ਸੁਖਬੀਰ ਸਿੰਘ ਬਾਦਲ ਨੇ ਦੇਖੋ ਕੀ ਕੀ ਕਿਹਾ
ਜਿੱਥੇ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਜਾਰੀ ਹੈ। ਉਥੇ ਹੀ ਕੁਝ ਸ਼ਰਾਰਤੀ ਅਨਸਰਾ ਵਲੋ ਇਹੋ ਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ, ਜਿਸ ਕਰਕੇ ਮਾਹੌਲ ਹੋਰ ਖਰਾਬ ਹੋ ਜਾਂਦਾ ਹੈ। ਇਸ ਤਰ੍ਹਾਂ ਦੀ ਇਕ ਘਟਨਾ ਕੱਲ੍ਹ ਰਾਤ ਪੰਜਾਬ ਦੇ ਸ਼ਹਿਰ ਟਾਂਡਾ ਵਿਖੇ ਵਾਪਰੀ ਕੱਲ ਰਾਤ ਟਾਂਡਾ ਸ਼ਹਿਰ ਦੇ ਵਿੱਚ ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਤੇ ਦੇਰ ਰਾਤ। ਹ – ਮ – ਲਾ। ਕਰ ਦਿੱਤਾ ਗਿਆ। ਇਸ ਹਮਲੇ ਵਿਚ ਉਹਨਾਂ ਦੇ ਸੁਰੱਖਿਆ ਕਰਮਚਾਰੀਆਂ ਵੱਲੋਂ ਅਸ਼ਵਨੀ ਸ਼ਰਮਾ ਨੂੰ ਘਟਨਾ ਸਥਾਨ ਤੋਂ ਦੂਰ ਸੁਰੱਖਿਅਤ ਸਥਾਨ ਤੇ ਪਹੁੰਚਾਇਆ ਗਿਆ।
ਇਸ ਘਟਨਾ ਦੇ ਕਾਰਨ ਭਾਜਪਾ ਵਿੱਚ ਕਾਫੀ ਰੋਸ ਪਾਇਆ ਜਾ ਰਿਹਾ ਹੈ । ਘਟਨਾ ਸਥਾਨ ਉੱਤੇ ਅਸ਼ਵਨੀ ਸ਼ਰਮਾ ਦੀ ਕਾਰ ਦੀ ਵੀ। ਭੰ-ਨ-ਤੋ-ੜ। ਕੀਤੀ ਗਈ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਵੀ ਇਸ ਘਟਨਾ ਦੀ ਸਖਤ ਨਿਖੇਧੀ ਕੀਤੀ ਗਈ ਹੈ। ਪੰਜਾਬ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਬੀਜੇਪੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਤੇ ਹੋਏ ਦੀ ਕੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।
ਉਨ੍ਹਾਂ ਕਿਹਾ ਕਿ ਅਜੇਹੇ ਕਰਨ ਵਾਲੇ ਕਦੇ ਵੀ ਕਿਸਾਨੀ ਭਾਈਚਾਰੇ ਦੇ ਸ਼ੁਭ ਚਿੰਤਕ ਨਹੀਂ ਹੋ ਸਕਦੇ।ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਗ਼ੈਰ ਸਮਾਜਿਕ ਤੱਤਾਂ ਦਾ ਕੰਮ ਹੈ ਜੋ ਖੇਤੀਬਾੜੀ ਮੰਡੀਕਰਨ ਐਕਟ ਖਿਲਾਫ ਚੱਲ ਰਹੇ ਸੰਘਰਸ਼ ਨੂੰ ਸਾਬੋਤਾਜ ਕਰਨਾ ਚਾਹੁੰਦੇ ਹਨ।ਸੁਖਬੀਰ ਬਾਦਲ ਨੇ ਕਿਹਾ ਕਿ ਅਸੀਂ ਬਹੁਤ ਸਪਸ਼ਟ ਹਾਂ ਕਿ ਕਿਸਾਨ ਕਦੇ ਵੀ ਅਜਿਹੀਆਂ ਕਾਰਵਾਈਆਂ ਨਹੀਂ ਕਰ ਸਕਦੇ। ਸੁਖਬੀਰ ਸਿੰਘ ਬਾਦਲ ਨੇ ਕੈਪਟਨ ਸਰਕਾਰ ਨੂੰ ਇਹ ਵੀ ਕਿਹਾ ਕਿ ਉਹ ਤੁਰੰਤ ਲੋੜੀਂਦੇ ਕਦਮ ਚੁੱਕੇ ,ਤਾਂ ਜੋ ਅਜਿਹੀਆਂ ਘਟਨਾਵਾਂ ਨਾ ਵਾਪਰ ਸਕਣ।
ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਵੀ ਕੀਤੀ ਕਿ ਸੂਬੇ ਚ ਸੰਘਰਸ਼ ਕਰ ਰਹੇ ਕਿਸਾਨਾਂ ਦੀਆਂ ਸ਼ਿ-ਕਾ-ਇ– ਤਾਂ ਦਾ ਨਿਪਟਾਰਾ ਛੇਤੀ ਤੋਂ ਛੇਤੀ ਕੀਤਾ ਜਾਵੇ। ਉਨ੍ਹਾਂ ਕਾਂਗਰਸ ਸਰਕਾਰ ਨੂੰ ਇਹ ਵੀ ਕਿਹਾ ਕਿ ਇਹਨਾ ਗ਼ੈਰ-ਸਮਾਜਿਕ ਤੱਤਾਂ ਖ਼ਿਲਾਫ਼ ਸਖ਼ਤੀ ਨਾਲ ਪੇਸ਼ ਆਏ ,ਜਿਨ੍ਹਾਂ ਦੀ ਵਰਤੋਂ ਕਿਸਾਨਾਂ ਦੇ ਸੰਘਰਸ਼ ਨੂੰ ਬ-ਦ-ਨਾ-ਮ ਕਰਨ ਲਈ ਕੀਤੀ ਜਾ ਰਹੀ ਹੈ। ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਤੇ ਹੋਏ ਇਸ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਡੀ.ਜੀ.ਪੀ. ਨੂੰ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …