Breaking News

ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਹੋਈ ਭਿਆਨਕ ਹਾਦਸੇ ਚ ਮੌਤ- ਪਰਿਵਾਰ ਚ ਛਾਇਆ ਸੋਗ

ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੇ ਪਰਿਵਾਰ ਦੇ ਨੌਜਵਾਨਾਂ ਵੱਲੋਂ ਜਿੱਥੇ ਰੋਜ਼ੀ-ਰੋਟੀ ਦੀ ਖਾਤਿਰ ਵਿਦੇਸ਼ ਦਾ ਰੁੱਖ ਕੀਤਾ ਜਾਂਦਾ ਹੈ ਉੱਥੇ ਹੀ ਬਹੁਤ ਸਾਰੇ ਨੌਜਵਾਨ ਅਰਬ ਦੇਸ਼ਾਂ ਵਿੱਚ ਜਾ ਕੇ ਮਿਹਨਤ ਮਜ਼ਦੂਰੀ ਕਰ ਰਹੇ ਹਨ। ਜਿੱਥੇ ਉਨ੍ਹਾਂ ਨੌਜਵਾਨਾਂ ਵੱਲੋਂ ਦਿਨ-ਰਾਤ ਇਕ ਕਰਕੇ ਆਪਣੇ ਪਰਿਵਾਰ ਦੀਆਂ ਖੁਸ਼ੀਆਂ ਨੂੰ ਪੂਰੇ ਕੀਤੇ ਜਾਣ ਦੇ ਸੁਪਨੇ ਵੇਖੇ ਜਾਂਦੇ ਹਨ ਤਾਂ ਜੋ ਪੰਜਾਬ ਵਿੱਚ ਵੱਸਦਾ ਉਨ੍ਹਾਂ ਦਾ ਪਰਵਾਰ ਖੁਸ਼ ਰਹਿ ਸਕੇ ਅਤੇ ਉਨ੍ਹਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ। ਉਥੇ ਹੀ ਵਿਦੇਸ਼ਾਂ ਦੀ ਧਰਤੀ ਤੇ ਰਹਿ ਕੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਜਿੱਥੇ ਗਰਮੀ ਸਰਦੀ ਦੀ ਪਰਵਾਹ ਵੀ ਨਹੀਂ ਕੀਤੀ ਜਾਂਦੀ ਹੈ ਕਿ ਅਜਿਹੇ ਨੌਜਵਾਨ ਵਿਦੇਸ਼ਾਂ ਦੀ ਧਰਤੀ ਤੇ ਵਾਪਰਨ ਵਾਲੇ ਹਾਦਸੇ ਦੀ ਸ਼ਿਕਾਰ ਵੀ ਹੋ ਜਾਂਦੇ ਹਨ।

ਉਨ੍ਹਾਂ ਦੇ ਘਰ ਪਰਿਵਾਰਕ ਮੈਂਬਰਾਂ ਉੱਪਰ ਉਸ ਸਮੇਂ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ ਜਦੋਂ ਵਿਦੇਸ਼ ਗਏ ਨੌਜਵਾਨਾਂ ਦੇ ਨਾਲ ਵਾਪਰਨ ਵਾਲੇ ਭਿਆਨਕ ਹਾਦਸਿਆਂ ਦੀਆਂ ਖ਼ਬਰਾਂ ਸਾਹਮਣੇ ਆ ਜਾਂਦੀਆਂ ਹਨ।। ਹੁਣ ਇੱਥੇ ਵਿਦੇਸ਼ ਦੇ ਪੰਜਾਬੀ ਨੌਜਵਾਨ ਦੀ ਮੌਤ ਹੋਣ ਕਾਰਨ ਪਰਿਵਾਰ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਹਲਕਾ ਖਡੂਰ ਸਾਹਿਬ ਦੇ ਅਧੀਨ ਆਉਂਦੇ ਪਿੰਡ ਧੂੰਦਾ ਤੋਂ ਸਾਹਮਣੇ ਆਇਆ ਹੈ। ਜਿੱਥੇ ਵਿਦੇਸ਼ ਵਿਚ ਇਕ 30 ਸਾਲਾ ਨੌਜਵਾਨ ਅਜਮੇਰ ਸਿੰਘ ਪੁੱਤਰ ਗੁਰਬਚਨ ਸਿੰਘ ਦੀ ਅਚਾਨਕ ਮੌਤ ਦੀ ਖਬਰ ਸਾਹਮਣੇ ਆਉਂਦਿਆਂ ਹੀ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਡਿੱਗ ਪਿਆ ਹੈ। ਇਹ ਨੌਜਵਾਨ ਡੁਬਈ ਦੇ ਵਿੱਚ ਜਿਥੇ ਕਿ ਕੰਪਨੀ ਵਿੱਚ ਪਿਛਲੇ ਤਿੰਨ ਸਾਲਾਂ ਤੋਂ ਲਗਾਤਾਰ ਕੰਮ ਕਰਦਾ ਆ ਰਿਹਾ ਸੀ। ਜਿਸ ਦੀ ਅਚਾਨਕ ਮੌਤ ਹੋਣ ਕਾਰਨ ਪਿੰਡ ਵਾਸੀ ਅਤੇ ਪ੍ਰਵਾਰ ਗਹਿਰੇ ਸਦਮੇ ਵਿਚ ਹੈ।

ਉੱਥੇ ਹੀ ਦੱਸਿਆ ਗਿਆ ਹੈ ਕਿ ਇਹ ਨੌਜਵਾਨ ਦੇ ਤੁਰ ਜਾਣ ਨਾਲ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ਉਥੇ ਹੀ ਪਿੰਡ ਵਾਸੀਆਂ ਅਤੇ ਪ੍ਰਵਾਰ ਵੱਲੋਂ ਸਰਕਾਰ ਅਤੇ ਪ੍ਰਸ਼ਾਸਨ ਅੱਗੇ ਮਦਦ ਦੀ ਗੁਹਾਰ ਲਗਾਈ ਗਈ ਹੈ ਕਿ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਦੁਬਈ ਤੋਂ ਪੰਜਾਬ ਲਿਆਂਦਾ ਜਾਵੇ ਤਾਂ ਜੋ ਪਰਿਵਾਰ ਵੱਲੋਂ ਉਸ ਦੀਆਂ ਅੰਤਿਮ ਰਸਮਾਂ ਕੀਤੀਆਂ ਜਾ ਸਕਣ।

Check Also

ਛਾਪਾ ਮਾਰਨ ਗਈ ਪੁਲਿਸ ਨਾਲ ਹੋ ਗਈ ਮਾੜੀ , ਪੁਲਿਸ ਨੂੰ ਪਏ ਕੁੱਤੇ ਦਿੱਤੀ ਗਈ ਸੀ ਵਰਦੀ ਵਾਲਿਆਂ ਨੂੰ ਵੱਢਣ ਦੀ ਟਰੇਨਿੰਗ

ਆਈ ਤਾਜਾ ਵੱਡੀ ਖਬਰ  ਅੱਜ ਕੱਲ ਦੋਸ਼ੀਆਂ ਦੇ ਦਿਮਾਗ਼ ਇੰਨੇ ਜ਼ਿਆਦਾ ਸ਼ਾਤਰ ਹੋ ਚੁੱਕੇ ਹਨ …