Breaking News

ਮਾੜੀ ਖਬਰ – ਮਸ਼ਹੂਰ ਕਾਂਗਰਸੀ ਲੀਡਰ ਰਵਨੀਤ ਬਿੱਟੂ ਦੇ ਕਾਫਲੇ ਦਾ ਹੋਇਆ ਐਕਸੀਡੈਂਟ ਟਰੱਕ ਨਾਲ ਹੋਈ ਟੱਕਰ

ਆਈ ਤਾਜਾ ਵੱਡੀ ਖਬਰ

ਆਵਾਜਾਈ ਦੇ ਵਿੱਚ ਵਾਹਨਾਂ ਦੀ ਗਿਣਤੀ ਇੰਨੀ ਵੱਧ ਚੁੱਕੀ ਹੈ ਕਿ ਕਿਤੇ ਨਾ ਕਿਤੇ ਸੜਕ ਹਾਦਸਾ ਵਾਪਰ ਜਾਂਦਾ ਹੈ। ਸੜਕਾਂ ਉਪਰ ਵੀ ਵੱਧ ਰਿਹਾ ਟ੍ਰੈਫਿਕ ਇਸ ਦਾ ਕਾਰਨ ਬਣਦਾ ਹੈ। ਕਈ ਵਾਰ ਲੋਕ ਅਣਗਹਿਲੀ ਨਾਲ ਕੀਤੀ ਗਈ ਡਰਾਇਵਰੀ ਕਰਕੇ ਐਕਸੀਡੈਂਟ ਦਾ ਸ਼ਿਕਾਰ ਹੋ ਜਾਂਦੇ ਹਨ। ਜਿਸ ਦੇ ਚਲਦਿਆਂ ਉਨ੍ਹਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਐਕਸੀਡੈਂਟ ਦਾ ਨਾਮ ਹੀ ਅਜਿਹਾ ਹੁੰਦਾ ਹੈ ਜਿਸ ਨੂੰ ਸੁਣਦਿਆਂ ਸਾਰ ਹੀ ਸਨਸਨੀ ਫ਼ੈਲ ਜਾਂਦੀ ਹੈ।

ਅੱਜ ਪੰਜਾਬ ਦੇ ਰਾਜਨੀਤਿਕ ਜਗਤ ਵਿੱਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਕਾਫ਼ਲੇ ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਮਿਲੀ। ਦਰਅਸਲ ਇਹ ਹਾਦਸਾ ਬੀਤੀ ਰਾਤ ਹੋਇਆ ਜਦੋਂ ਰਵਨੀਤ ਬਿੱਟੂ ਰਾਜਪੁਰਾ ਤੋਂ ਚੰਡੀਗੜ੍ਹ ਜਾ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਪਾਇਲਟ ਜਿਪਸੀ ਨੂੰ ਇੱਕ ਟਰੱਕ ਵੱਲੋਂ ਟੱਕਰ ਮਾਰ ਦਿੱਤੀ ਗਈ। ਜਿਸ ਵਿੱਚ ਮੌਜੂਦ ਲੋਕਾਂ ਨੂੰ ਗੰਭੀਰ ਸੱਟਾਂ ਲੱਗ ਗਈਆਂ।

ਬੀਤੀ ਰਾਤ 11 ਵਜੇ ਦੇ ਕਰੀਬ ਇਹ ਹਾਦਸਾ ਰਾਜਪੁਰਾ ਤੋਂ ਚੰਡੀਗੜ੍ਹ ਰੋਡ ‘ਤੇ ਪੈਂਦੇ ਬਨੂੜ ਨੇੜੇ ਹੋਇਆ। ਇਸ ਦੌਰਾਨ ਰਵਨੀਤ ਸਿੰਘ ਬਿੱਟੂ ਤੇ ਵਾਲ ਵਾਲ ਬਚ ਗਏ ਪਰ ਪਾਇਲਟ ਜਿਪਸੀ ਬੁਰੀ ਤਰ੍ਹਾਂ ਨੁਕਸਾਨੀ ਗਈ। ਰਵਨੀਤ ਸਿੰਘ ਬਿੱਟੂ ਚੰਡੀਗੜ੍ਹ ਵਿਖੇ ਇੱਕ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਨ।

ਜ਼ਿਕਰਯੋਗ ਹੈ ਕਿ ਰਵਨੀਤ ਸਿੰਘ ਬਿੱਟੂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਵ. ਬੇਅੰਤ ਸਿੰਘ ਦੇ ਪੋਤਰੇ ਹਨ। ਲੁਧਿਆਣਾ ਸ਼ਹਿਰ ਦੇ ਲੋਕਾਂ ਦੇ ਹਿੱਤਾਂ ਨੂੰ ਦੇਖਦੇ ਹੋਏ ਰਵਨੀਤ ਬਿੱਟੂ ਵੱਲੋਂ ਕਾਫੀ ਵਿਕਾਸ ਕਾਰਜ ਕੀਤੇ ਗਏ ਹਨ। ਇਹਨਾਂ ਵਿਕਾਸ ਕਾਰਜਾਂ ਦੇ ਕਰਕੇ ਉਹ ਆਪਣੇ ਇਲਾਕੇ ਦੇ ਸਾਰੇ ਲੋਕਾਂ ਦੇ ਹਰਮਨ ਪਿਆਰੇ ਨੇਤਾ ਹਨ।

Check Also

ਆਖਰ ਏਨੇ ਦਿਨਾਂ ਬਾਅਦ ਮਸ਼ਹੂਰ ਐਕਟਰ ਅਤੇ ਭਾਜਪਾ ਸਾਂਸਦ ਸੰਨੀ ਦਿਓਲ ਨੂੰ ਲੈ ਕੇ ਆ ਗਈ ਇਹ ਵੱਡੀ ਤਾਜਾ ਖਬਰ

ਆਈ ਤਾਜਾ ਵੱਡੀ ਖਬਰ ਕਰੋਨਾ ਵਾਇਰਸ ਦੇ ਚਲਦਿਆਂ ਪੰਜਾਬ ਦੇ ਵਿਚ ਸਥਿਤੀ ਕਾਫੀ ਚਿੰਤਾਜਨਕ ਚੱਲ …