Breaking News

ਪੰਜਾਬ: 9 ਅਕਤੂਬਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਲਈ ਕਿਸਾਨ ਜਥੇਬੰਦੀਆਂ ਵਲੋਂ ਹੋ ਗਿਆ ਇਹ ਵੱਡਾ ਐਲਾਨ

9 ਅਕਤੂਬਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਲਈ ਹੋ ਗਿਆ ਐਲਾਨ

ਸੂਬੇ ਦੀਆਂ 31 ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਲਗਾਤਾਰ ਰੋਸ ਪ੍ਰਦਰਸ਼ਨ ਜਾਰੀ ਹਨ। ਇਸ ਪ੍ਰਦਰਸ਼ਨ ਦੇ ਚਲਦਿਆਂ ਹੋਇਆਂ ਹੁਣ ਕਿਸਾਨ ਜਥੇਬੰਦੀਆਂ ਦੇ ਟੋਲ ਪਲਾਜ਼ਾ ਤੇ ਕਬਜ਼ਾ ਕਰ ਕੇ ਧਰਨੇ ਜਾਰੀ ਹਨ। ਕੇਂਦਰ ਸਰਕਾਰ ਵੱਲੋਂ ਜਥੇਬੰਦੀਆਂ ਨਾਲ ਗੱਲਬਾਤ ਕਰਨ ਦਾ ਸੱਦਾ ਵੀ ਭੇਜਿਆ ਗਿਆ ਸੀ। ਪਰ ਕਿਸਾਨ ਜਥੇਬੰਦੀਆਂ ਵੱਲੋਂ ਸੱਦਾ ਰੱਦ ਕਰ ਦਿੱਤਾ ਗਿਆ ਹੈ। ਸੰਘਰਸ਼ ਦੇ ਚਲਦਿਆਂ ਹੋਇਆਂ ਰੇਲ ਅਵਾਜਾਈ ਠੱਪ ਰਹੇਗੀ।

ਕਿਉਂਕਿ ਇਹ ਰੇਲ ਰੋਕੋ ਅੰਦੋਲਨ ਅਣਮਿੱਥੇ ਸਮੇਂ ਲਈ ਚੱਲ ਰਿਹਾ ਹੈ। ਟੋਲ ਪਲਾਜ਼ਾ ਤੇ ਵੀ ਗੱਡੀਆਂ ਨੂੰ ਬਿਨਾਂ ਪਰਚੀ ਕਟਵਾਏ ਅੱਗੇ ਲੰਘਣ ਦਿੱਤਾ ਜਾ ਰਿਹਾ ਹੈ। ਹੁਣ ਕਿਸਾਨ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਹਰਿਆਣਾ ਦੇ ਵਿੱਚ ਕਿਸਾਨਾਂ ਤੇ ਹੋਏ ਲਾਠੀਚਾਰਜ ਤੇ 9 ਅਕਤੂਬਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਪੰਜਾਬ ਵਿੱਚ ਰੋਸ ਪ੍ਰਦਰਸ਼ਨ ਅਤੇ ਚੱਕਾ ਜਾਮ ਕੀਤਾ ਜਾਵੇਗਾ। ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ,ਕਿ ਜਦੋਂ ਤਕ ਕੇਂਦਰ ਸਰਕਾਰ ਖੇਤੀ ਕਨੂੰਨਾਂ ਨੂੰ ਰੱਦ ਨਹੀਂ ਕਰਦੀ।

ਅਸੀਂ ਇਸ ਤਰ੍ਹਾਂ ਹੀ ਆਪਣਾ ਸੰਘਰਸ਼ ਜਾਰੀ ਰੱਖਾਗੇ। ਸਿੱਖ ਜਥੇਬੰਦੀਆਂ ਨੇ ਪੰਜਾਬ ਸਰਕਾਰ ਨੂੰ ਚੇਤਨਾ ਦਿੰਦੇ ਹੋਏ ਫੈਸਲਾ ਲਿਆ ਹੈ ਕਿ ਜੇਕਰ 7 ਦਿਨਾਂ ਦੇ ਅੰਦਰ ਅੰਦਰ ਖੇਤੀ ਕਾਨੂੰਨਾਂ ਖ਼ਿਲਾਫ਼ ਮਤਾ ਪਾਸ ਨਹੀਂ ਕੀਤਾ ਤਾਂ ਬੀਜੇਪੀ ਲੀਡਰਾਂ ਵਾਂਗ ਕਿਸਾਨ ਕਾਂਗਰਸ ਦੇ ਲੀਡਰਾਂ ਦਾ ਵੀ ਘਿਰਾਓ ਕਰਨਗੇ ਤੇ ਉਨ੍ਹਾਂ ਦੇ ਘਰਾਂ ਦੇ ਬਾਹਰ ਪੱਕੇ ਮੋਰਚੇ ਲਾਏ ਜਾਣਗੇ। ਕੇਂਦਰੀ ਸਰਕਾਰ ਵੱਲੋਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੇ ਨਾਲ ਵੀਰਵਾਰ ਨੂੰ 2:30 ਵਜੇ ਮੀਟਿੰਗ ਰੱਖੀ ਗਈ ਹੈ।ਕਿਸਾਨ ਜੱਥੇਬੰਦੀਆਂ ਦੇ ਨੁੰਮਾਇਦੇ ਇਸ ਮੀਟਿੰਗ ਵਿੱਚ ਸੱਦੇ ਗਏ ਹਨ।

ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਵੀ ਲੁਧਿਆਣੇ ਵਿਚ ਤਾਲਮੇਲ ਕਮੇਟੀ ਨੂੰ 10 ਦਿਨਾਂ ਦੇ ਵਿੱਚ ਰਿਪੋਰਟ ਦੇਣ ਦੀ ਗੱਲ ਆਖੀ ਹੈ।ਤਾਲਮੇਲ ਕਮੇਟੀ ਕਿਸਾਨਾਂ ਤੇ ਆੜ੍ਹਤੀਆਂ ਤੋਂ ਉਨ੍ਹਾਂ ਦਾ ਪੱਖ ਲੈ ਕੇ ਉਸ ਦੀ ਪੂਰੀ ਰਿਪੋਰਟ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਦੇਵੇਗੀ ਉਸ ਤੋਂ ਬਾਦ ਸ੍ਰੀ ਸ਼ਰਮਾ ਇਸ ਰਿਪੋਰਟ ਨੂੰ ਭਾਜਪਾ ਦੇ ਕੌਮੀ ਪ੍ਰਧਾਨ ਜੇ .ਪੀ. ਨੱਢਾ ਨੂੰ ਸੌਂਪਣਗੇ। ਕਿਸਾਨ ਜਥੇਬੰਦੀਆਂ ਨੇ ਸਰਕਾਰ ਨੂੰ ਕਿਹਾ ਹੈ ਕਿ ਜੇਕਰ ਖੇਤੀ ਕਨੂੰਨਾਂ ਨੂੰ ਖਾਰਜ ਨਾ ਕੀਤਾ ਗਿਆ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ।

Check Also

ਹਸਪਤਾਲ ਦੀ ਵੱਡੀ ਕੋਤਾਹੀ ਆਈ ਸਾਹਮਣੇ , 4 ਸਾਲਾਂ ਬੱਚੀ ਦੀ ਉਂਗਲ ਦੀ ਬਜਾਏ ਕਰ ਦਿੱਤੀ ਜੀਭ ਦੀ ਸਰਜਰੀ

ਆਈ ਤਾਜਾ ਵੱਡੀ ਖਬਰ  ਇੱਕ ਪਾਸੇ ਜਿੱਥੇ ਡਾਕਟਰਾਂ ਨੂੰ ਰੱਬ ਦਾ ਦਰਜਾ ਦਿੱਤਾ ਜਾਂਦਾ ਹੈ, …