Breaking News

ਸਾਵਧਾਨ : ਪੰਜਾਬ ਚ ਇਥੇ ਸ਼ਰੇਆਮ ਚਿੱਟੇ ਦਿਨ ਹੋ ਗਿਆ ਇਹ ਕਾਂਡ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਅੱਜ ਕੱਲ੍ਹ ਚੋਰਾਂ ਵੱਲੋਂ ਚੋਰੀ ਕਰਨ ਦੀਆਂ ਬਹੁਤ ਸਾਰੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਜਿੱਥੇ ਪੁਲਿਸ ਵੱਲੋਂ ਲੋਕਾਂ ਦੀ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ, ਉੱਥੇ ਹੀ ਸ਼ਰਾਰਤੀ ਅਨਸਰ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਤੋਂ ਬਾਜ਼ ਨਹੀਂ ਆਉਂਦੇ। ਆਏ ਦਿਨ ਹੀ ਲੁੱਟ ਖੋਹ ਅਤੇ ਠੱਗੀ ਦੀਆਂ ਘਟਨਾਵਾਂ ਵਿੱਚ ਵਾਧਾ ਹੋ ਰਿਹਾ ਹੈ। ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਦੇ ਹਨ ,ਜਿਸ ਨੂੰ ਸੁਣ ਕੇ ਬਹੁਤ ਜ਼ਿਆਦਾ ਹੈਰਾਨੀ ਹੁੰਦੀ ਹੈ।

ਹੁਣ ਪੰਜਾਬ ਦੇ ਵਿੱਚ ਸ਼ਰੇਆਮ ਚਿੱਟੇ ਦਿਨ ਹੀ ਅਜਿਹਾ ਕਾਂਡ ਹੋ ਗਿਆ ਹੈ ਜਿਸ ਬਾਰੇ ਸੁਣ ਕੇ ਤੁਸੀਂ ਵੀ ਹੈਰਾਨ ਰਹਿ ਜਾਓਗੇ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਅੰਮ੍ਰਿਤਸਰ ਦੀ ਹੈ ਜਿੱਥੇ ਲੁਟੇਰਿਆਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਗੁਰਮੀਤ ਸਿੰਘ 16 ਲੱਖ ਰੁਪਏ ਲੈ ਕੇ ਸ਼ੇਰਾਂਵਾਲਾ ਗੇਟ ਦੇ ਨੇੜੇ ਜਾ ਰਿਹਾ ਸੀ। ਉਸ ਸਮੇਂ ਹੀ ਕੁਝ ਲੁਟੇਰਿਆਂ ਨੇ ਪਿੱਛੋਂ ਆਕੇ ਉਸ ਨੂੰ ਟੱਕਰ ਮਾਰ ਦਿੱਤੀ। ਅਤੇ ਉਸ ਕੋਲੋਂ ਪੈਸਿਆਂ ਵਾਲਾ ਬੈਗ ਤੇਜ਼ਧਾਰ ਹਥਿਆਰ ਦਿਖਾ ਕੇ ਖੋਹ ਲਿਆ ਅਤੇ ਮੌਕੇ ਤੋਂ ਫਰਾਰ ਹੋ ਗਏ।

ਇਸ ਘਟਨਾ ਵਿਚ ਲੁੱਟ ਦਾ ਸ਼ਿਕਾਰ ਹੋਏ ਗੁਰਮੀਤ ਸਿੰਘ ਨੇ ਦੱਸਿਆ ਕਿ ਉਹ ਨਿਰਮਾ ਕੰਪਨੀ ਦੇ ਪੈਸੇ ਬੈਂਕ ਵਿੱਚ ਜਮਾ ਕਰਵਾਉਣ ਲਈ ਜਾ ਰਿਹਾ ਸੀ। ਉਸ ਸਮੇ ਸ਼ਹਿਰ ਦੇ ਭੀੜ ਭੜੱਕੇ ਵਾਲੇ ਇਲਾਕੇ ਰਿੰਗ ਰੋਡ ਤੇ ਦੋ ਮੋਟਰ ਸਾਈਕਲ ਸਵਾਰ ਲੁਟੇਰਿਆਂ ਵੱਲੋਂ ਦਾਤਰ ਵਿਖਾ ਕੇ ਪੈਸਿਆ ਨਾਲ ਭਰਿਆ ਬੈਗ ਖੋ ਲਿਆ ਗਿਆ। ਇਸ ਘਟਨਾ ਸਬੰਧੀ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। ਡੀ ਸੀ ਪੀ ਸੁਖਵਿੰਦਰ ਸਿੰਘ ਦਾ ਕਹਿਣਾ ਹੈ ਕਿ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

ਗ੍ਰਿਫਤਾਰੀ ਲਈ ਪੁਲਿਸ ਵੱਲੋਂ ਘਟਨਾ ਵਾਲੀ ਜਗ੍ਹਾ ਤੇ ਸੀ ਸੀ ਟੀ ਵੀ ਕੈਮਰਿਆਂ ਤੋਂ ਸੁਰਾਗ ਦੀ ਭਾਲ ਕੀਤੀ ਜਾ ਰਹੀ ਹੈ। ਜਿਸਦੇ ਜ਼ਰੀਏ ਇਨ੍ਹਾਂ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫਤਾਰ ਕੀਤਾ ਜਾਵੇ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਡੀ ਸੀ ਪੀ ਸੁਖਵਿੰਦਰ ਸਿੰਘ, ਏ ਡੀ ਸੀ ਹਰਪਾਲ ਸਿੰਘ ਇੰਸਪੈਕਟਰ ਨੀਰਜ ਕੁਮਾਰ ਭਾਰੀ ਪੁਲਸ ਫੋਰਸ ਨਾਲ ਮੌਕੇ ਤੇ ਪਹੁੰਚੇ ਅਤੇ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Check Also

ਪੰਜਾਬ: ਸੰਸਕਾਰ ਤੋਂ ਪਰਤ ਰਹੇ ਰਿਸ਼ਤੇਦਾਰਾਂ ਨਾਲ ਵਾਪਰਿਆ ਹਾਦਸਾ, ਹੋਏ ਭਿਆਨਕ ਹਾਦਸੇ ਦੇ ਸ਼ਿਕਾਰ

ਆਈ ਤਾਜਾ ਵੱਡੀ ਖਬਰ  ਵਾਪਰਨ ਵਾਲੇ ਸੜਕ ਹਾਦਸੇ ਦੀ ਚਪੇਟ ਵਿਚ ਆਉਣ ਕਾਰਨ ਜਿੱਥੇ ਬਹੁਤ …