Breaking News

ਸੁਪਰੀਮ ਕੋਰਟ ਵਲੋਂ ਦਿੱਤੇ ਝਟਕੇ ਬਾਅਦ ਹੁਣ ਨਵਜੋਤ ਸਿੱਧੂ ਲਈ ਆ ਗਈ ਇਕ ਹੋਰ ਮਾੜੀ ਖਬਰ, ਲਗਿਆ ਇਹ ਵੱਡਾ ਝਟਕਾ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੀ ਸਿਆਸਤ ਵਿੱਚ ਜਿੱਥੇ ਕਾਫੀ ਹਲਚਲ ਵੇਖੀ ਜਾ ਰਹੀ ਹੈ ਜਿੱਥੇ ਪੰਜਾਬ ਵਿੱਚ ਇਕ ਹੋਰ ਸਿਆਸੀ ਨੇਤਾ ਵੀ ਵਿਵਾਦਾਂ ਦੇ ਵਿੱਚ ਚਲਦੇ ਹੋਏ ਕੱਲ੍ਹ ਸਜ਼ਾ ਦਾ ਹਕਦਾਰ ਬਣ ਗਿਆ ਹੈ। ਜਿੱਥੇ ਕਾਂਗਰਸ ਪਾਰਟੀ ਦੇ ਵਿਚ ਪੰਜਾਬ ਕਾਂਗਰਸ ਪ੍ਰਧਾਨ ਰਹਿ ਚੁੱਕੇ ਨਵਜੋਤ ਸਿੰਘ ਸਿੱਧੂ ਪਹਿਲਾਂ ਹੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਚੁੱਕੇ ਸਨ। ਜਿੱਥੇ ਉਨ੍ਹਾਂ ਵੱਲੋਂ ਮੁੜ ਕੇ ਅਹੁਦਾ ਪ੍ਰਾਪਤ ਕਰਨ ਲਈ ਕੋਸ਼ਿਸ਼ਾਂ ਵੀ ਕੀਤੀਆਂ ਗਈਆਂ ਸਨ। ਪਰ ਕਾਮਯਾਬ ਨਹੀਂ ਹੋ ਸਕੇ। ਉੱਥੇ ਹੀ ਕਾਂਗਰਸ ਪਾਰਟੀ ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਹੋਈ ਹਾਰ ਦਾ ਕਾਰਣ ਵੀ ਨਵਜੋਤ ਸਿੱਧੂ ਨੂੰ ਦੱਸਿਆ ਜਾ ਰਿਹਾ ਸੀ। ਉਥੇ ਹੀ ਕੱਲ ਨਵਜੋਤ ਸਿੱਧੂ ਨੂੰ ਉਸ ਸਮੇਂ ਇੱਕ ਭਾਰੀ ਝਟਕਾ ਲੱਗਾ ਜਦੋਂ ਸੁਪਰੀਮ ਕੋਰਟ ਵੱਲੋਂ ਉਨ੍ਹਾਂ ਨੂੰ ਇੱਕ ਕੇਸ ਦੀ ਸੁਣਵਾਈ ਦੇ ਦੌਰਾਨ ਇਕ ਸਾਲ ਕੈਦ ਦੀ ਸਜ਼ਾ ਸੁਣਾ ਦਿੱਤੀ ਗਈ।

ਇਹ ਮਾਮਲਾ 34 ਸਾਲ ਪੁਰਾਣਾ ਹੈ ਜਦੋਂ ਪਟਿਆਲਾ ਦੇ ਵਿੱਚ ਇੱਕ ਰੋਡ ਰੇਜ਼ ਮਾਮਲੇ ਦੇ ਵਿੱਚ ਇਕ 65 ਸਾਲਾ ਵਿਅਕਤੀ ਦੀ ਮੌਤ ਹੋ ਗਈ ਸੀ। ਜਿੱਥੇ ਨਵਜੋਤ ਸਿੱਧੂ ਨੂੰ ਪਹਿਲਾ ਹਾਈਕੋਰਟ ਵੱਲੋਂ ਕੁਝ ਜੁਰਮਾਨਾ ਲਗਾ ਕੇ ਰਿਹਾ ਕਰ ਦਿੱਤਾ ਗਿਆ ਸੀ। ਉਥੇ ਹੀ ਪੀੜਤ ਪਰਿਵਾਰ ਵੱਲੋਂ ਇਨਸਾਫ ਦੀ ਗੁਹਾਰ ਲਗਾਉਂਦੇ ਹੋਏ ਸੁਪਰੀਮ ਕੋਰਟ ਦਾ ਰੁੱਖ ਕੀਤਾ ਗਿਆ ਸੀ। ਜਿਥੇ ਅਦਾਲਤ ਨੇ ਕੱਲ੍ਹ ਆਪਣਾ ਫੈਸਲਾ ਸੁਣਾ ਦਿੱਤਾ ਹੁਣ ਸੁਪਰੀਮ ਕੋਰਟ ਵੱਲੋਂ ਝਟਕਾ ਦਿੱਤੇ ਜਾਣ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਵੀ ਨਵਜੋਤ ਸਿੱਧੂ ਨੂੰ ਝਟਕਾ ਦਿੱਤਾ ਗਿਆ ਹੈ।

ਕਲ ਜਿਥੇ ਨਵਜੋਤ ਸਿੱਧੂ ਨੂੰ ਇਕ ਸਾਲ ਕੈਦ ਦੀ ਸਜ਼ਾ ਸੁਣਾਏ ਜਾਣ ਦੇ ਹੁਕਮ ਸੁਪਰੀਮਕੋਰਟ ਵੱਲੋਂ ਸੁਣਾਏ ਗਏ ਉਥੇ ਹੀ ਹੁਣ ਪੰਜਾਬ ਸਰਕਾਰ ਵੱਲੋਂ ਵੀ ਸੁਰੱਖਿਆ ਵਾਪਸ ਲੈਣ ਦੇ ਹੁਕਮ ਸੁਣਾ ਦਿੱਤੇ ਗਏ ਹਨ। ਨਵਜੋਤ ਸਿੰਘ ਸਿੱਧੂ ਨੂੰ ਜਿੱਥੇ ਸੁਰੱਖਿਆ ਵਾਸਤੇ ਪੰਤਾਲੀ ਪੁਲਸ ਮੁਲਾਜ਼ਮ ਮੁਹਈਆ ਕਰਵਾਏ ਗਏ ਸਨ।

ਉੱਥੇ ਹੀ ਹੁਣ ਉਨ੍ਹਾਂ ਦੀ ਸੁਰੱਖਿਆ ਵਾਪਸ ਲੈ ਲਈ ਜਾਵੇਗੀ। ਨਵਜੋਤ ਸਿੰਘ ਸਿੱਧੂ ਵੱਲੋਂ ਜਿਥੇ ਅੱਜ ਅਦਾਲਤ ਵਿੱਚ ਆਤਮ ਸਮਰਪਣ ਕਰਨਾ ਸੀ ਉਥੇ ਹੀ ਉਨ੍ਹਾਂ ਵੱਲੋਂ ਸਰੰਡਰ ਕਰਨ ਵਾਸਤੇ ਇੱਕ ਹਫਤੇ ਦਾ ਸਮਾਂ ਮੰਗਿਆ ਗਿਆ ਹੈ। ਜਿੱਥੇ ਉਨ੍ਹਾਂ ਦੇ ਵਕੀਲ ਵੱਲੋਂ ਉਨ੍ਹਾਂ ਦੀ ਸਿਹਤ ਨਾ ਠੀਕ ਹੋਣ ਦੀ ਦਲੀਲ ਸੁਪਰੀਮ ਕੋਰਟ ਦੇ ਜਸਟਿਸ ਨੂੰ ਬੇਨਤੀ ਕਰਕੇ ਦਿੱਤੀ ਗਈ ਹੈ।

Check Also

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੋਏ ਹਸਪਤਾਲ ਦਾਖਿਲ, ਕੀਤੀ ਗਈ ਸਰਜਰੀ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ  ਪੰਜਾਬ ਵਿੱਚ ਇਸ ਸਮੇਂ ਜਿਥੇ ਕਾਂਗਰਸ ਪਾਰਟੀ ਦਾ ਅਕਸ ਬਿਲਕੁਲ ਫਿੱਕਾ …