Breaking News

ਸੁਖਬੀਰ ਬਾਦਲ ਵਲੋਂ ਹਰਿਆਣਾ ਚ ਅਕਾਲੀ ਦਲ ਦੀ ਸਰਕਾਰ ਬਣਨ ਤੇ ਮੁਫ਼ਤ ਵਿੱਚ ਟਿਊਬਵੈੱਲ ਲਗਾਉਣ ਸਮੇਤ ਕੀਤੇ ਇਹ ਵੱਡੇ ਵਾਅਦੇ

ਅੱਜ ਪਿਪਲੀ, ਕੁਰੂਕਸ਼ੇਤਰ, ਹਰਿਆਣਾ ਵਿੱਚ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਕ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ ਸੂਬੇ ਵਿੱਚ ਅਕਾਲੀ ਸਰਕਾਰ ਆਉਂਦੇ ਹੀ ਮੋਟਰਾਂ ਦੇ ਬਿਲ ਮੁਆਫ ਕਰ ਦਿੱਤੇ ਜਾਣਗੇ ਅਤੇ ਟਿਊਬਵੈੱਲ ਲਗਾਉਣ ਵਾਸਤੇ ਕੋਈ ਖ਼ਰਚਾ ਨਹੀਂ ਲਿਆ ਜਾਵੇਗਾ।Image result for punjab kisan
ਉਹਨਾਂ ਅੱਗੇ ਐਲਾਨ ਕਰਦਿਆਂ ਕਿਹਾ ਹੈ ਕਿ ਗਰੀਬ ਸ਼੍ਰੇਣੀ ਨਾਲ ਸੰਬੰਧਤ ਲੋਕਾਂ ਦਾ ਸਿਹਤ ਬੀਮਾ ਕੀਤਾ ਜਾਵੇਗਾ ਤਾਂ ਜੋ ਬੁਨਿਆਦੀ ਸਹੂਲਤਾਂ ਲਈ ਉਹਨਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਦਰਪੇਸ਼ ਨਾ ਆਵੇ।
ਬਾਦਲ ਨੇ ਇੱਕਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰ ਦਲਿਤ ਪਰਿਵਾਰ ਨੂੰ 400 ਯੂਨਿਟ ਬਿਜਲੀ ਦੇ ਬਿਲ ਮਾਫ ਕੀਤੇ ਜਾਣਗੇ ਅਤੇ ਨੌਜਵਾਨਾਂ ਦੀ ਬਿਹਤਰ ਸਿਹਤ ਅਤੇ ਭਵਿੱਖ ਲਈ ਹਰ ਪਿੰਡ ਵਿਚ ਖੇਡਾਂ ਦਾ ਸਾਮਾਨ ਤੇ ਜਿਮ ਬਣਾ ਕੇ ਦਿੱਤੇ ਜਾਣਗੇ।
ਸ: ਬਾਦਲ ਨੇ ਅੱਗੇ ਬੋਲਦਿਆਂ ਕਿਹਾ ਕਿ ਹਿਸਾਰ ‘ਚ ਸਿੱਖ ਪਰਿਵਾਰ ਨਾਲ ਕੁੱਟਮਾਰ ਦੀ ਘਟਨਾ ਵਰਗੀਆਂ ਕਈ ਹੋਰ ਘਟਨਾਵਾਂ ਵਾਪਰਦੀਆਂ ਹਨ, ਜਿੰਨ੍ਹਾਂ ਨੂੰ ਠੱਲ ਪਾਉਣ ਲਈ ਸਿੱਖ ਕੌਮ ਦੇ ਸਾਥ ਨਾਲ ਅਕਾਲੀ ਦਲ ਪਾਰਟੀ ਤਿਆਰ ਹੈ। ਉਹਨਾਂ ਕਿਹਾ ਕਿ ਗੁਰੂ ਸਾਹਿਬਾਨਾਂ ਦੇ ਆਸ਼ੀਰਵਾਦ ਅਤੇ ਸ: ਪਰਕਾਸ਼ ਸਿੰਘ ਬਾਦਲ ਦੇ ਨਕਸ਼ੇ-ਕਦਮਾਂ ‘ਤੇ ਚੱਲਦਿਆਂ ਉਹ ਹਰਿਆਣਾ ‘ਚ ਆਪਣੀ ਸਰਕਾਰ ਬਣਾਉਣ ਨੂੰ ਤਿਆਰ ਹਨ।
ਹਰਿਆਣਾ ਵਾਸੀਆਂ ਲਈ ਅਕਾਲੀ ਦਲ ਨੂੰ ‘ਪੇਕੇ’ ਦੱਸਦਿਆਂ ਸ: ਬਾਦਲ ਨੇ ਕਿਹਾ ਕਿ ਜੇਕਰ ਉਹ ਇੱਕਠੇ ਹੋ ਕੇ ਪਾਰਟੀ ਦਾ ਸਾਥ ਦਿੰਦੇ ਹਨ ਤਾਂ ਕੋਈ ਵੀ ਤਾਕਤ ਉਹਨਾਂ ਨੂੰ ਰੋਕ ਨਹੀਂ ਸਕੇਗੀ ਵਿਰੋਧੀਆਂ ‘ਤੇ ਹਮਲਾ ਬੋਲਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਹੁਣ ਹਰਿਆਣਾ ਜਾਂ ਉਹਨਾਂ ਦੀ ਸਰਕਾਰ ਵਿਰੋਧੀਆਂ ਦੀਆਂ ਕੋਝੀਆਂ ਚਾਲਾਂ ਤੋਂ ਡਰਨ ਵਾਲੇ ਨਹੀਂ ਹਨ।Image result for punjab kisan

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਖੇਤੀਬਾੜੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

Check Also

ਪੰਜਾਬ ਚ 5 ਅਪ੍ਰੈਲ ਨੂੰ ਏਨੇ ਘੰਟਿਆਂ ਲਈ ਇਹਨਾਂ ਵਲੋਂ ਹੋ ਗਿਆ ਇਹ ਐਲਾਨ

ਆਈ ਤਾਜਾ ਵੱਡੀ ਖਬਰ ਕਿਸਾਨੀ ਸੰਘਰਸ਼ ਨੂੰ ਲੈ ਕੇ ਪਹਿਲਾਂ ਹੀ ਦੇਸ਼ ਦੀ ਸਿਆਸਤ ਗਰਮਾਈ …