Breaking News

ਸਾਵਧਾਨ : ਹੁਣ ਪੰਜਾਬ ਚ ਇਥੇ 3 ਫਰਵਰੀ 2021 ਤੱਕ ਲੱਗ ਗਈ ਇਹ ਪਾਬੰਦੀ

ਆਈ ਤਾਜਾ ਵੱਡੀ ਖਬਰ

ਸੂਬੇ ਅੰਦਰ ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਸਰਕਾਰ ਵੱਲੋਂ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਸੂਬੇ ਅੰਦਰ ਕੁੱਝ ਪਾਬੰਦੀਆਂ ਕਰੋਨਾ ਕੇਸਾਂ ਦੇ ਵਾਧੇ ਦੇ ਮੱਦੇਨਜ਼ਰ ਲਗਾਈਆਂ ਜਾ ਰਹੀਆਂ ਹਨ, ਤਾਂ ਜੋ ਇਸ ਦੇ ਪ੍ਰਕੋਪ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਕੁੱਝ ਪਾਬੰਦੀਆਂ ਸ਼ਰਾਰਤੀ ਅਨਸਰਾਂ ਨੂੰ ਠੱਲ੍ਹ ਪਾਉਣ ਲਈ ਲਗਾਈਆਂ ਜਾ ਰਹੀਆਂ ਹਨ।ਕਿਉਂਕਿ ਸੂਬੇ ਅੰਦਰ ਬਹੁਤ ਸਾਰੇ ਸ਼ਰਾਰਤੀ ਅਨਸਰਾਂ ਵੱਲੋਂ ਲੁੱਟ-ਖੋਹ ਦੀਆਂ ਵਾਰਦਾਤਾਂ ਕੀਤੀਆਂ ਜਾ ਰਹੀਆਂ ਹਨ।

ਬਹੁਤ ਸਾਰੇ ਲੋਕਾਂ ਨੂੰ ਠੱਗਣ ਦੇ ਮਾਮਲੇ ਵੀ ਸਾਹਮਣੇ ਆ ਚੁੱਕੇ ਹਨ। ਪਹਿਲਾਂ ਵੀ ਬਹੁਤ ਸਾਰੀਆਂ ਪਾਬੰਧੀਆਂ ਸੂਬੇ ਅੰਦਰ ਲਗਾਈਆਂ ਜਾ ਚੁੱਕੀਆਂ ਹਨ। ਜਿਵੇਂ ਡਰੋਨ ਦੀ ਵਰਤੋ ਤੇ ਪਾਬੰਦੀ, ਚਾਈਨਾ ਡੋਰ ਦੀ ਵਰਤੋਂ ਤੇ ਪਾਬੰਦੀ, ਫੌਜੀਆਂ ਦੀ ਵਰਦੀ ਅਤੇ ਵਾਹਨਾਂ ਤੇ ਪਾਬੰਦੀ , ਪਹਿਲਾਂ ਹੀ ਲਗਾਈਆਂ ਜਾ ਚੁੱਕੀਆਂ ਹਨ। ਹੁਣ 3 ਫਰਵਰੀ 2021 ਤੱਕ ਇੱਥੇ ਇਹ ਪਾਬੰਧੀ ਲਗਾ ਦਿੱਤੀ ਗਈ ਹੈ। ਜਿਲਾ ਮਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਅਮਨ-ਕਾਨੂੰਨ ਦੀ ਸ਼ਾਂਤੀ ਕਾਇਮ ਰੱਖਣ ਵਾਸਤੇ

5 ਜਾਂ 5 ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਮੀਟਿੰਗ ਕਰਨ ਜਾਂ ਇਕੱਠੇ ਹੋਣ ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਪਾਬੰਦੀ 3 ਫਰਵਰੀ 2021 ਤੱਕ ਲਾਗੂ ਰਹੇਗੀ। ਉਨ੍ਹਾਂ ਲੋਕਾਂ ਵੱਲੋਂ ਨਾਅਰੇ ਲਗਾਉਣ, ਭਾਸ਼ਣ ਦੇਣ ,ਅਤੇ ਬਿਨਾਂ ਪ੍ਰਵਾਨਗੀ ਤੋਂ ਜਨਤਕ ਥਾਵਾਂ ਤੇ ਮੀਟਿੰਗ ਕਰਨ, ਜਲੂਸ ਕੱਢਣ, ਰੈਲੀ ਕੱਢਣ ਤੇ ਸ਼ਖ਼ਤ ਪਾਬੰਦੀ ਲਗਾ ਦਿੱਤੀ ਹੈ। ਜਿਲ੍ਹਾ ਮਜਿਸਟਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਵੱਲੋਂ ਧਾਰਮਿਕ ਸਥਾਨਾਂ ਤੇ ਸੰਸਥਾਵਾਂ ਦੇ ਅੰਦਰ ਪਰਮਾਤਮਾ ਦੀ ਉਸਤਤ,

ਸ਼ਬਦ ਕੀਰਤਨ ਨੂੰ ਇਸ ਪਾਬੰਦੀ ਤੋਂ ਛੋਟ ਦਿੱਤੀ ਗਈ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਪੁਲਿਸ ਤੇ ਆਰਮੀ ਵਰਦੀ ਵਿੱਚ ਮਿਲਟਰੀ ਅਮਲਾ ਅਤੇ ਸਰਕਾਰੀ ਕਰਮਚਾਰੀਆਂ ਨੂੰ ਡਿਊਟੀ ਦੌਰਾਨ ਅਤੇ ਵਿਆਹ ਅਤੇ ਸੋਗਮਈ ਇਕੱਠਾ ਤੇ ਪਾਬੰਦੀਆਂ ਤੋਂ ਛੋਟ ਦਿੱਤੀ ਹੈ। ਅਗਰ ਕਿਸੇ ਵੱਲੋਂ ਕੋਈ ਜਨਤਕ ਮੀਟਿੰਗ, ਰੈਲੀ ਕੀਤੀ ਜਾਣੀ ਹੈ ਤਾਂ ਉਸ ਸਬੰਧੀ ਉਪ ਮੰਡਲ ਮਜਿਸਟਰੇਟ ਪਾਸੋਂ ਪਹਿਲਾ ਪ੍ਰਵਾਨਗੀ ਲੈਣੀ ਹੋਵੇਗੀ। ਇਸ ਤੋਂ ਬਿਨਾਂ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨੀ ਵੀ ਜ਼ਰੂਰੀ ਕੀਤੀ ਗਈ ਹੈ।

Check Also

ਪੰਜਾਬ: ਸੰਸਕਾਰ ਤੋਂ ਪਰਤ ਰਹੇ ਰਿਸ਼ਤੇਦਾਰਾਂ ਨਾਲ ਵਾਪਰਿਆ ਹਾਦਸਾ, ਹੋਏ ਭਿਆਨਕ ਹਾਦਸੇ ਦੇ ਸ਼ਿਕਾਰ

ਆਈ ਤਾਜਾ ਵੱਡੀ ਖਬਰ  ਵਾਪਰਨ ਵਾਲੇ ਸੜਕ ਹਾਦਸੇ ਦੀ ਚਪੇਟ ਵਿਚ ਆਉਣ ਕਾਰਨ ਜਿੱਥੇ ਬਹੁਤ …