Breaking News

ਸਾਵਧਾਨ ਪੰਜਾਬ ਚ ਇਥੇ ਸਫ਼ਰ ਕਰਨ ਵਾਲਿਆਂ ਲਈ ਜਾਰੀ ਹੋਇਆ ਇਹ ਸਰਕਾਰੀ ਹੁਕਮ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਚੀਨ ਤੋਂ ਸ਼ੁਰੂ ਹੋਈ ਕਰੋਨਾ ਨੇ ਸਾਰੀ ਦੁਨੀਆਂ ਨੂੰ ਪ੍ਰਭਾਵਤ ਕੀਤਾ ਹੈ। ਕੋਈ ਵੀ ਦੇਸ਼ ਇਸ ਕਰੋਨਾ ਦੀ ਚਪੇਟ ਵਿੱਚ ਆਉਣ ਤੋਂ ਨਹੀਂ ਬਚ ਸਕਿਆ। ਇਸ ਕਰੋਨਾ ਦੀ ਮਾਰ ਸਭ ਤੋਂ ਜਿਆਦਾ ਸ਼ਕਤੀਸ਼ਾਲੀ ਦੇਸ਼ ਅਮਰੀਕਾ ਵਿਚ ਪਈ ਹੈ, ਜਿੱਥੇ ਕਰੋਨਾ ਦੇ ਮਾਮਲੇ ਸਾਹਮਣੇ ਆਏ ਹਨ। ਅਮਰੀਕਾ ਵਿੱਚ ਸਭ ਵਿਅਕਤੀਆਂ ਦਾ ਕਰੋਨਾ ਟੀਕਾਕਰਣ ਕੀਤਾ ਜਾ ਰਿਹਾ ਹੈ ,ਤਾਂ ਜੋ ਇਸ ਨੂੰ ਠੱਲ੍ਹ ਪਾਈ ਜਾ ਸਕੇ। ਉਥੇ ਹੀ ਭਾਰਤ ਦੂਜੇ ਨੰਬਰ ਤੇ ਆਉਂਦਾ ਹੈ ਜਿੱਥੇ ਮਰੀਜਾਂ ਦੀ ਗਿਣਤੀ ਅਮਰੀਕਾ ਤੋਂ ਬਾਅਦ ਸਭ ਤੋਂ ਵਧੇਰੇ ਹੈ। ਭਾਰਤ ਵਿਚ ਸਭ ਤੋਂ ਵੱਧ ਪ੍ਰਭਾਵਿਤ ਹੋਣ ਵਾਲਾ ਸੂਬਾ ਮਹਾਰਾਸ਼ਟਰ ਹੈ ਜਿੱਥੇ ਸੂਬੇ ਵਿੱਚ ਲਗਾਤਾਰ ਕਰੋਨਾ ਦੇ ਕੇਸ ਵਧੇ ਹਨ ਅਤੇ ਮੁੰਬਈ ਦੇ ਵਿੱਚ ਬਹੁਤ ਸਾਰੀਆਂ ਸਖ਼ਸ਼ੀਅਤਾਂ ਕਰੋਨਾ ਦੀ ਚਪੇਟ ਵਿਚ ਆ ਰਹੀਆਂ ਹਨ।

ਉਥੇ ਹੀ ਪੰਜਾਬ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ ਰਾਤ ਦਾ ਕਰਫਿਊ ਦਾ ਐਲਾਨ ਕੀਤਾ ਗਿਆ ਹੈ ਅਤੇ ਕਰਫਿਊ ਜਾਰੀ ਹੈ। ਹੁਣ ਪੰਜਾਬ ਵਿੱਚ ਇੱਕ ਸਫਰ ਕਰਨ ਵਾਲਿਆਂ ਲਈ ਇਕ ਸਰਕਾਰੀ ਹੁਕਮ ਲਾਗੂ ਹੋਇਆ ਹੈ। ਮਾਨਸਾ ਜਿਲਾ ਮਜਿਸਟ੍ਰੇਟ ਮਹਿੰਦਰਪਾਲ ਸਿੰਘ ਵੱਲੋਂ ਉਨ੍ਹਾਂ ਨੂੰ ਦਿੱਤੇ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਲਾਗੂ ਕੀਤੀਆਂ ਗਈਆਂ ਹਨ।

ਸਾਹਮਣੇ ਆਈ ਜਾਣਕਾਰੀ ਅਨੁਸਾਰ ਜ਼ਿਲ੍ਹੇ ਵਿੱਚ ਸਾਰੇ ਚਾਰ ਪਹੀਆ ਵਾਹਨਾਂ ਸਮੇਤ ਕਾਰ ਅਤੇ ਟੈਕਸੀ ਵਿੱਚ ਦੋ ਤੋਂ ਵਧੇਰੇ ਵਿਅਕਤੀ ਨਹੀਂ ਬੈਠ ਸਕਦੇ। ਵਧੇਰੇ ਵਿਅਕਤੀਆਂ ਦੇ ਬੈਠਣ ਉਪਰ ਮਨਾਹੀ ਲਗਾ ਦਿੱਤਤੀ ਹੈ। ਉੱਥੇ ਹੀ 50 ਪ੍ਰਤੀਸ਼ਤ ਕਰਮਚਾਰੀ ਬੈਂਕਾਂ ਵਿੱਚ ਆਪਣੀਆਂ ਸੇਵਾਵਾਂ ਸੋਮਵਾਰ ਤੋਂ ਲੈ ਕੇ ਸ਼ਨੀਵਾਰ ਤੱਕ ਸਵੇਰੇ 10 ਵਜੇ ਤੋਂ 2 ਵਜੇ ਤੱਕ ਕੰਮ ਕਰ ਸਕਦੇ ਹਨ। ਉੱਥੇ ਹੀ ਜ਼ਿਲੇ ਅੰਦਰ ਮੋਟਰ ਸਾਈਕਲ ਤੇ ਅਤੇ ਹੋਰ ਦੋ ਪਹੀਆ ਵਾਹਨ ਉਪਰ ਇਕ ਵਿਅਕਤੀ ਹੀ ਸਵਾਰੀ ਕਰ ਸਕਦਾ ਹੈ।

ਇਕ ਹੀ ਪਰਿਵਾਰ ਦੇ ਮੈਂਬਰਾਂ ਅਤੇ ਇੱਕੋ ਘਰ ਵਿਚ ਰਹਿਣ ਵਾਲੇ ਵਿਅਕਤੀਆਂ ਨੂੰ ਇਸ ਸਖ਼ਤੀ ਤੋਂ ਛੋਟ ਦਿੱਤੀ ਗਈ ਹੈ। ਜਿਲ੍ਹੇ ਵਿਚ 5 ਦਿਨਾ ਲਈ ਉਸ ਵਿਅਕਤੀ ਨੂੰ ਇਕਾਂਤ ਵਾਸ ਕੀਤਾ ਜਾਵੇਗਾ ਜੋ ਕਿਸੇ ਇਕੱਠ ਵਾਲੀ ਜਗ੍ਹਾ ਧਾਰਮਿਕ, ਰਾਜਨੀਤਿਕ ਅਤੇ ਸਮਾਜਿਕ ਇਕੱਠ ਵਿੱਚ ਸ਼ਾਮਲ ਹੋਣ ਤੋਂ ਬਾਅਦ ਵਾਪਸ ਪਰਤਿਆ ਹੋਵੇ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …