Breaking News

ਪੰਜਾਬ ਸਰਕਾਰ ਵਲੋਂ ਇਸ ਦਿਨ ਦੀ ਛੁੱਟੀ ਦਾ ਹੋਇਆ ਐਲਾਨ , ਇਹਨਾਂ ਜਿਲਿਆਂ ਚ ਇਹਨਾਂ ਲੋਕਾਂ ਲਈ

ਇਸ ਦਿਨ ਦੀ ਛੁੱਟੀ ਦਾ ਹੋਇਆ ਐਲਾਨ

ਜਿੱਥੇ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਖੇਤੀ ਕਨੂੰਨਾਂ ਨੂੰ ਲੈ ਕੇ ਸੰਘਰਸ਼ ਜਾਰੀ ਹੈ। ਕਿਸਾਨਾਂ ਵੱਲੋਂ ਸਰਕਾਰ ਨੂੰ ਕਹਿ ਦਿੱਤਾ ਗਿਆ ਹੈ ਕਿ ਜਦੋਂ ਤੱਕ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ ,ਉਦੋਂ ਤਕ ਸੰਘਰਸ਼ ਜਾਰੀ ਰਹੇਗਾ।ਇਸ ਸੰਘਰਸ਼ ਦੇ ਮੱਦੇਨਜਰ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਇਸ ਮਸਲੇ ਨੂੰ ਲੈ ਕੇ ਵਿਧਾਨ ਸਭਾ ਵਿੱਚ ਵਿਸ਼ੇਸ਼ ਸੈਸ਼ਨ ਬੁਲਾਇਆ ਜਾ ਰਿਹਾ ਹੈ। ਉਥੇ ਹੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਈ ਨਾ ਕੋਈ ਨਵਾਂ ਐਲਾਨ ਕੀਤਾ ਜਾ ਰਿਹਾ ਹੈ।

ਹੁਣ ਪੰਜਾਬ ਸਰਕਾਰ ਵੱਲੋ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਕੁਝ ਖਾਸ ਜ਼ਿਲ੍ਹਿਆਂ ਦੇ ਲੋਕਾਂ ਲਈ ਹੋਇਆ ਹੈ।ਇਸ ਛੁੱਟੀ ਦੀ ਸਹੂਲਤ ਪੰਜਾਬ ਰਾਜ ਨਾਲ ਲੱਗਦੇ ਜਿਲਿਆਂ ਵਿੱਚ ਸਥਿਤ ਫੈਕਟਰੀਆਂ ,ਦੁਕਾਨਾਂ ,ਅਤੇ ਵਪਾਰਕ ਅਦਾਰਿਆਂ ਵਿਚ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਮਿਲੇਗੀ। ਪੰਜਾਬ ਸਰਕਾਰ ਵੱਲੋਂ ਜਿਮਨੀ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ

ਵਿਧਾਨ ਸਭਾ ਹਲਕਾ 33 ਬੜੌਦਾ ਦੇ ਵੋਟਰਾਂ ਲਈ ਪੰਜਾਬ ਸ਼ਾਪਸ ਸਪੋਰਟਸ ਐਂਡ ਕਮਰਸ਼ੀਅਲ ਇਸਟੇਬਲਿਸ਼ਮੈਂਟ ਐਕਟ 1958 ਤੇ ਫੈਕਟਰੀ ਐਕਟ 1948 ਤਹਿਤ 3 ਨਵੰਬਰ 2020 ਨੂੰ ਤਨਖਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਨ੍ਹਾਂ ਜਿਮਨੀ ਚੋਣਾ ਦੇ ਮੱਦੇਨਜ਼ਰ ਬੜੌਦਾ ਵਿਧਾਨ ਸਭਾ ਹਲਕੇ ਵਿੱਚ ਜ਼ਿਮਨੀ ਚੋਣ ਦੇ ਮੱਦੇਨਜ਼ਰ 3 ਨਵੰਬਰ2020 ਵਾਲੀ ਛੁੱਟੀ 1 ਨਵੰਬਰ 2020,ਤੋਂ 7 ਨਵੰਬਰ 2020 ਦੇ ਹਫ਼ਤੇ ਦੌਰਾਨ ਮਿਲਣ ਵਾਲੀ ਹਫਤਾਵਾਰੀ ਛੁੱਟੀ ਨਹੀਂ ਮੰਨਿਆ ਜਾਵੇਗਾ ।

ਇਸ ਛੁੱਟੀ ਕਾਰਨ ਕੰਮ ਕਰਨ ਵਾਲੇ ਕਰਮਚਾਰੀਆਂ ਵਿੱਚ ਖੁਸ਼ੀ ਪਾਈ ਜਾ ਰਹੀ ਹੈ। ਕਿ ਸਰਕਾਰ ਵਲੋਂ ਇਹ ਛੁੱਟੀ ਉਨ੍ਹਾਂ ਨੂੰ ਤਨਖਾਹ ਸਮੇਤ ਦੇਣ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਐਲਾਨੀ ਗਈ 3 ਨਵੰਬਰ ਦੀ ਛੁੱਟੀ ਬਾਰੇ ਜਾਣਕਾਰੀ ਦਿੰਦਿਆ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਰਾਜ ਨਾਲ ਲਗਦੇ ਜ਼ਿਲ੍ਹਿਆਂ ਵਿੱਚ ਸਥਿਤ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਵਿਚ ਕੰਮ ਕਰਨ ਵਾਲੇ ਹਰਿਆਣਾ ਦੇ ਵੋਟਰਾਂ ਲਈ 3 ਨਵੰਬਰ 2020 ਦਿਨ ਮੰਗਲਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਉਸ ਦਿਨ ਸਭ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰ ਸਕਣਗੇ। ਉਸ ਦਿਨ ਉਹਨਾਂ ਨੂੰ ਕੰਮ ਤੇ ਜਾਣ ਦੀ ਚਿੰਤਾ ਵੀ ਨਹੀਂ ਹੋਵੇਗੀ, ਤੇ ਉਸ ਦਿਨ ਦੀ ਤਨਖ਼ਾਹ ਵੀ ਪੂਰੀ ਮਿਲੇਗੀ।

Check Also

ਜਿਸ ਕੰਪਨੀ ਚ ਕੰਮ ਕਰਦੇ ਸਨ ਉਸੇ ਦੇ ਮਾਲਕ ਬਣ ਗਏ 700 ਕਰਮਚਾਰੀ , ਕਰੋੜਪਤੀ ਬੌਸ ਦੇ ਫੈਸਲੇ ਨੇ ਚਮਕਾ ਦਿੱਤੀ ਕਿਸਮਤ

ਆਈ ਤਾਜਾ ਵੱਡੀ ਖਬਰ  ਕਿਸੇ ਵੀ ਕਾਰੋਬਾਰ ਨੂੰ ਉੱਚਾ ਚੁੱਕਣ ਦੇ ਲਈ ਉਸ ਵਿੱਚ ਕੰਮ …