Breaking News

ਪੰਜਾਬ ਸਰਕਾਰ ਨੇ ਸਕੂਲੀ ਬੱਚਿਆਂ ਲਈ ਕਰਤੀ ਇਹ ਸ਼ੁਰੂਆਤ , ਛਾਈ ਖੁਸ਼ੀ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਜਿਥੇ ਅੱਜ ਦੇ ਸਮੇਂ ਵਿਚ ਪ੍ਰਾਈਵੇਟ ਸਕੂਲ ਸਮੇਂ ਸਮੇਂ ਤੇ ਬੱਚਿਆਂ ਦੀ ਪੜਾਈ ਵਿਚ ਨਵੀਨਤਾ ਲਿਆ ਰਹੇ ਹਨ ਓਥੇ ਪੰਜਾਬ ਦੀ ਸਰਕਾਰ ਨੇ ਵੀ ਇੱਕ ਬਹੁਤ ਵੱਡਾ ਉਪਰਾਲਾ ਇਸੇ ਕਦਮ ਵਿਚ ਚੁੱਕਿਆ ਹੈ ਜਿਸ ਦੀ ਸਾਰੇ ਪਾਸੇ ਸਿਫਤ ਹੋ ਰਹੀ ਹੈ। ਸਰਕਾਰੀ ਸਕੂਲਾਂ ‘ਚ ਪ੍ਰੀ-ਪ੍ਰਾਇਮਰੀ ਜਮਾਤਾਂ ਦੀ ਸ਼ੁਰੂਆਤ ਕਰਕੇ, ਦੇਸ਼ ਭਰ ‘ਚ ਨਵੀਂ ਪਹਿਲਕਦਮੀ ਕਰਨ ਵਾਲੇ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਇੰਨ੍ਹਾਂ ਜਮਾਤਾਂ ਦੇ ਨੰਨੇ-ਮੁੰਨੇ ਵਿਦਿਆਰਥੀਆਂ ਨੂੰ ਮਨੋਰੰਜਕ ਤਰੀਕੇ ਨਾਲ ਵਿਦਿਅਕ ਲੀਹਾਂ ‘ਤੇ ਤੋਰਨ ਹਿੱਤ ‘ਆਓ ਖੇਡੀਏ, ਆਓ ਗਾਈਏ’ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਜਿਸ ਤਹਿਤ ਪੜ੍ਹੋ ਪੰਜਾਬ ਪੜਾਓ ਪੰਜਾਬ ਪ੍ਰੋਜੈਕਟ ਤਹਿਤ ਪ੍ਰੀ-ਪ੍ਰਾਇਮਰੀ-1 ਤੇ ਪ੍ਰੀ-ਪ੍ਰਾਇਮਰੀ-2 ਜਮਾਤਾਂ ਲਈ ਆਕਰਸ਼ਕ ਤੇ ਮਨੋਰੰਜਕ ਪੁਸਤਕਾਂ ਤਿਆਰ ਕੀਤੀਆਂ ਗਈਆਂ ਹਨ। ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਸ੍ਰੀ ਕ੍ਰਿਸ਼ਨ ਕੁਮਾਰ ਦੀ ਅਗਵਾਈ ‘ਚ ਸਕੂਲੀ ਸਿੱਖਿਆ ਦੇ ਵਿਕਾਸ ਲਈ ਨਿਰੰਤਰ ਕੀਤੇ ਜਾ ਰਹੇ ਯਤਨਾਂ ਦੀ ਲੜੀ ਪ੍ਰੀ-ਪ੍ਰਾਇਮਰੀ ਜਮਾਤਾਂ ਲਈ ਵਿਸ਼ੇਸ਼ ਪੁਸਤਕਾਂ ਤਿਆਰ ਕੀਤੀਆਂ ਗਈਆਂ ਹਨ।

ਇਸ ਸਬੰਧੀ ਸਟੇਟ ਕੋਆਰਡੀਨੇਟਰ ਪੜ੍ਹੋ ਪੰਜਾਬ ਪੜਾਓ ਪੰਜਾਬ ਡਾ. ਦਵਿੰਦਰ ਸਿੰਘ ਬੋਹਾ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋ ਪ੍ਰੀ-ਪ੍ਰਾਇਮਰੀ-1 ਅਤੇ ਪ੍ਰੀ- ਪ੍ਰਾਇਮਰੀ -2 ਜਮਾਤਾਂ ਲਈ ਜੋ ਕਿਤਾਬਾਂ ਸਕੂਲਾਂ ਵਿੱਚ ਭੇਜੀਆਂ ਗਈਆਂ ਹਨ ਉਨ੍ਹਾਂ ਦੀ ਸਿਰਜਣਾ ਬੱਚਿਆਂ ਦੇ ਸਿੱਖਣ ਪੱਧਰਾਂ ਅਤੇ ਰੁਚੀਆਂ ਨੂੰ ਧਿਆਨ ਵਿੱਚ ਰੱਖ ਕੇ ਕੀਤੀ ਗਈ ਹੈ। ਸਿੱਖਿਆ ਵਿਭਾਗ ਵੱਲੋ ਭੇਜੀਆਂ ਗਈਆਂ ਕਿਤਾਬਾਂ ਦੀ ਸੂਚੀ ਅਨੁਸਾਰ ਪ੍ਰੀ-ਪ੍ਰਾਇਮਰੀ 1 ਜਮਾਤ ਲਈ ਖੇਡ ਵਿਧੀ ਰਾਂਹੀ ਸਿੱਖਿਆ ਪ੍ਰਦਾਨ ਕਰਨ ਲਈ ‘ਆਓ ਖੇਡੀਏ’ ਕਿਤਾਬ ਲਗਾਈ ਗਈ ਹੈ। ਬੱਚਿਆਂ ਦੀ ਕਵਿਤਾਵਾਂ ਪ੍ਰਤੀ ਰੁਚੀ ਪੈਦਾ ਕਰਨ ਲਈ ‘ਆਓ ਗਾਈਏ’ ਕਿਤਾਬ (ਰਾਈਮ ਬੁੱਕ) ਲਗਾਈ ਗਈ ਹੈ। ਛੋਟੇ ਬੱਚੇ ਕਹਾਣੀਆਂ ਪ੍ਰਤੀ ਵਿਸ਼ੇਸ਼ ਆਕਰਸ਼ਿਤ ਹੁੰਦੇ ਹਨ, ਇਸ ਨੂੰ ਧਿਆਨ ਵਿੱਚ ਰੱਖਦਿਆਂ ਵਿਭਾਗ ਵੱਲੋਂ ਕਹਾਣੀਆਂ ਦੀ ਰੋਚਕ ਕਿਤਾਬ ਲਗਾਈ ਗਈ ਹੈ। ਦੁਹਰਾਈ ਲਈ ਗਿਆਨ ਦਾ ਰੰਗੀਨ ਖਜ਼ਾਨਾ ਪ੍ਰੀ- ਪ੍ਰਾਇਮਰੀ-1 ਅਤੇ ਲਿਖਣ ਕਲਾ ਪ੍ਰੀ-ਪ੍ਰਾਇਮਰੀ-1 ਅਭਿਆਸ ਪੁਸਤਕਾਂ (ਵਰਕ ਬੁੱਕਸ) ਲਗਾਈਆਂ ਗਈਆਂ ਹਨ।

ਪ੍ਰੀ-ਪ੍ਰਾਇਮਰੀ-2 ਜਮਾਤ ਲਈ ਕਹਾਣੀਆਂ ਦੀ ਪੁਸਤਕ ‘ਅੰਬਰੋਂ ਟੁੱਟਿਆ ਤਾਰਾ, ਗੁੱਲੂ ਦਾ ਗਜ਼ਬ ਪਟਾਰਾ, ਮਾਣੋ ਦੀ ਚੋਰੀ, ਸੈਰ ਸਪਾਟਾ, ਉੱਡਦੇ-ਉੱਡਦੇ ਤੇ ਮੇਰੇ ਦੋਸਤ ਵਰਗੀਆਂ ਦਿਲਕਸ਼ ਕਿਤਾਬਾਂ ਤਿਆਰ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਗਿਆਨ ਦਾ ਰੰਗੀਨ ਖਜ਼ਾਨਾ ਪ੍ਰੀ-ਪ੍ਰਾਇਮਰੀ-2 ਅਤੇ ਲਿਖਣ ਕਲਾ ਪ੍ਰੀ-ਪ੍ਰਾਇਮਰੀ-2 ਵਰਕ ਬੁੱਕਸ ਲਗਾਈਆਂ ਗਈਆਂ ਹਨ।

ਦੱਸਣਯੋਗ ਹੈ ਕਿ ਨਵੀਂ ਰਾਸਟਰੀ ਸਿੱਖਿਆ ਨੀਤੀ ਵਿੱਚ ਪ੍ਰੀ ਪ੍ਰਾਇਮਰੀ ਸਿੱਖਿਆ ਨੂੰ ਬਹੁਤ ਜਿਆਦਾ ਮਹੱਤਵ ਦਿੱਤਾ ਗਿਆ ਹੈ ਪਰ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਇਹ ਜਮਾਤਾਂ ਨਵੰਬਰ 2017 ‘ਚ ਆਰੰਭ ਕਰ ਦਿੱਤੀਆਂ ਗਈਆਂ ਸਨ ਅਤੇ ਸਿੱਖਿਆ ਵਿਭਾਗ ਦੇ ਇਸ ਉੱਦਮ ਦੀ ਹਰ ਪਾਸਿਓਂ ਸ਼ਲਾਘਾ ਹੋ ਰਹੀ ਹੈ। ਇਸ ਉੱਦਮ ਨਾਲ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖ਼ਲਿਆਂ ਵਿੱਚ ਅਥਾਹ ਵਾਧਾ ਹੋਇਆ ਹੈ। ਚਾਲੂ ਸ਼ੈਸ਼ਨ ਦੌਰਾਨ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ-1 ਵਿੱਚ 1,92,525 ਅਤੇ ਪ੍ਰੀ-ਪ੍ਰਾਇਮਰੀ -2 ਵਿੱਚ 1,35,050 ਵਿਦਿਆਰਥੀ ਪੜ੍ਹ ਰਹੇ ਹਨ। ਇਨ੍ਹਾਂ ਜਮਾਤਾਂ ਕਾਰਨ ਮਾਪਿਆਂ ਦਾ ਰੁਝਾਨ ਸਰਕਾਰੀ ਸਕੂਲਾਂ ਵੱਲ ਬਹੁਤ ਵਧਿਆ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਪੰਜਾਬ ਚ ਸੁਨਿਆਰੇ ਦੀ ਦੁਕਾਨ ਚ ਪਿਆ ਡਾਕਾ , ਲੱਖਾਂ ਰੁਪਏ ਤੇ ਗਹਿਣੇ ਲੈ ਹੋਏ ਫਰਾਰ

ਆਈ ਤਾਜਾ ਵੱਡੀ ਖਬਰ  ਪੰਜਾਬ ਵਿੱਚ ਚੋਰਾਂ ਦੇ ਹੌਸਲੇ ਦਿਨ ਪ੍ਰਤੀ ਦਿਨ ਬੁਲੰਦ ਹੁੰਦੇ ਜਾ …