Breaking News

ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਬਾਰੇ ਆਈ ਇਹ ਵੱਡੀ ਖਬਰ , ਸਾਰੇ ਪਾਸੇ ਚਰਚਾ

ਆਈ ਤਾਜਾ ਵੱਡੀ ਖਬਰ

ਪੰਜਾਬੀ ਦਾ ਮਸ਼ਹੂਰ ਗਾਇਕ ਬੱਬੂ ਮਾਨ ਆਪਣੀ ਗਾਇਕੀ ਅਤੇ ਆਪਣੇ ਵੱਖਰੇ ਅੰਦਾਜ ਦਾ ਕਰਕੇ ਪ੍ਰਸਿੱਧ ਹੈ। ਹੁਣ ਫਿਰ ਬੱਬੂ ਮਾਨ ਚਰਚਾ ਚ ਆ ਗਿਆ ਹੈ। ਕਿਸੀ ਵੀ ਕਲਾਕਾਰ ਨੂੰ ਕਿਸਾਨਾਂ ਦੇ ਹੱਕਾਂ ਪ੍ਰਤੀ ਗੱਲ ਕਰਦਿਆਂ ਨਹੀਂ ਦੇਖਿਆ ਗਿਆ। ਕਲਾਕਾਰ ਅਕਸਰ ਇਸ ਕਿਸਾਨਾਂ ਦੇ ਦਰਦ ਤੇ ਇਸ ਸੱਚਾਈ ਤੋਂ ਪਾਸਾ ਵੱਟ ਜਾਂਦੇ ਹਨ ਤੇ ਅਜਿਹੇ ‘ਚ ਬੱਬੂ ਮਾਨ ਕਿਸਾਨਾਂ ਦੇ ਹੱਕਾਂ ਲਈ ਆਵਾਜ਼ ਚੁੱਕਦੇ ਹਨ। ਜਿਸ ਦੀ ਇਕ ਉਦਾਹਰਣ ਹਾਲ ਹੀ ‘ਚ ਸਾਂਝੀ ਕੀਤੀ ਇਕ ਪੋਸਟ ‘ਚ ਦੇਖਣ ਨੂੰ ਮਿਲੀ ਹੈ ।

ਬੱਬੂ ਮਾਨ ਨੇ ਪੋਸਟ ਸਾਂਝੀ ਕਰਦਿਆਂ ਮੀਡੀਆ ਤੇ ਸਰਕਾਰਾਂ ਨੂੰ ਲਪੇਟੇ ‘ਚ ਲਿਆ ਹੈ। ਸਾਂਝੀ ਕੀਤੀ ਇਸ ਪੋਸਟ ‘ਚ ਬੱਬੂ ਮਾਨ ਲਿਖਦੇ ਹਨ “ਦਿੱਲੀ ਅਤੇ ਭਾਰਤ ਦਾ ਪੂਰਾ ਮੀਡੀਆ ਬਾਲੀਵੁੱਡ ਦੀਆਂ ਖਬਰਾਂ ਜਾਂ ਸਿਆਸੀ ਖਬਰਾਂ ਦਿਖਾਉਂਦਾ ਹੈ।ਕਿਸਾਨ ਜਾਂ ਮਜ਼ਦੂਰ ਦੀ ਕੋਈ ਗੱਲ ਹੀ ਨਹੀਂ ਕਰਦਾ। 80% ਲੋਕ ਖੇਤੀਬਾੜੀ ਨਾਲ ਜੁੜੇ ਹੋਏ ਹ ਤੇ ਇਹਨਾਂ ਲੋਕਾਂ ਦੇ ਹੱਕ ਦੀ ਗੱਲ ਤਾਂ ਹੁੰਦੀ ਹੀ ਨਹੀਂ। ਜਦਕਿ ਚਾਹੀਦਾ ਇਹ ਹੈ ਕਿ 80% ਖਬਰਾਂ ਕਿਸਾਨ ਤੇ ਮਜ਼ਦੂਰਾਂ ਦੀਆਂ ਹੋਣੀਆਂ ਚਾਹੀਦੀਆਂ ਹਨ।

ਫਸਲਾਂ ਦੇ ਮੁੱਲ ਮਿਲਣੇ ਚਾਹੀਦੇ ਹਨ।ਜਿਸ ਹਿਸਾਬ ਨਾਲ ਪਿਛਲੇ 40 ਸਾਲਾਂ ਵਿਚ ਬਾਕੀ ਚੀਜ਼ਾਂ ਦੀਆਂ ਕੀਮਤਾਂ ਵਧੀਆਂ, ਉਸੇ ਹਿਸਾਬ ਨਾਲ ਸਾਡੀਆਂ ਫਸਲਾਂ ਦੀਆਂ ਕੀਮਤਾਂ ਵਧਣੀਆਂ ਚਾਹੀਦੀਆਂ ਹਨ, ਪੱਕੀਆਂ ਮੰਡੀਆਂ ਬਣਨੀਆਂ ਚਾਹੀਦੀਆਂ ਹਨ।ਸਰਕਾਰ ਆਪ ਫਸਲ ਖਰੀਦ ਕੇ ਕਿਸਾਨਾਂ ਨੂੰ ਪੈਸੇ ਦੇਵੇ, ਫਸਲਾਂ ਦਾ ਬੀਮਾ ਹੋਵੇ ਅਤੇ ਜਿੰਨੀਆਂ ਵੀ ਸਾਡੀਆਂ ਬੀਬੀਆਂ ਆਪਣੇ ਘਰ ਪਰਿਵਾਰ ਵਿੱਚ ਖੇਤਾ ਨਾਲ ਜੁੜੇ ਕੰਮ ਕਰਦੀਆਂ, ਰੋਟੀ ਪਕਾਉਂਦੀਆਂ, ਭਾਂਡੇ ਮਾਜਦੀਆਂ ਉਨ੍ਹਾਂ ਨੂੰ ਵੀ ਬਣਦੀ ਤਨਖਾਹ ਮੁਕਰਰ ਹੋਣੀ ਚਾਹੀਦੀ ਹੈ ਕਿਉਂਕਿ ਉਹ ਵੀ ਆਪਣੀ ਪੂਰੀ ਜ਼ਿੰਦਗੀ ਇਸ ਕਿੱਤੇ ਲਈ ਸਮਰਪਤ ਕਰਦੀਆਂ ਹਨ। ਕਿਸਾਨ ਮਜ਼ਦੂਰ ਦੇ ਹੱਕ ਵਿੱਚ ਪਹਿਲਾਂ ਵੀ ਖੜੇ ਹਾਂ ਤੇ ਅੱਗੇ ਵੀ ਡੱਟ ਕੇ ਖੜਾਂਗੇ, ਹਮੇਸ਼ਾਂ ਹੱਕ ਸੱਚ ਲਈ ਲਿਖਦੇ ਰਹਾਂਗੇ।

ਬੱਬੂ ਮਾਨ ਵੱਲੋਂ ਪਾਈ ਗਈ ਇਸ ਪੋਸਟ ਤੋਂ ਸਪਸ਼ਟ ਹੁੰਦਾ ਹੈ ਕਿ ਬੱਬੂ ਮਾਨ ਕਿਸਾਨਾਂ ਦੇ ਹੱਕਾਂ ਲਈ ਉਹਨਾਂ ਨਾਲ ਖੜੇ ਹਨ। ਸੋਸ਼ਲ ਮੀਡੀਆ ‘ਤੇ ਲੋਕ ਬੱਬੂ ਮਾਨ ਦੀ ਇਸ ਪੋਸਟ ਦੀ ਖੂਬ ਤਾਰੀਫ ਕਰ ਰਹੇ ਹਨ।
ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਚਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਮੋਦੀ ਬਾਰੇ ਆਈ ਇਹ ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ  ਦੇਸ਼ ਦੇ ਕਿਸਾਨਾਂ ਵੱਲੋਂ ਜਿੱਥੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ …