Breaking News

ਸਬਜੀ ਦੇ ਰੇਟਾਂ ਨੇ ਕਰਾਈ ਲੋਕਾਂ ਦੀ ਤੋਬਾ ਤੋਬਾ – ਆਲੂ ਹੋ ਗਏ ਏਨੇ ਨੂੰ ਕਿਲੋ

ਤਾਜਾ ਵੱਡੀ ਖਬਰ

ਕੋਰੋਨਾ ਦੀ ਹਾਹਾਕਾਰ ਨੇ ਲੋਕਾਂ ਦਾ ਮੰਦਾ ਲਗਾ ਕੇ ਰੱਖ ਦਿੱਤਾ ਹੈ। ਜਿਥੇ ਲੋਕਾਂ ਦੇ ਕੰਮ ਕਾਜ ਬੰਦ ਪਏ ਹਨ ਜਾਂ ਬਹੁਤ ਜਿਆਦਾ ਘੱਟ ਗਏ ਹਨ ਓਥੇ ਮਹਿੰਗਾਈ ਵਧਦੀ ਹੀ ਜਾ ਰਹੀ ਹੈ। ਰੋਜ ਵਰਤੋਂ ਵਾਲੀਆਂ ਚੀਜਾਂ ਦੇ ਭਾਅ ਵੀ ਅਸਮਾਨ ਨੂੰ ਛੂਹਣ ਲਗ ਪੈ ਹਨ ਜਿਸ ਨਾਲ ਗਰੀਬ ਜਨਤਾ ਦਾ ਹੋਰ ਬੁਰਾ ਹਾਲ ਹੋ ਰਿਹਾ ਹੈ।

ਅਜਿਹੇ ‘ਚ ਸਬਜ਼ੀਆਂ ਦੇ ਰੇਟ ਵੀ ਹੁਣ ਅਸਮਾਨ ਨੂੰ ਛੂਹ ਰਹੇ ਹਨ। ਜਿਵੇਂ-ਜਿਵੇਂ ਮੌਸਮ ਕਰਵਟ ਲੈ ਰਿਹਾ ਹੈ, ਉਵੇਂ ਹੀ ਹੁਣ ਸਬਜ਼ੀਆਂ ਦੇ ਭਾਅ ਵੀ ਦੁੱਗਣੇ ਹੋ ਰਹੇ ਹਨ। ਮੋਗਾ ‘ਚ ਟੀਮ ਵੱਲੋਂ ਥੋਕ ਦੀਆਂ ਮੰਡੀਆਂ ਦਾ ਦੌਰਾ ਕੀਤਾ ਗਿਆ ਤਾਂ ਜਾਣਿਆ ਕਿ ਗਾਹਕਾਂ ‘ਤੇ ਸਬਜ਼ੀਆਂ ਦੀ ਮਹਿੰਗਾਈ ਦਾ ਭਾਰ ਪੈ ਰਿਹਾ ਹੈ। ਸਬਜ਼ੀਆਂ ਦੀ ਮਹਿੰਗੀ ਕੀਮਤ ਨਾਲ ਰਸੋਈ ਦਾ ਸਾਰਾ ਬਜਟ ਹੀ ਹਿੱਲ ਗਿਆ ਹੈ।

ਸਬਜ਼ੀਆਂ ਦੇ ਭਾਅ ਦੀ ਗੱਲ ਕਰੀਏ ਤਾਂ ਮਟਰ 180 ਰੁਪਏ ਪ੍ਰਤੀ ਕਿੱਲੋ ਵਿਕ ਰਹੇ ਹਨ ਤੇ ਗੋਭੀ 60 ਰੁਪਏ ਪ੍ਰਤੀ ਕਿੱਲੋ, ਅਰਬੀ 50 ਰੁਪਏ ਪ੍ਰਤੀ ਕਿੱਲੋ ਤੇ ਆਮ ਵਿਕਣ ਵਾਲਾ ਘੀਆ ਵੀ 40 ਰੁਪਏ ਪ੍ਰਤੀ ਕਿੱਲੋ ਤੋਂ ਪਾਰ ਹੋ ਗਿਆ। ਇੰਨਾ ਹੀ ਨਹੀਂ ਆਲੂ ਵੀ 40 ਰੁਪਏ ਕਿੱਲੋ ਵਿਕ ਰਿਹਾ ਹੈ।

ਮਹਿੰਗੀਆਂ ਹੋਈਆਂ ਸਬਜ਼ੀਆਂ ਬਾਰੇ ਵਿਕਰੇਤਾਵਾਂ ਦਾ ਕਹਿਣਾ ਸੀ ਕਿ ਪੰਜਾਬ ਵਿੱਚ ਜ਼ਿਆਦਾਤਰ ਸਬਜ਼ੀਆਂ ਹਿਮਾਚਲ, ਹਰਿਆਣਾ ਤੇ ਯੂਪੀ ਵੱਲੋਂ ਆ ਰਹੀਆਂ ਹਨ। ਕੋਰੋਨਾ ਕਾਰਨ ਸਬਜ਼ੀਆਂ ਦੀ ਸਪਲਾਈ ਵੀ ਘੱਟ ਪਹੁੰਚ ਰਹੀ ਹੈ। ਇਸ ਕਾਰਨ ਸਬਜ਼ੀਆਂ ਦੇ ਰੇਟ ਲਗਾਤਾਰ ਵਧ ਰਹੇ ਹਨ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਹਸਪਤਾਲ ਦੀ ਵੱਡੀ ਕੋਤਾਹੀ ਆਈ ਸਾਹਮਣੇ , 4 ਸਾਲਾਂ ਬੱਚੀ ਦੀ ਉਂਗਲ ਦੀ ਬਜਾਏ ਕਰ ਦਿੱਤੀ ਜੀਭ ਦੀ ਸਰਜਰੀ

ਆਈ ਤਾਜਾ ਵੱਡੀ ਖਬਰ  ਇੱਕ ਪਾਸੇ ਜਿੱਥੇ ਡਾਕਟਰਾਂ ਨੂੰ ਰੱਬ ਦਾ ਦਰਜਾ ਦਿੱਤਾ ਜਾਂਦਾ ਹੈ, …