Breaking News

ਮੋਦੀ ਸਰਕਾਰ ਨੂੰ ਦਿੱਲੀ ਜਗਾਉਣ ਗਿਆ ਕਿਸਾਨ ਖੁਦ ਸੋਂ ਗਿਆ ਸਦਾਂ ਸਦਾਂ ਦੀ ਨੀਂਦ – ਆਈ ਇਹ ਵੱਡੀ ਤਾਜਾ ਮਾੜੀ ਖਬਰ

ਆਈ ਇਹ ਵੱਡੀ ਤਾਜਾ ਮਾੜੀ ਖਬਰ

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ।ਦੇਸ਼-ਵਿਦੇਸ਼ ਤੋਂ ਸਭ ਲੋਕਾਂ ਵੱਲੋਂ ਇਨ੍ਹਾਂ ਕਿਸਾਨ ਜਥੇ ਬੰਦੀਆਂ ਦੀ ਹਮਾਇਤ ਕੀਤੀ ਜਾ ਰਹੀ ਹੈ। ਪੰਜਾਬ ਦੇ ਵਿੱਚ ਹਰ ਵਰਗ ਦੇ ਲੋਕ ਕਿਸਾਨਾਂ ਦੀ ਹਮਾਇਤ ਕਰਨ ਲਈ ਦਿੱਲੀ ਕੂਚ ਕਰ ਰਹੇ ਹਨ। ਕਿਸਾਨ ਜਥੇ ਬੰਦੀਆਂ ਵੱਲੋਂ ਪਿਛਲੇ ਦੋ ਮਹੀਨਿਆਂ ਤੋਂ ਵਧੇਰੇ ਸਮੇਂ ਤੋਂ ਲਗਾ ਤਾਰ ਧਰਨੇ ਰੋਸ ਪ੍ਰਦਰਸ਼ਨ ਤੇ ਮੁਜ਼ਾਹਰੇ ਕੀਤੇ ਜਾ ਰਹੇ ਹਨ। ਇਨ੍ਹਾਂ ਧਰਨਿਆਂ ਦੇ ਵਿੱਚ ਬਹੁਤ ਸਾਰੀਆਂ ਦੁੱਖ ਦਾਈ ਖ਼ਬਰਾਂ ਵੀ ਸੁਣਨ ਨੂੰ ਮਿਲਦੀਆਂ ਰਹੀਆਂ ਹਨ।

ਹੁਣ ਫਿਰ ਦਿੱਲੀ ਧਰਨੇ ਤੋਂ ਇਕ ਮਾੜੀ ਖਬਰ ਸਾਹਮਣੇ ਆਈ ਹੈ। ਜਿਸ ਨੂੰ ਸੁਣ ਕੇ ਕਿਸਾਨ ਜਥੇ ਬੰਦੀਆਂ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਧਰਨੇ ਦੌਰਾਨ ਬਹੁਤ ਸਾਰੇ ਕਿਸਾਨਾਂ ਦੀ ਮੌਤ ਹੋਣ ਦੀਆਂ ਖ਼ਬਰਾਂ ਮਿਲਦੀਆਂ ਰਹੀਆਂ ਹਨ। ਇਨ੍ਹਾਂ ਧਰਨਿਆਂ ਦੇ ਦੌਰਾਨ ਬਹੁਤ ਸਾਰੇ ਪਰਿਵਾਰਾਂ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਦਿੱਲੀ ਦੇ ਬਾਰਡਰ ਉੱਪਰ ਮੋਰਚੇ ਤੇ ਡਟੇ ਹੋਏ ਕਿਸਾਨਾਂ ਦੇ ਅੰਦੋਲਨ ਵਿੱਚ ਮੋਦੀ ਸਰਕਾਰ ਨੂੰ ਜਗਾਉਣ ਗਿਆ ਕਿਸਾਨ ਸਦਾ ਦੀ ਨੀਂਦ ਸੌਂ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਰਵਿੰਦਰ ਪਾਲ ਸਿੰਘ ਗੁੱਡੂ ਵਾਸੀ ਇਕੋਲਾਹਾ ਦਾ ਸੰਘਰਸ਼ ਕਰਦੇ ਸਮੇਂ ਦਿਹਾਂਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਦੇ ਮਕਸਦ ਨਾਲ ਕਿਸਾਨ ਹਰਿਆਣਾ ਦਿੱਲੀ ਦੇ ਬਾਰਡਰ ਉਪਰ ਡਟੇ ਹੋਏ ਹਨ। ਇਸ ਕਿਸਾਨ ਵੱਲੋਂ ਗਾਇਆ ਗੀਤ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ। ਗਾਇਕ ਰਵਿੰਦਰ ਗਰੇਵਾਲ ਨਾਲ ਜਾਗ ਕਿਸਾਨਾਂ ਉਏ ਉੱਠਣ ਦਾ ਵੇਲਾ ਗਾ ਕੇ ਆਪਣੇ ਆਖਰੀ ਪਲਾਂ ਨੂੰ ਯਾਦਗਾਰ ਬਣਾ ਕੇ ਇਤਿਹਾਸ ਰਚ ਦਿੱਤਾ ਹੈ।

ਪਿੰਡ ਦੇ ਲੋਕਾਂ ਵੱਲੋਂ ਦੱਸਿਆ ਗਿਆ ਹੈ ਕਿ ਕਾਮਰੇਡ ਰਵਿੰਦਰਪਾਲ ਸਿੰਘ ਨੇ ਆਪਣੇ ਬੱਚਿਆਂ ਨੂੰ ਹਮੇਸ਼ਾ ਚੰਗੇ ਸੰ-ਸ-ਕਾ-ਰ ਦਿੱਤੇ ਹਨ । ਜਿਸ ਕਰਕੇ ਉਹ ਆਪਣੇ ਕਾਰੋਬਾਰਾਂ ਵਿੱਚ ਕਾਮਯਾਬ ਹੋਏ ਹਨ। ਉਨ੍ਹਾਂ ਨੇ ਹਮੇਸ਼ਾ ਸਾਦਗੀ ਵਾਲਾ ਜੀਵਨ ਬਤੀਤ ਕੀਤਾ ਅਤੇ ਉਹ ਇੱਕ ਚੰਗੇ ਕਵੀ ਅਤੇ ਚੰਗੇ ਲਿਖਾਰੀ ਵੀ ਸਨ। ਉਨ੍ਹਾਂ ਦੇ ਬੇਟਿਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਆਪਣੇ ਪਿਤਾ ਜੀ ਤੇ ਬਹੁਤ ਮਾਣ ਹੈ। ਜਿਨ੍ਹਾਂ ਨੇ ਸਾਨੂੰ ਇੰਨੀ ਵਧੀਆ ਪ-ਰ-ਵ-ਰਿ-ਸ਼ ਅਤੇ ਚੰਗੇ ਸੰਸਕਾਰ ਦਿੱਤੇ।

ਅਕਾਲੀ ਆਗੂ ਯਾਦਵਿੰਦਰ ਸਿੰਘ ਯਾਦੂ ਨੇ ਮ੍ਰਿਤਕ ਦੇਹ ਉਪਰ ਭਾਰਤੀ ਕਿਸਾਨ ਯੂਨੀਅਨ ਦਾ ਝੰਡਾ ਅਤੇ ਕਾਮਰੇਡ ਪਾਰਟੀ ਦੇ ਦਾਤੀ-ਹਥੌੜੇ ਵਾਲਾ ਝੰਡਾ ਪਾ ਕੇ ਇਨਕਲਾਬੀ ਵੀਰ ਨੂੰ ਸ਼-ਰ-ਧਾਂ-ਜ-ਲੀ ਭੇਟ ਕੀਤੀ। ਮਜ਼ਦੂਰ ਕਿਸਾਨ ਏਕਤਾ ਅਤੇ ਇਨਕਲਾਬ ਜ਼ਿੰਦਾਬਾਦ ਦੇ ਨਾਅਰੇ ਵੀ ਲਾਏ ਗਏ। ਅੱਜ ਉਹਨਾਂ ਦੇ ਪਿੰਡ ਵਿੱਚ ਪਰਿਵਾਰਕ ਮੈਂਬਰਾਂ, ਸਿਆਸੀ ਰਾਜਨੀਤਿਕ ਅਤੇ ਧਾਰਮਿਕ ਸੰਸਥਾਵਾਂ ਦੇ ਆਗੂਆਂ ਦੀ ਹਜ਼ੂਰੀ ਵਿੱਚ ਧਾਰਮਿਕ ਰੀਤੀ ਰਿਵਾਜ ਨਾਲ ਉਨ੍ਹਾਂ ਦਾ ਸੰ-ਸ-ਕਾ-ਰ ਕਰ ਦਿੱਤਾ ਗਿਆ।

Check Also

ਪੰਜਾਬ ਚ ਇਥੇ ਵਾਪਰੇ ਭਿਆਨਕ ਹਾਦਸੇ ਚ 2 ਭੈਣਾਂ ਦੇ ਇਕਲੋਤੇ ਭਰਾ ਦੀ ਹੋਈ ਮੌਤ, ਛਾਇਆ ਸੋਗ

ਆਈ ਤਾਜ਼ਾ ਵੱਡੀ ਖਬਰ  ਪੰਜਾਬ ਵਿੱਚ ਸੜਕੀ ਹਾਦਸੇ ਹਰ ਰੋਜ਼ ਕਿਸੇ ਨਾ ਰੂਪ ਵਿੱਚ ਲੋਕਾਂ …