Breaking News

ਹੁਣੇ ਹੁਣੇ ਇਸ ਮਸ਼ਹੂਰ ਬੋਲੀਵੁਡ ਹਸਤੀ ਨੂੰ ਐਮਰਜੈਂਸੀ ਚ ਕਰਾਇਆ ਗਿਆ ICU ਚ ਦਾਖਲ

ਇਸ ਮਸ਼ਹੂਰ ਬੋਲੀਵੁਡ ਹਸਤੀ ਨੂੰ ਐਮਰਜੈਂਸੀ ਚ ਕਰਾਇਆ ਗਿਆ ICU ਚ

ਚਾਈਨੀਜ਼ ਵਾਇਰਸ ਕੋਰੋਨਾ ਨੇ ਸਾਰੀ ਦੁਨੀਆਂ ਵਿਚ ਹਾਹਾਕਾਰ ਮਚਾ ਕੇ ਰੱਖ ਦਿੱਤੀ ਹੈ ਰੋਜਾਨਾ ਹੀ ਇਸ ਦੀ ਚਪੇਟ ਵਿਚ ਲੱਖਾਂ ਦੀ ਗਿਣਤੀ ਵਿਚ ਲੋਕ ਆ ਰਹੇ ਹਨ ਅਤੇ ਹਜਾਰਾਂ ਲੋਕ ਇਸ ਦੀ ਵਜ੍ਹਾ ਨਾਲ ਹਰ ਰੋਜ ਮਰ ਰਹੇ ਹਨ। ਇੰਡੀਆ ਵਿਚ ਵੀ ਇਸ ਨੇ ਆਪਣੇ ਪੈਰ ਪੂਰੀ ਤਰਾਂ ਨਾਲ ਪਸਾਰ ਲਏ ਹਨ। ਕੀ ਵੱਡਾ ਅਤੇ ਕੀ ਛੋਟਾ ਹਰ ਕੋਈ ਇਸ ਦੀ ਲਪੇਟ ਵਿਚ ਆ ਰਿਹਾ ਹੈ।

ਬਾਲੀਵੁੱਡ ਫਿਲਮ ਗਾਇਕਾ ਐਸਪੀ ਬਾਲਾਸੁਬ੍ਰਮਨੀਅਮ ਦੇ ਕੋਰੋਨਾ ਸੰਕਰਮਿਤ ਹੋਣ ਤੋਂ ਬਾਅਦ ਅਚਾਨਕ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਆਈਸੀਯੂ ਵਿੱਚ ਭਰਤੀ ਕੀਤਾ ਗਿਆ। ਐਸਪੀ ਬਾਲਾਸੁਬ੍ਰਮਨੀਅਮ 5 ਅਗਸਤ ਤੋਂ ਹਸਪਤਾਲ ਵਿੱਚ ਹਨ। ਸ਼ੁਰੂਆਤ ‘ਚ ਉਨ੍ਹਾਂ ‘ਚ ਕੋਵਿਡ-19 ਦੇ ਹਲਕੇ ਲੱਛਣ ਸੀ, ਫਿਰ ਉਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।

ਡਾਕਟਰਾਂ ਦਾ ਕਹਿਣਾ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਉਸ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਸੀ ਪਰ ਸ਼ੁੱਕਰਵਾਰ ਨੂੰ ਉਨ੍ਹਾਂ ਦੀ ਸਿਹਤ ਅਚਾਨਕ ਖ਼ਰਾਬ ਹੋ ਗਈ ਜਿਸ ਕਰਕੇ ਉਨ੍ਹਾਂ ਨੂੰ ਆਈਸੀਯੂ ਵਿੱਚ ਸ਼ਿਫਟ ਕਰ ਦਿੱਤਾ ਗਿਆ। ਹਸਪਤਾਲ ਦੇ ਅਨੁਸਾਰ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਸਿਹਤ ‘ਤੇ ਨਿਰੰਤਰ ਨਜ਼ਰ ਰੱਖ ਰਹੀ ਹੈ।

ਦੱਸ ਦਈਏ ਕਿ ਜਦੋਂ ਐਸਪੀ ਬਾਲਾਸੁਬ੍ਰਮਨੀਅਮ ਦੀ ਸਿਹਤ ‘ਚ ਸੁਧਾਰ ਹੋ ਰਿਹਾ ਸੀ, ਤਾਂ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਪੋਸਟ ਕੀਤਾ ਅਤੇ ਆਪਣੇ ਪ੍ਰਸ਼ੰਸਕਾਂ ਨੂੰ ਕਿਹਾ ਕਿ ਤੁਸੀਂ ਚਿੰਤਾ ਨਾ ਕਰੋ, ਮੈਂ ਜਲਦੀ ਠੀਕ ਹੋ ਜਾਵਾਂਗਾ। ਵੀਡੀਓ ਵਿੱਚ ਐਸਪੀ ਨੇ ਦੱਸਿਆ ਸੀ ਕਿ ਪਿਛਲੇ ਦੋ-ਤਿੰਨ ਦਿਨਾਂ ਤੋਂ ਮੇਰੀ ਛਾਤੀ ਵਿੱਚ ਦਰਦ ਸੀ ਅਤੇ ਗਲ਼ੇ ਵਿੱਚ ਹਲਕੀ ਜਿਹੀ ਕਫ਼ ਜੰਮ ਰਹੀ ਸੀ।

ਐਸਪੀ ਬਾਲਾਸੁਬ੍ਰਮਨੀਅਮ ਦੀ ਸਿਹਤ ਲਈ ਹਰ ਕੋਈ ਕਾਮਨਾ ਕਰ ਰਿਹਾ ਹੈ। ਦੱਸ ਦਈਏ ਕਿ ਹਾਲ ਹੀ ਵਿੱਚ ਐਸਪੀ ਬਾਲਾਸੁਬ੍ਰਮਨੀਅਮ ਨੇ ਕੋਰੋਨਾ ‘ਤੇ ਇੱਕ ਗੀਤ ਵੀ ਤਿਆਰ ਕੀਤਾ ਸੀ ਅਤੇ ਲੋਕਾਂ ਨੂੰ ਇਸ ਮਹਾਮਾਰੀ ਬਾਰੇ ਜਾਗਰੂਕ ਕਰਨ ਲਈ ਮੁਹਿੰਮ ਚਲਾਈ ਸੀ। ਇਹ ਗਾਣਾ ਸੋਸ਼ਲ ਮੀਡੀਆ ‘ਤੇ ਵੀ ਬਹੁਤ ਵਾਇਰਲ ਹੋਇਆ ਸੀ।

Check Also

ਪੰਜਾਬ ਚ ਇਸ ਦਿਨ ਤਰੀਕ ਨੂੰ ਹੋਇਆ ਸਰਕਾਰੀ ਛੁੱਟੀ ਦਾ ਐਲਾਨ , ਇਹ ਅਦਾਰੇ ਰਹਿਣਗੇ ਬੰਦ

ਆਈ ਤਾਜਾ ਵੱਡੀ ਖਬਰ  ਜੂਨ ਮਹੀਨੇ ਦੀ ਆਪਣੀ ਹੀ ਖਾਸੀਅਤ ਹੁੰਦੀ ਹੈ ਕਿਉਂਕਿ ਜਿੱਥੇ ਇਸ …