Breaking News

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ 

ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ ਵਾਲਾ ਮਾਹੌਲ ਹੁੰਦਾ ਹੈ l ਇਸ ਘਰ ਦੇ ਵਿੱਚ ਰਿਸ਼ਤੇਦਾਰਾਂ ਦਾ ਤਾਤਾ ਲੱਗਿਆ ਹੁੰਦਾ ਹੈ ਤੇ ਬਾਜ਼ਾਰਾਂ ਵਿੱਚ ਵੀ ਲਗਾਤਾਰ ਗੇੜੇ ਲੱਗਦੇ ਹਨ ਤਾਂ ਜੋ ਵਿਆਹ ਦੇ ਲਈ ਸਾਰਾ ਸਮਾਨ ਖਰੀਦਿਆ ਜਾ ਸਕੇ l ਪਰ ਸੋਚੋ ਜੇਕਰ ਵਿਆਹ ਦਾ ਮਾਹੌਲ ਮਾਤਮ ਦੇ ਵਿੱਚ ਤਬਦੀਲ ਹੋ ਜਾਵੇ ਤਾਂ ਪਰਿਵਾਰਿਕ ਮੈਂਬਰਾਂ ਤੇ ਕੀ ਬੀਤੇਗੀ l ਇੱਕ ਅਜਿਹਾ ਹੀ ਮਾਮਲਾ ਸਾਂਝਾ ਕਰਾਂਗੇ, ਜਿੱਥੇ ਵਿਆਹ ਦੀਆਂ ਖੁਸ਼ੀਆਂ ਮਾਤਮ ਦੇ ਵਿੱਚ ਤਬਦੀਲ ਹੋ ਗਈਆਂ l ਹਲਦੀ ਦੀ ਰਸਮ ਵੇਲੇ ਲਾੜੇ ਦੀ ਅਚਾਨਕ ਮੌਤ ਹੋ ਗਈ।

ਮਾਮਲਾ ਰਾਜਸਥਾਨ ਤੋਂ ਸਾਹਮਣੇ ਆਇਆ ਜਿੱਥੇ ਰਾਜਸਥਾਨ ਦੇ ਕੋਟਾ ‘ਚ 29 ਸਾਲਾ ਸ਼ਖ਼ਸ ਦੀ ਆਪਣੇ ਵਿਆਹ ਦੇ ਕੁਝ ਘੰਟਿਆਂ ਪਹਿਲਾਂ ਮੌਤ ਹੋ ਗਈl ਮੌਤ ਦੀ ਵਜਹਾ ਕਰੰਟ ਹੈ l ਪੁਲਸ ਨੇ ਵਲੋਂ ਇਹ ਜਾਣਕਾਰੀ ਦਿੱਤੀ ਗਈ । ਪੁਲਸ ਨੇ ਦੱਸਿਆ ਕਿ ਇੱਥੇ ਇਕ ਹੋਟਲ ‘ਚ ਲਾੜੇ ਦੀ ਹਲਦੀ ਦੀ ਰਸਮ ਦੌਰਾਨ ਇਕ ਘਟਨਾ ਵਾਪਰੀ। ਹੋਟਲ ‘ਚ ਉਸ ਦੇ ਵਿਆਹ ਤੋਂ ਪਹਿਲਾਂ ਦੀਆਂ ਰਸਮਾਂ ਚੱਲ ਰਹੀਆਂ ਸਨ। ਉਸ ਦੇ ਪਰਿਵਾਰ ਨੇ ਦੱਸਿਆ ਕਿ ਹਲਦੀ ਦੀ ਰਸਮ ਦੌਰਾਨ ਉਹ ਸਵੀਮਿੰਗ ਪੂਲ ਵੱਲ ਚੱਲਾ ਗਿਆ।

ਉੱਥੇ ਹੀ ਪੁਲਿਸ ਨੇ ਦੱਸਿਆ ਕਿ ਉਸ ਨੇ ਲੋਹੇ ਦਾ ਖੰਭਾ ਫੜਿਆ, ਜਿਸ ਨਾਲ ਉਸ ਨੂੰ ਕਰੰਟ ਲੱਗ ਗਿਆ। ਕਰੰਟ ਲੱਗਣ ਦੇ ਕਾਰਨ ਉਸਦੀ ਮੌਕੇ ਤੇ ਹੀ ਮੌਤ ਹੋ ਗਈ l ਉੱਥੇ ਹੀ ਇਸ ਘਟਨਾਕ੍ਰਮ ਨੂੰ ਲੈ ਕੇ ਐੱਸ.ਐੱਚ.ਓ. ਨੇ ਦੱਸਿਆ ਕਿ ਸੂਰਜ ਕਰੰਟ ਲੱਗਣ ਤੋਂ ਬਾਅਦ ਬੇਹੋਸ਼ ਹੋ ਗਿਆ ਅਤੇ ਉਸ ਨੂੰ ਐੱਮ.ਬੀ.ਐੱਸ. ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ।

ਉਨ੍ਹਾਂ ਦੱਸਿਆ ਕਿ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ। ਉੱਥੇ ਹੀ ਪੁਲਿਸ ਵੱਲੋਂ ਹੁਣ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਆਰੰਭ ਕਰ ਦਿੱਤੀ ਗਈ l ਪਰ ਇਸ ਦੁੱਖਦਾਈ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਪੀੜਿਤ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ ਤੇ ਵਿਆਹ ਦਾ ਮਾਹੌਲ ਮਾਤਮ ਦੇ ਵਿੱਚ ਤਬਦੀਲ ਹੋ ਚੁੱਕਿਆ ਹੈ।

Check Also

ਮਸ਼ਹੂਰ ਪੰਜਾਬੀ ਐਕਟਰ ਦੇ ਘਰ ਲੱਗੀ ਭਿਆਨਕ ਅੱਗ , ਖੁਦ ਪੋਸਟ ਪਾ ਦਿੱਤੀ ਜਾਣਕਾਰੀ

ਆਈ ਤਾਜਾ ਵੱਡੀ ਖਬਰ  ਪੰਜਾਬੀ ਇੰਡਸਟਰੀ ਦੇ ਵਿੱਚ ਅਜਿਹੇ ਬਹੁਤ ਸਾਰੇ ਕਲਾਕਾਰ ਹਨ ਜਿਨ੍ਹਾਂ ਵੱਲੋਂ …