Breaking News

ਭਿਆਨਕ ਹਾਦਸੇ ਚ ਦਾ ਸ਼ਿਕਾਰ ਹੋਏ ਸਿੱਧੂ ਲਈ ਹੋ ਰਹੀਆਂ ਅਰਦਾਸਾਂ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਸੜਕ ਹਾਦਸੇ ਵਿੱਚ ਹੋਣ ਵਾਲੀਆ ਦੁਰਘਟਨਾਵਾਂ ਦੀ ਗਿਣਤੀ ਦਿਨੋਂ-ਦਿਨ ਵਧਦੀ ਜਾ ਰਹੀ ਹੈ ਜਿਸਦੇ ਚਲਦਿਆਂ ਬਹੁਤ ਲੋਕ ਇਨ੍ਹਾਂ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ। ਤੇਜ਼ ਰਫ਼ਤਾਰ ਤੇ ਚੱਲ ਦਿਆਂ ਲੋਕਾਂ ਵੱਲੋਂ ਵਰਤੀ ਗਈ ਅਣਗਹਿਲੀ ਇਨ੍ਹਾਂ ਦੁਰਘਟਨਾਵਾਂ ਦਾ ਕਾਰਨ ਬਣਦੀ ਹੈ। ਸੜਕ ਆਵਾਜਾਈ ਮਹਿਕਮੇ ਵੱਲੋਂ ਇਹਨਾਂ ਹਾਦਸਿਆਂ ਨੂੰ ਨੱਥ ਪਾਉਣ ਲਈ ਕਾਫੀ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਹਨ ਅਤੇ ਇਨ੍ਹਾਂ ਨਿਯਮਾਂ ਵਿੱਚ ਸੋਧਾਂ ਵੀ ਕੀਤੀਆਂ ਜਾਂਦੀਆਂ ਰਹਿੰਦੀਆਂ ਹਨ ਤਾਂ ਜੋ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਸਰਕਾਰ ਦੀਆਂ ਇਨ੍ਹਾਂ ਕੋਸ਼ਿਸ਼ਾਂ ਦੇ ਬਾਵਜੂਦ ਵੀ ਆਏ ਦਿਨ ਅਜਿਹੀਆਂ ਕਈ ਮੰਦਭਾਗੀਆਂ ਖਬਰਾਂ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਦਾ ਜ਼ਿਆਦਾਤਰ ਸੰਬੰਧ ਸੜਕ ਹਾਦਸਿਆਂ ਨਾਲ ਹੁੰਦਾ ਹੈ।

ਲੋਕ ਨਿਯਮਾਂ ਦੀ ਪਾਲਣਾ ਨਾ ਕਰਨ ਅਤੇ ਕਾਹਲੀ ਦੇ ਚਲਦਿਆਂ ਇਨ੍ਹਾਂ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ ਅਤੇ ਜਿਸ ਵਿਚ ਜਾਂ ਤਾਂ ਆਪਣੀ ਜਾਨ ਤੋਂ ਹੱਥ ਧੋ ਬੈਠਦੇ ਹਨ ਤੇ ਜਾਂ ਫਿਰ ਗੰਭੀਰ ਰੂਪ ਜ਼ਖ਼ਮੀ ਹੋ ਜਾਂਦੇ ਹਨ। ਸ੍ਰੀ ਮੁਕਤਸਰ ਸਾਹਿਬ ਤੋਂ ਅਜਿਹੀ ਹੀ ਇਕ ਸੜਕ ਹਾਦਸੇ ਨਾਲ ਜੁੜੀ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭਾਈ ਰਾਹੁਲ ਸਿੰਘ ਸਿੱਧੂ ਜੋ ਸ੍ਰੀ ਮੁਕਤਸਰ ਸਾਹਿਬ ਤੋਂ ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ ਦੇ ਲੜਕੇ ਹਨ ਉਹ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਹਨ।

ਭਾਈ ਰਾਹੁਲ ਸਿੰਘ ਸਿੱਧੂ ਜੋ ਕੋਟਕਪੂਰਾ ਹਲਕੇ ਤੋਂ ਕਾਂਗਰਸ ਦੇ ਹਲਕਾ ਇੰਚਾਰਜ ਹਨ ਅਤੇ 2017 ਵਿੱਚ ਕਾਂਗਰਸ ਵੱਲੋਂ ਕੋਟਕਪੂਰਾ ਹਲਕੇ ਤੋਂ ਭਾਈ ਹਰਨਿਰਪਾਲ ਸਿੰਘ ਕੁੱਕੂ ਦੇ ਹਾਰਨ ਤੋਂ ਬਾਅਦ ਕੋਟਕਪੂਰਾ ਵਿੱਚ ਕਾਂਗਰਸ ਵੱਲੋਂ ਰਾਜਸੀ ਅਤੇ ਹੋਰ ਸਮਾਜਿਕ ਗਤੀਵਿਧੀਆਂ ਵਿੱਚ ਭਾਈ ਰਾਹੁਲ ਸਿੰਘ ਸਿੱਧੂ ਦੁਆਰਾ ਲਗਾਤਾਰ ਭਾਗ ਲਿਆ ਜਾ ਰਿਹਾ ਹੈ।

ਉਥੇ ਹੀ ਕੁੱਝ ਸੂਤਰਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਦੇ ਅਨੁਸਾਰ ਭਾਈ ਰਾਹੁਲ ਸਿੰਘ ਸਿੱਧੂ ਜੋ ਕਿ ਪਿਛਲੇ ਦਿਨੀ ਸੈਕਟਰ-8 ਚੰਡੀਗੜ੍ਹ ਵਿੱਚ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਉਹਨਾਂ ਦੇ ਦੋਸਤਾਂ ਦੀ ਕਾਰ ਦਾ ਫਾਰਚੂਨਰ ਗੱਡੀ ਨਾਲ ਐਕਸੀਡੈਂਟ ਹੋ ਗਿਆ ਜਿਸ ਵਿੱਚ ਉਹ ਆਪਣੇ ਦੋਸਤਾਂ ਨਾਲ ਕੀਤੇ ਜਾ ਰਹੇ ਸਨ। ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਤੋਂ ਪਤਾ ਚਲਿਆ ਹੈ ਕਿ ਉਨ੍ਹਾਂ ਦੀ ਹਾਲਤ ਕਾਫੀ ਸੁਧਰ ਰਹੀ ਹੈ ਅਤੇ ਸ੍ਰੀ ਮੁਕਤਸਰ ਸਾਹਿਬ ਅਤੇ ਕੋਟ ਕਪੂਰਾ ਵਿੱਚ ਕਾਂਗਰਸ ਦੇ ਰਾਜਸੀ, ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਵੱਲੋਂ ਉਹਨਾਂ ਦੀ ਚੰਗੀ ਸਿਹਤ ਲਈ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ।

Check Also

ਰੀਲ ਬਨਾਉਣ ਲਈ ਫਾਂਸੀ ਤੇ ਲਟਕਿਆ ਨੌਜਵਾਨ , ਤੜਫਣ ਲੱਗਾ ਦੋਸਤ ਸਮਝੇ ਐਕਟਿੰਗ ਹੋਈ ਮੌਤ

ਆਈ ਤਾਜਾ ਵੱਡੀ ਖਬਰ  ਅੱਜ ਕੱਲ ਦੇ ਨੌਜਵਾਨ ਮੁੰਡੇ ਕੁੜੀਆਂ ਰੀਲਾਂ ਬਣਾਉਣ ਲਈ ਇਸ ਕਦਰ …