵਿੱਚ ਬੱਸ ਸਟੈਂਡ ਦੇ ਨੇੜੇ ਇਕ ਮਾਰਕੀਟ ਵਿੱਚ ਫੂਡ ਸੇਫਟੀ ਐਂਡ ਸਟੈਂਡਰਜ਼ ਐਕਟ ਤਹਿ ਫਾਸਟ ਫੂਡ ਦੀਆਂ ਦੁਕਾਨਾਂ ਤੇ ਰਜਿਸਟ੍ਰੇਸ਼ਨ, ਲਾਇਸੈਂਸ ਚੈਕ ਕੀਤੇ ਗਏ ਹਨ।

ਕੁਝ ਦੁਕਾਨਾਂ ਨੂੰ ਅਗਲੇ ਹੁਕਮਾਂ ਤੱਕ ਸੀਲ ਕਰ ਦਿੱਤਾ ਗਿਆ , ਕਿਉਂਕਿ ਇਨ੍ਹਾਂ ਦੁਕਾਨਦਾਰਾਂ ਵੱਲੋਂ ਰਜਿਸਟ੍ਰੇਸ਼ਨ ਨਹੀਂ ਕਰਵਾਈ ਗਈ ਸੀ। ਜਿਲ੍ਹਾ ਸਿਹਤ ਅਫ਼ਸਰ ਸੁਰਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਆਉਣ ਵਾਲੇ ਦਿਨਾਂ ਵਿਚ ਤਿਊਹਾਰੀ ਮੌਸਮ ਦੌਰਾਨ ਖੁਲ੍ਹੀਆ ਵਸਤੂਆਂ ਨਾ ਖਰੀਦੀਆਂ ਜਾਣ।

ਉਹਨਾਂ ਲੋਕਾਂ ਨੂੰ ਕਿਹਾ ਹੈ ਕਿ ਉਹ ਮਿਠਿਆਈ ਐਕਸਪਾਇਰ ਤਰੀਕ ਵੇਖ ਕੇ ਹੀ ਖ਼ਰੀਦਣ। ਇਸ ਮੌਕੇ ਉਨ੍ਹਾਂ ਦੇ ਨਾਲ ਨਸੀਬ ਚੰਦ ,ਅਸ਼ੋਕ ਕੁਮਾਰ, ਰਾਮ ਲੁਭਾਇਆ ,ਮੀਡੀਆ ਵਿੰਗ ਤੋਂ ਗੁਰਵਿੰਦਰ ਸ਼ਾਨੇ ਹਾਜਰ ਸਨ। ਜ਼ਿਲ੍ਹਾ ਸਿਹਤ ਅਫ਼ਸਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਇਸ ਚੈਕਿੰਗ ਦੌਰਾਨ ਉਨ੍ਹਾਂ ਦੁਕਾਨਾਂ ਤੋਂ ਟਰਾਂਸ ਫੈਟ ਤੇਲ ਨੂੰ ਵੀ ਨਸ਼ਟ ਕਰਵਾਇਆ। ਉਨ੍ਹਾਂ ਨੇ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਅੱਜ ਆਪਣੀ ਟੀਮ ਨਾਲ ਇਨ੍ਹਾਂ ਦੁਕਾਨਾਂ ਦੀ ਚੈਕਿੰਗ ਕੀਤੀ ਤੇ ਬਣਦੀ ਕਾਰਵਾਈ ਵੀ ਕੀਤੀ ਤੇ ਅਗਲੇ ਹੁਕਮਾਂ ਤੱਕ ਇਨ੍ਹਾਂ ਦੁਕਾਨਾਂ ਨੂੰ ਸੀਲ ਕੀਤਾ ਗਿਆ ਹੈ।

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …