Breaking News

ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਵਲੋਂ ਆਈ ਇਹ ਵੱਡੀ ਖਬਰ ਕਿਸਾਨਾਂ ਦੇ ਬਾਰੇ ਚ

ਆਈ ਤਾਜਾ ਵੱਡੀ ਖਬਰ

ਕਿਸਾਨਾਂ ਵੱਲੋਂ ਨਵੇਂ ਬਣੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਸੰਘਰਸ਼ ਦੇ ਚਲਦਿਆਂ ਵੱਖ-ਵੱਖ ਵਰਗਾ ਨਾਲ ਜੁੜੇ ਲੋਕਾਂ ਵੱਲੋਂ ਕਿਸਾਨਾਂ ਦੇ ਹਿੱਤ ਵਿੱਚ ਆਵਾਜ਼ ਬੁਲੰਦ ਕੀਤੀ ਗਈ। ਅਤੇ ਪੰਜਾਬੀ ਫਿਲਮ ਇੰਡਸਟਰੀ ਨਾਲ ਜੁੜੇ ਬਹੁਤ ਸਾਰੇ ਫ਼ਿਲਮੀ ਸੁਪਰ ਸਟਾਰ ਅਤੇ ਗਾਇਕਾਂ ਵੱਲੋਂ ਕਿਸਾਨਾਂ ਦਾ ਸਾਥ ਦਿੱਤਾ ਗਿਆ। ਜਿਥੇ ਕੁਝ ਮਸ਼ਹੂਰ ਗਾਇਕਾਂ ਵੱਲੋਂ ਕੋਈ ਵੀ ਟਿੱਪਣੀ ਨਹੀਂ ਕੀਤੀ। ਪਰ ਹੁਣ ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਵੱਲੋਂ ਕਿਸਾਨਾਂ ਲਈ ਇਕ ਅਹਿਮ ਖ਼ਬਰ ਸਾਹਮਣੇ ਆਈ ਹੈ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ 551ਵੇਂ ਪ੍ਰਕਾਸ਼ ਪੁਰਬ ਨੂੰ ਦੇਸ਼ ਵਿਦੇਸ਼ ਦੀ ਧਰਤੀ ਤੇ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਪਰ ਇਸ ਸਮੇਂ ਦੌਰਾਨ ਦੇਸ਼ ਦਾ ਅੰਨਦਾਤਾ ਕਹਾਉਣ ਵਾਲਾ ਕਿਸਾਨ ਆਪਣੇ ਹੱਕਾਂ ਦੀ ਰਾਖੀ ਲਈ ਸੰਘਰਸ਼ ਕਰ ਰਹੇ ਹਨ। ਇਸ ਕਿਸਾਨੀ ਸੰਘਰਸ਼ ਵਿੱਚ ਬਹੁਤ ਸਾਰੇ ਪੰਜਾਬੀ ਗੀਤਕਾਰਾਂ ਵੱਲੋਂ ਧਰਨੇ ਵਿੱਚ ਸ਼ਮੂਲੀਅਤ ਕਰਕੇ ਆਪਣਾ ਯੋਗਦਾਨ ਪਾਇਆ ਗਿਆ। ਜਿਸ ਦੇ ਚਲਦਿਆਂ ਹੁਣ ਪੰਜਾਬੀ ਮਸ਼ਹੂਰ ਗਾਇਕ ਗੁਰਦਾਸ ਮਾਨ ਵੱਲੋਂ ਕਿਸਾਨਾਂ ਦੇ ਹੱਕ ਵਿਚ ਇਕ ਵੀਡੀਓ ਜਾਰੀ ਕੀਤਾ ਗਿਆ।

ਗੁਰਦਾਸ ਮਾਨ ਵੱਲੋਂ ਸੋਸ਼ਲ ਮੀਡੀਆ ਉੱਤੇ ਜਾਰੀ ਕੀਤੇ ਵੀਡੀਓ ਦੇ ਰਾਹੀਂ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਗਈਆਂ। ਅਤੇ ਇਸੇ ਹੀ ਵੀਡੀਓ ਦੇ ਵਿੱਚ ਗੁਰਦਾਸ ਮਾਨ ਵੱਲੋਂ ਕਿਸਾਨਾਂ ਨੂੰ ਇਨਸਾਫ਼ ਮਿਲਣ ਦੀ ਵੀ ਅਰਦਾਸ ਕੀਤੀ ਗਈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਪਾਤਸ਼ਾਹ ਸਾਰੀ ਦੁਨੀਆ ਤਾਰ ਦੇ। ਅਤੇ ਕਿਸਾਨਾਂ ਨੂੰ ਇਨਸਾਫ਼ ਦੇ। ਗੁਰਦਾਸ ਮਾਨ ਦੀ ਇਹ ਵੀਡੀਓ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ।

ਉਥੇ ਹੀ ਗੁਰਦਾਸ ਮਾਨ ਦੇ ਪ੍ਰਸੰਸਕਾਂ ਦੇ ਨਾਲ-ਨਾਲ ਪੰਜਾਬੀ ਕਲਾਕਾਰਾਂ ਵੱਲੋਂ ਵੀ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ। ਬਹੁਤ ਸਾਰੇ ਲੋਕਾਂ ਦੇ ਵੱਲੋਂ ਜਿਥੇ ਕਮੈਂਟ ਕੀਤੇ ਗਏ ਉਥੇ ਹੀ ਇਸ ਵੀਡੀਓ ਤੇ ਪੰਜਾਬੀ ਮਸ਼ਹੂਰ ਅਦਾਕਾਰ ਅਤੇ ਗਾਇਕ ਐਮੀ ਵਿਰਕ ਤੇ ਮਾਨਵ ਵਿਜ ਵੱਲੋਂ ਵੀ ਕੁਮੈਂਟ ਕੀਤਾ ਹੈ। ਦੱਸ ਦਈਏ ਕਿ ਪਿਛਲੇ ਲੰਮੇ ਸਮੇਂ ਤੋਂ ਗੁਰਦਾਸ ਮਾਨ ਦੇ ਵੱਲੋਂ ਕਿਸਾਨਾਂ ਦੇ ਲਈ ਜਾਂ ਕਿਸਾਨਾਂ ਦੇ ਖ਼ਿਲਾਫ਼ ਕੋਈ ਵੀ ਗੱਲ ਬਾਤ ਨਹੀਂ ਕੀਤੀ ਜਾ ਰਹੀ ਸੀ। ਪਰ ਹੁਣ ਇਸ ਵੀਡੀਓ ਦੇ ਰਾਹੀਂ ਮਾਨ ਵੱਲੋਂ ਕਿਸਾਨਾਂ ਲਈ ਇਨਸਾਫ਼ ਦੀ ਮੰਗ ਕੀਤੀ ਗਈ ਹੈ।

Check Also

ਅਮਰੀਕਾ ਤੋਂ ਆਈ ਵੱਡੀ ਮਾੜੀ ਖਬਰ, ਗੁਰਦਵਾਰਾ ਸਾਹਿਬ ਚ ਹੋਈ ਗੋਲੀਬਾਰੀ

ਆਈ ਤਾਜਾ ਵੱਡੀ ਖਬਰ  ਬਹੁਤ ਸਾਰੇ ਲੋਕ ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਵਸੇ ਹੋਏ …