Breaking News

ਪੰਜਾਬ : ਹੁਣੇ ਹੁਣੇ ਇਹਨਾਂ ਵਿਦਿਆਥੀਆਂ ਬਾਰੇ ਹੋ ਗਿਆ ਇਹ ਐਲਾਨ ਬੱਚਿਆਂ ਚ ਛਾਈ ਖੁਸ਼ੀ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਮਾਰਚ ਤੋਂ ਹੀ ਵਿੱਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਸੀ ਤਾਂ ਜੋ ਬੱਚਿਆਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ। ਉੱਥੇ ਹੀ ਸਰਕਾਰ ਵੱਲੋਂ ਸਾਰੇ ਸਕੂਲਾਂ ਨੂੰ ਆਦੇਸ਼ ਦਿੱਤੇ ਗਏ ਸਨ ਕਿ ਬੱਚਿਆਂ ਦੀ ਪੜ੍ਹਾਈ ਉੱਪਰ ਇਸ ਦਾ ਅਸਰ ਨਾ ਹੋਵੇ ਇਸ ਲਈ ਬੱਚਿਆਂ ਦੀ ਪੜ੍ਹਾਈ ਨੂੰ ਆਨਲਾਈਨ ਰੱਖਿਆ ਜਾਵੇ। ਪੰਜਾਬ ਸਰਕਾਰ ਵੱਲੋਂ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਅਕਤੂਬਰ ਵਿੱਚ ਸਕੂਲਾਂ ਨੂੰ ਖੋਲਣਾ ਸ਼ੁਰੂ ਕੀਤਾ ਗਿਆ ਸੀ ਲੇਕਿਨ ਫਿਰ ਤੋਂ ਕਰੋਨਾ ਵਿਚ ਹੁੰਦੇ ਵਾਧੇ ਦੇ ਦੌਰਾਨ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ। ਉਥੇ ਹੀ ਇਸ ਵਾਰ ਪ੍ਰੀਖਿਆਵਾਂ ਨੂੰ ਲੈ ਕੇ ਵੀ ਸਥਿਤੀ ਕਾਫੀ ਚਿੰਤਾਜਨਕ ਬਣੀ ਰਹੀ।

ਸਰਕਾਰ ਵੱਲੋਂ ਜਿਥੇ ਪੰਜਵੀਂ, ਅੱਠਵੀਂ ਅਤੇ ਦਸਵੀਂ ਕਲਾਸ ਦੀਆਂ ਪ੍ਰੀਖਿਆਵਾਂ ਨੂੰ ਰੱਦ ਕਰ ਦਿੱਤਾ ਗਿਆ ਉਥੇ ਹੀ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਨੂੰ ਕੁੱਝ ਸਮੇਂ ਲਈ ਮੁਲਤਵੀ ਕੀਤਾ ਗਿਆ ਹੈ। ਹੁਣ ਪੰਜਾਬ ਵਿਚ ਇਨ੍ਹਾਂ ਵਿਦਿਆਰਥੀਆਂ ਬਾਰੇ ਇਕ ਵੱਡਾ ਐਲਾਨ ਹੋ ਗਿਆ ਹੈ ਜਿਸ ਨਾਲ ਬੱਚਿਆਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਪੰਜਵੀਂ ਅੱਠਵੀਂ ਅਤੇ ਦਸਵੀਂ ਕਲਾਸ ਦੀਆਂ ਪ੍ਰੀਖਿਆਵਾਂ ਨੂੰ ਰੱਦ ਕੀਤਾ ਗਿਆ, ਉਥੇ ਹੀ ਬੱਚਿਆਂ ਨੂੰ ਬਿਨਾਂ ਪ੍ਰੀਖਿਆਵਾਂ ਦੇ ਅਗਲੀ ਕਲਾਸ ਵਿਚ ਕਰ ਦਿੱਤੇ ਜਾਣ ਦਾ ਆਦੇਸ਼ ਦਿੱਤਾ ਗਿਆ ਸੀ। ਬੱਚਿਆਂ ਦੇ ਨਤੀਜੇ ਪਹਿਲਾਂ ਹੋਈਆਂ ਪ੍ਰੀਖਿਆਵਾਂ ਦੇ ਅਧਾਰ ਤੇ ਅਧਿਆਪਕਾਂ ਨੂੰ ਤਿਆਰ ਕਰਨ ਲਈ ਆਖਿਆ ਗਿਆ ਸੀ।

ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ ਕਲਾਸ ਦਾ ਨਤੀਜਾ ਘੋਸ਼ਿਤ ਕਰ ਦਿੱਤਾ ਗਿਆ ਹੈ। ਜਿਸ ਦੀ ਖਬਰ ਸੁਣਦੇ ਹੀ ਵਿਦਿਆਰਥੀ ਆਪਣਾ ਨਤੀਜਾ ਦੇਖਣ ਲਈ ਉਤਸੁਕ ਹੋ ਗਏ। ਬੋਰਡ ਦੇ ਚੇਅਰਮੈਨ ਡਾ. ਜੋਗਾ ਸਿੰਘ ਨੇ ਦੱਸਿਆ ਕਿ ਪੰਜਵੀ ਜਮਾਤ ਨਾਲ ਸਬੰਧਤ ਸਾਰੀਆਂ ਪ੍ਰੀਖਿਆਵਾਂ ਲੈ ਲਈਆਂ ਗਈਆਂ ਸਨ। ਇਨ੍ਹਾਂ ਵਿੱਚੋਂ ਅੰਕ ਪ੍ਰਾਪਤ ਦੇ ਅਧਾਰ ਤੇ ਹੀ ਨਤੀਜਾ ਐਲਾਨਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਵੀਂ ਕਲਾਸ ਦੇ ਨਤੀਜੇ ਵਿਚ ਕੁੜੀਆਂ ਨੇ ਬਾਜ਼ੀ ਮਾਰੀ ਹੈ।

ਜਿਨ੍ਹਾਂ ਵਿੱਚ ਕੁੜੀਆਂ ਦਾ ਨਤੀਜਾ 99.80 ਅਤੇ ਮੁੰਡਿਆਂ ਦਾ ਨਤੀਜਾ 99.73 ਰਿਹਾ ਹੈ। ਬੋਰਡ ਵੱਲੋਂ ਐਲਾਨੇ ਗਏ ਨਤੀਜੇ ਦੇ ਮੁਤਾਬਕ ਕੁੱਲ 314472 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਜਿਨ੍ਹਾਂ ਵਿੱਚੋਂ 313712 ਵਿਦਿਆਰਥੀ ਪਾਸ ਹੋਏ ਹਨ। ਪੰਜਾਬ ਵਿੱਚ ਪੰਜਵੀਂ ਕਲਾਸ ਦੇ ਨਤੀਜੇ ਦੀ ਪਾਸ ਪ੍ਰਤੀਸ਼ਤਤਾ 99.76 ਰਹੀ ਹੈ। ਬੋਰਡ ਵੱਲੋਂ ਜਿੱਥੇ ਅੱਜ ਨਤੀਜਾ ਐਲਾਨ ਦਿੱਤਾ ਗਿਆ ਹੈ ਉਥੇ ਹੀ ਵਿਦਿਆਰਥੀ ਕੱਲ ਇਹ ਨਤੀਜਾ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ pseb.ac.in ਤੇ ਵੇਖ ਸਕਦੇ ਹਨ।

Check Also

ਰੀਲ ਬਨਾਉਣ ਲਈ ਫਾਂਸੀ ਤੇ ਲਟਕਿਆ ਨੌਜਵਾਨ , ਤੜਫਣ ਲੱਗਾ ਦੋਸਤ ਸਮਝੇ ਐਕਟਿੰਗ ਹੋਈ ਮੌਤ

ਆਈ ਤਾਜਾ ਵੱਡੀ ਖਬਰ  ਅੱਜ ਕੱਲ ਦੇ ਨੌਜਵਾਨ ਮੁੰਡੇ ਕੁੜੀਆਂ ਰੀਲਾਂ ਬਣਾਉਣ ਲਈ ਇਸ ਕਦਰ …