Breaking News

ਸਾਵਧਾਨ ਹੁਣੇ ਹੁਣੇ ਪੰਜਾਬ ਚ ਇਥੇ ਕਰਫਿਊ ਦੀ ਮਿਆਦ ਦਾ ਸਮਾਂ ਗਿਆ ਵਧਾਇਆ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਭਾਰਤ ਵਿੱਚ ਦਿਨ-ਬ-ਦਿਨ ਕਰੋਨਾ ਕੇਸਾਂ ਦੀ ਗਿਣਤੀ ਵਿੱਚ ਇਜ਼ਾਫਾ ਦਰਜ ਕੀਤਾ ਜਾ ਰਿਹਾ ਹੈ। ਜੋ ਭਾਰਤ ਸਰਕਾਰ ਲਈ ਇੱਕ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਸਰਕਾਰ ਵੱਲੋਂ ਲਗਾਤਾਰ ਕਰੋਨਾ ਨੂੰ ਰੋਕਣ ਲਈ ਟੀਕਾਕਰਣ ਅਤੇ ਕਰੋਨਾ ਟੈਸਟ ਦੀ ਸਮਰੱਥਾ ਨੂੰ ਵਧਾਇਆ ਜਾ ਰਿਹਾ ਹੈ। ਜਿਸ ਨਾਲ ਜਲਦ ਤੋਂ ਜਲਦ ਕਰੋਨਾ ਨੂੰ ਕਾਬੂ ਕੀਤਾ ਜਾ ਸਕੇ। ਅਤੇ ਦੇਸ਼ ਦੇ ਹਾਲਾਤ ਪਹਿਲਾ ਵਰਗੇ ਹੋ ਸਕਣ। ਉਥੇ ਹੀ ਸਰਕਾਰ ਵੱਲੋਂ ਵੱਧ ਪ੍ਰਭਾਵਿਤ ਹੋਣ ਵਾਲੇ ਸੂਬਿਆਂ ਵਿੱਚ ਤਾਲਾਬੰਦੀ ਕਰਨ ਅਤੇ ਸਖ਼ਤ ਹਦਾਇਤਾਂ ਲਾਗੂ ਕਰਨ ਦੇ ਅਧਿਕਾਰ ਸੂਬਾ ਸਰਕਾਰਾਂ ਨੂੰ ਦਿੱਤੇ ਗਏ ਹਨ। ਇਸ ਸਬੰਧੀ ਉਹ ਫੈਸਲੇ ਲੈ ਸਕਦੇ ਹਨ।

ਸਾਵਧਾਨ ਹੁਣ ਪੰਜਾਬ ਵਿੱਚ ਇਥੇ ਕਰਫਿਊ ਦੀ ਮਿਆਦ ਦਾ ਸਮਾਂ ਵਧਾ ਦਿੱਤਾ ਗਿਆ ਹੈ। ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਕਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਜਿੱਥੇ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ। ਉਥੇ ਹੀ ਵੱਖ-ਵੱਖ ਜ਼ਿਲ੍ਹਾ ਮੈਜਿਸਟ੍ਰੇਟਾਂ ਵੱਲੋਂ ਆਪਣੇ ਜਿਲ੍ਹੇ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਕਈ ਸਖਤ ਹੁਕਮ ਲਾਗੂ ਕੀਤੇ ਜਾ ਰਹੇ ਹਨ। ਪੰਜਾਬ ਵਿੱਚ ਮਹਾਂਨਗਰ ਲੁਧਿਆਣਾ ਵਿੱਚ ਵੀ ਕਰੋਨਾ ਦੇ ਵੱਧ ਰਹੇ ਕੇਸਾਂ ਨੂੰ ਦੇਖਦੇ ਹੋਏ ਵਧੇਰੇ ਪ੍ਰਭਾਵਿਤ ਹੋਣ ਵਾਲੇ ਇਲਾਕਿਆਂ ਵਿੱਚ ਪਹਿਲਾਂ ਹੀ ਤਾਲਾਬੰਦੀ ਕਰ ਦਿੱਤੀ ਗਈ ਸੀ।

ਜ਼ਿਲ੍ਹਾ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਵਲੋਂ ਜ਼ਿਲ੍ਹੇ ਵਿੱਚ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਪਿਛਲੇ ਹਫ਼ਤੇ ਜ਼ਿਲ੍ਹੇ ਵਿਚ 12 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫ਼ਿਊ ਲਗਾਉਣ ਦੇ ਹੁਕਮ ਦਿੱਤੇ ਸਨ। ਜਿਸ ਵਿਚ ਅੱਜ ਇਕ ਹਫ਼ਤੇ ਦਾ ਵਾਧਾ ਕਰ ਦਿੱਤਾ ਗਿਆ ਹੈ। ਸ਼ਹਿਰ ਅੰਦਰ ਕੋਰੋਨਾ ਦੇ ਲਗਾਤਾਰ ਵਿਗੜ ਰਹੇ ਹਾਲਾਤ ਤੋਂ ਬਾਅਦ ਹੀ ਲੁਧਿਆਣਾ ਪ੍ਰਸ਼ਾਸਨ ਵਲੋਂ ਲਗਾਏ ਗਏ ਕਰਫਿਊ ਦੀ ਮਿਆਦ ਨੂੰ ਹੁਣ 23 ਮਈ ਤੱਕ ਵਧਾ ਦਿੱਤਾ ਗਿਆ ਹੈ।

ਅੱਜ ਬਾਅਦ ਦੁਪਹਿਰ ਇਹ ਹੁਕਮ ਜਾਰੀ ਕਰਕੇ ਜ਼ਿਲ੍ਹੇ ਵਿਚ ਲਗਾਏ ਗਏ ਕਰਫ਼ਿਊ ਦੀ ਮਿਆਦ ਵਿਚ ਵਾਧਾ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਵੱਲੋਂ ਸਾਰੇ ਲੋਕਾਂ ਨੂੰ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ। ਉਲੰਘਣਾ ਕਰਨ ਵਾਲੇ ਲੋਕਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …