ਸਾਰੇ ਪਾਸੇ ਹੋ ਰਹੀ ਚਰਚਾ
ਪਿਛਲੇ ਮਹੀਨੇ ਤੋਂ ਖੇਤੀ ਕਨੂੰਨਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਲਗਾਤਾਰ ਧਰਨੇ ਤੇ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ। ਜਿਸ ਕਾਰਨ ਰਿਲਾਇੰਸ ਦੇ ਪੇਟ੍ਰੋਲ ਪੰਪ ਟੋਲ ਪਲਾਜ਼ਾ ਅਤੇ ਰੇਲਵੇ ਲਾਇਨਾਂ ਤੇ ਲਗਾਤਾਰ ਧਰਨਾ ਪ੍ਰਦਰਸ਼ਨ ਜਾਰੀ ਹੈ। ਰੇਲ ਆਵਾਜਾਈ ਠੱਪ ਹੋਣ ਕਾਰਨ ਪੰਜਾਬ ਵਿੱਚ ਵੀ ਆਉਣ ਵਾਲੀਆਂ ਵਸਤਾਂ ਦੀ ਭਾਰੀ ਕਿੱਲਤ ਪਾਈ ਜਾ ਰਹੀ ਹੈ। ਜਿੱਥੇ ਕਿਸਾਨ ਜਥੇਬੰਦੀਆਂ ਵੱਲੋਂ ਮਾਲ ਗੱਡੀਆਂ ਲੰਘਣ ਦੀ ਇਜਾਜ਼ਤ ਦਿੱਤੀ ਗਈ ਸੀ। ਉੱਥੇ ਹੀ ਕੇਂਦਰ ਸਰਕਾਰ ਨੇ ਮਾਲ ਗੱਡੀ ਭੇਜਣ ਤੋਂ ਨਾਂਹ ਕਰ ਦਿੱਤੀ ਹੈ।
ਕੇੰਦਰ ਨੇ ਕਿਹਾ ਹੈ ਕਿ ਕਿਸਾਨ ਰੇਲਵੇ ਲਾਈਨਾਂ ਨੂੰ ਕਲੀਅਰ ਕਰਨ ਤਾਂ ਹੀ ਮਾਲਗੱਡੀਆਂ ਪੰਜਾਬ ਵਿੱਚ ਆਉਣਗੀਆ। ਮਸ਼ਹੂਰ ਪੰਜਾਬੀ ਗਾਇਕ ਤੇ ਐਮ ਪੀ ਹੰਸ ਰਾਜ ਹੰਸ ਕਿਸਾਨ ਬਿੱਲਾਂ ਨੂੰ ਲੈ ਕੇ ਇਕ ਵੱਡੀ ਖ਼ਬਰ ਸਾਹਮਣੇ ਲੈ ਆਏ ਹਨ ।ਜਿਸ ਨਾਲ ਸਾਰੇ ਪਾਸੇ ਚਰਚਾ ਹੋ ਰਹੀ ਹੈ। ਭਾਜਪਾ ਸੰਸਦ ਤੇ ਸੂਫੀ ਗਾਇਕ ਹੰਸ ਰਾਜ ਹੰਸ ਨੇ ਖੇਤੀ ਕਨੂੰਨਾਂ ਬਾਰੇ ਕਿਹਾ ਹੈ ਕਿ, ਇਹ ਕੁਝ ਗਲਤਫਹਿਮੀਆਂ ਹਨ ।
ਜਿਨ੍ਹਾਂ ਨੂੰ ਦੂਰ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਕਿਸਾਨ ਜਥੇਬੰਦੀਆਂ ਨੂੰ ਕਿਹਾ ਹੈ ਕਿ, ਇੱਥੇ ਕੋਈ ਮੁਗਲ ਰਾਜ ਨਹੀਂ ਹੈ, ਮੈਂ ਆਪਣੇ ਪਾਰਟੀ ਪ੍ਰਧਾਨ ਨਾਲ ਗੱਲ ਕੀਤੀ ਸੀ। ਉਨ੍ਹਾਂ ਨੇ ਵੀ ਭਰੋਸਾ ਦਿਵਾਇਆ ਹੈ ਕਿ ਕਿਸਾਨ ਆਉਣ ਤੇ ਆ ਕੇ ਸਾਰੀ ਗੱਲਬਾਤ ਕਰ ਸਕਦੇ ਹਨ। ਮੈਂ ਕਿਸਾਨਾਂ ਦੇ ਨਾਲ ਹਾਂ, ਤੇ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਨਾਲ ਮਿਲਾਉਣ ਲਈ ਵੀ ਤਿਆਰ ਹਾਂ। ਕਿਸਾਨਾਂ ਨੂੰ ਕਿਹਾ ਕਿ ਉਹ ਅੱਗੇ ਆਉਣ ਤੇ ਸਰਕਾਰ ਨਾਲ ਆਪਣੀ ਹਰ ਗੱਲ ਕਰਕੇ ਗਲਤ ਫਹਿਮੀਆਂ ਦੂਰ ਕਰਨ।
ਇਹ ਗਲਤ-ਫਹਿਮੀਆਂ ਨੂੰ ਦੂਰ ਕਰਨ ਲਈ ਬੈਠ ਕੇ ਗੱਲ ਕਰਨ ਦੀ ਜ਼ਰੂਰਤ ਹੈ, ਤਾਂ ਹੀ ਸਭ ਕੁਝ ਠੀਕ ਹੋ ਸਕਦਾ ਹੈ। ਹੰਸ ਰਾਜ ਹੰਸ ਨੇ ਕਿਹਾ ਕਿ ਪਹਿਲੀ ਵਾਰ ਕਿਸਾਨ ਗੱਲਬਾਤ ਕਰਨ ਲਈ ਆਏ ਪਰ ਉਹ ਨਾਰਾਜ਼ ਹੋ ਕੇ ਚਲੇ ਗਏ,ਜੋ ਕਿ ਕਾਫੀ ਤਕਲੀਫਦਾਇਕ ਹੈ । ਉਨ੍ਹਾਂ ਕਿਹਾ ਕਿ ਕਈ ਵਾਰ ਪਹਿਲੀ ਵਾਰ ਮਿਲਣ ਤੇ ਗੱਲ ਨਹੀਂ ਬਣਦੀ, ਕਿਸਾਨਾਂ ਨੂੰ ਇਸ ਉੱਪਰ ਮੁੜ ਤੋਂ ਵਿਚਾਰ ਕਰਨੀ ਚਾਹੀਦੀ ਹੈ ।
ਉਨ੍ਹਾਂ ਦੱਸਿਆ ਕਿ ਰੇਲਾਂ ਨਾ ਚੱਲਣ ਕਾਰਨ ਪੰਜਾਬ ਦੇ ਵਿੱਚ ਕੋਲੇ ਦੀ ਭਾਰੀ ਕਮੀ ਹੋਈ ਹੈ ,ਜਿਸ ਕਾਰਨ ਬਿਜਲੀ ਪਲਾਂਟਾਂ ਤੇ ਅਸਰ ਸਾਫ਼ ਦਿਖਾਈ ਦੇ ਰਿਹਾ ਹੈ। ਉਨ੍ਹਾਂ ਕਿਸਾਨਾਂ ਨੂੰ ਭਗਵਾਨ ਦੱਸਿਆ, ਕੀ ਕਿਸਾਨ ਸਾਡੇ ਭਗਵਾਨ ਹਨ ,ਇਹ ਸਾਡੇ ਦੇਸ਼ ਦੇ ਅੰਨਦਾਤਾ ਹਨ। ਸਾਡੀ ਕੋਸ਼ਿਸ਼ ਹੈ ਇਨ੍ਹਾਂ ਦੀ ਹਰ ਮੁਸ਼ਕਿਲ ਨੂੰ ਹੱਲ ਕੀਤਾ ਜਾਵੇ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …