Breaking News

ਵਿਦੇਸ਼ ਚ ਵਾਪਰਿਆ ਕਹਿਰ ਪੰਜਾਬੀ ਨੌਜਵਾਨ ਨੂੰ 8 ਮੀਟਰ ਦੀ ਉਚਾਈ ਤੇ ਇਸ ਤਰਾਂ ਮਿਲੀ ਮੌਤ, ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਪੰਜਾਬ ਦੇ ਬਹੁਤ ਸਾਰੇ ਲੋਕ ਰੁਜ਼ਗਾਰ ਦੀ ਭਾਲ ਵਿਚ ਵਿਦੇਸ਼ਾਂ ਵਿਚ ਜਾਂਦੇ ਹਨ ਜਿੱਥੇ ਜਾ ਕੇ ਉਹ ਆਪਣੇ ਪਰਿਵਾਰਾਂ ਦੇ ਸੁਪਨਿਆਂ ਨੂੰ ਸਾਕਾਰ ਕਰ ਸਕਣ। ਬਹੁਤ ਸਾਰੇ ਲੋਕ ਖ਼ੁਸ਼ੀ ਨਾਲ ਵਿਦੇਸ਼ ਜਾਂਦੇ ਹਨ ਅਤੇ ਬਹੁਤ ਸਾਰੇ ਲੋਕ ਘਰ ਦੀਆਂ ਤੰਗੀਆਂ-ਤੁਰਸ਼ੀਆਂ ਦੇ ਚੱਲਦੇ ਹੋਏ ਵਿਦੇਸ਼ ਜਾਣ ਦਾ ਮਨ ਬਣਾ ਲੈਂਦੇ ਹਨ। ਪਰਦੇਸਾਂ ਵਿੱਚ ਜਾ ਕੇ ਪੰਜਾਬੀਆਂ ਵੱਲੋਂ ਭਾਰੀ ਮਿਹਨਤ-ਮੁਸ਼ੱਕਤ ਕੀਤੀ ਜਾਂਦੀ ਹੈ। ਉੱਥੇ ਹੀ ਇਨ੍ਹਾਂ ਪੰਜਾਬੀਆਂ ਨਾਲ ਕੰਮ ਦੌਰਾਨ ਕਈ ਤਰ੍ਹਾਂ ਦੇ ਹਾਦਸੇ ਵਾਪਰ ਜਾਂਦੇ ਹਨ। ਜੋ ਉਨ੍ਹਾਂ ਪ੍ਰਵਾਸੀ ਪੰਜਾਬੀਆਂ ਦੇ ਪਰਿਵਾਰਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ। ਜਿੱਥੇ ਪਰਿਵਾਰ ਵੱਲੋਂ ਉਨ੍ਹਾਂ ਦੀ ਸੁੱਖ-ਸ਼ਾਂਤੀ ਲਈ ਹਰ ਸਮੇਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਜਾਂਦੀ ਹੈ।

ਉਥੇ ਹੀ ਉਨ੍ਹਾਂ ਦੀ ਘਰ ਵਾਪਸੀ ਤੋਂ ਪਹਿਲਾਂ ਉਹਨਾਂ ਨਾਲ ਵਾਪਰੇ ਹੋਏ ਹਾਦਸਿਆਂ ਦੀ ਖ਼ਬਰ ਘਰ ਪਹੁੰਚ ਜਾਂਦੀ ਹੈ। ਜਿਸ ਨਾਲ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ। ਹੁਣ ਵਿਦੇਸ਼ ਵਿਚ ਕਹਿਰ ਵਾਪਰਨ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਪੰਜਾਬੀ ਨੌਜਵਾਨ ਦੀ ਅੱਠ ਮੀਟਰ ਦੀ ਉਚਾਈ ਤੋਂ ਡਿੱਗਣ ਕਾਰਨ ਮੌਤ ਹੋ ਗਈ ਹੈ, ਜਿਸ ਨੂੰ ਸੁਣਦੇ ਹੀ ਦੇਸ਼ ਵਿਦੇਸ਼ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਜਿਲ੍ਹੇ ਦੀ ਤਹਿਸੀਲ ਸ਼ਾਹਕੋਟ ਦੇ ਪਿੰਡ ਪੂਨੀਆ ਦਾ ਰਹਿਣ ਵਾਲਾ ਇਕ ਨੌਜਵਾਨ ਰੋਜ਼ੀ-ਰੋਟੀ ਦੀ ਭਾਲ ਵਿਚ ਇਟਲੀ ਗਿਆ ਹੋਇਆ ਸੀ।

ਜਿੱਥੇ ਉਹ ਮਿਹਨਤ ਕਰਕੇ ਆਪਣੇ ਪਰਵਾਰ ਨੂੰ ਚੰਗਾ ਭਵਿੱਖ ਦੇ ਸਕੇ। ਮ੍ਰਿਤਕ ਦੇ ਚਾਚੇ ਵੱਲੋਂ ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਉਨ੍ਹਾਂ ਦਾ ਭਤੀਜਾ ਬਲਜੀਤ ਸਿੰਘ ਸੋਢੀ , ਜੋ ਇਸ ਸਮੇਂ ਇਟਲੀ ਵਿਚ ਮੌਜੂਦ ਸੀ। ਉੱਥੇ ਹੀ ਇਕ ਉਚਾਈ ਉੱਪਰ ਕੰਮ ਕਰਦੇ ਸਮੇਂ ਉਸ ਦੀ ਅੱਠ ਮੀਟਰ ਦੀ ਉਚਾਈ ਤੋ ਹੇਠਾਂ ਡਿੱਗਣ ਕਾਰਨ ਮੌਤ ਹੋ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਨੌਜਵਾਨ ਦੀ ਮੌਕੇ ਉੱਪਰ ਹੀ ਮੌਤ ਹੋ ਗਈ। ਦੱਸਿਆ ਗਿਆ ਹੈ ਕਿ ਇਹ ਨੌਜਵਾਨ ਰੋਜ਼ਾਨਾ ਦੀ ਤਰਾਂ ਹੀ ਆਪਣੇ ਕੰਮ ਤੇ ਗਿਆ ਹੋਇਆ ਸੀ।

ਜੋ ਇੱਕ ਸਟੋਰ ਦੀ ਛੱਤ ਤੇ ਮੁਰੰਮਤ ਦਾ ਕੰਮ ਕਰ ਰਿਹਾ ਸੀ। ਹੁਣ ਉਥੇ ਹੀ ਇਸ ਘਟਨਾ ਦੀ ਜਾਂਚ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਕੀਤੀ ਜਾ ਰਹੀ ਹੈ ਅਤੇ ਹਾਦਸੇ ਵਾਲੀ ਜਗ੍ਹਾ ਨੂੰ ਸੀਲ ਕੀਤਾ ਗਿਆ ਹੈ। ਪੂਰੀ ਜਾਂਚ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ। ਨੌਜਵਾਨ ਆਪਣੇ ਪਰਿਵਾਰ ਵਿਚ ਪਿੱਛੇ ਪਤਨੀ ਅਤੇ ਦੋ ਬੱਚਿਆਂ ਨੂੰ ਛੱਡ ਗਿਆ ਹੈ। ਉਸਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।

Check Also

ਪੰਜਾਬ ਚ ਸੁਨਿਆਰੇ ਦੀ ਦੁਕਾਨ ਚ ਪਿਆ ਡਾਕਾ , ਲੱਖਾਂ ਰੁਪਏ ਤੇ ਗਹਿਣੇ ਲੈ ਹੋਏ ਫਰਾਰ

ਆਈ ਤਾਜਾ ਵੱਡੀ ਖਬਰ  ਪੰਜਾਬ ਵਿੱਚ ਚੋਰਾਂ ਦੇ ਹੌਸਲੇ ਦਿਨ ਪ੍ਰਤੀ ਦਿਨ ਬੁਲੰਦ ਹੁੰਦੇ ਜਾ …