Breaking News

ਹੁਣੇ ਹੁਣੇ ਇਸ ਸਾਬਕਾ ਮੰਤਰੀ ਦੀ ਹੋਈ ਅਚਾਨਕ ਮੌਤ , ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਨਵੇਂ ਸਾਲ ਦੀ ਸ਼ੁਰੂਆਤ ਤੋਂ ਹੀ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ ਜਿਨ੍ਹਾਂ ਦੇ ਵਿਚ ਬਹੁਤ ਸਾਰੇ ਲੋਕ ਇਸ ਦੁਨੀਆ ਨੂੰ ਸਦਾ ਦੇ ਲਈ ਅਲਵਿਦਾ ਆਖ ਰਹੇ ਹਨ। ਇਨ੍ਹਾਂ ਲੋਕਾਂ ਦੇ ਵਿਚ ਕਈ ਮਸ਼ਹੂਰ ਸਖਸ਼ੀਅਤਾਂ ਵੀ ਸ਼ਾਮਲ ਹੁੰਦੀਆਂ ਹਨ ਜਿਨ੍ਹਾਂ ਦੇ ਜਾਣ ਦਾ ਗ਼ਮ ਬਹੁਤ ਸਾਰੇ ਲੋਕਾਂ ਨੂੰ ਮਹਿਸੂਸ ਹੁੰਦਾ ਹੈ। ਇਸ ਸਾਲ ਦੇ ਦੌਰਾਨ ਵੀ ਕਈ ਅਜਿਹੀਆਂ ਮਸ਼ਹੂਰ ਹਸਤੀਆਂ ਇਸ ਦੁਨੀਆਂ ਨੂੰ ਛੱਡ ਕੇ ਜਾ ਚੁੱਕੀਆਂ ਹਨ ਜੋ ਵੱਖ ਵੱਖ ਖੇਤਰਾਂ ਦੇ ਵਿੱਚ ਉੱਦਮੀ ਜ਼ਿੰਮੇਵਾਰੀਆਂ ਨਿਭਾ ਰਹੀਆਂ ਸਨ।

ਇਸ ਵੇਲੇ ਇਕ ਹੋਰ ਬੇਹੱਦ ਸੋਗ ਭਰੀ ਖਬਰ ਸੁਣਨ ਨੂੰ ਮਿਲ ਰਹੀ ਹੈ ਜਿੱਥੇ ਹਿਮਾਚਲ ਪ੍ਰਦੇਸ਼ ਦੇ ਵਿੱਚ ਇੱਕ ਸਾਬਕਾ ਮੰਤਰੀ ਦਾ ਦਿ-ਹਾਂ-ਤ ਹੋ ਗਿਆ ਜੋ ਬੀਤੇ ਕਾਫੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਕਾਂਗਰਸ ਪਾਰਟੀ ਦੇ ਹਿਮਾਚਲ ਪ੍ਰਦੇਸ਼ ਵਿਚ ਸਾਬਕਾ ਮੰਤਰੀ ਅਤੇ ਕਾਂਗੜਾ ਦੇ ਫਤਿਹਪੁਰ ਤੋਂ ਵਿਧਾਇਕ ਸੁਜਾਨ ਸਿੰਘ ਪਠਾਨੀਆ ਦਾ ਦੇ-ਹਾਂ-ਤ ਹੋ ਗਿਆ ਹੈ।

ਉਹ 78 ਸਾਲ ਦੇ ਸਨ ਜੋ ਪਿਛਲੇ ਕਾਫੀ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਇਸ ਲੰਬੀ ਬਿਮਾਰੀ ਦੇ ਵਜ੍ਹਾ ਕਾਰਨ ਹੀ ਉਨ੍ਹਾਂ ਦੀ ਮੌ-ਤ ਹੋ ਗਈ। ਸਾਬਕਾ ਮੰਤਰੀ ਅਤੇ ਕਾਂਗਰਸ ਦੇ ਵਿਧਾਇਕ ਸੁਜਾਨ ਸਿੰਘ ਦੀ ਹੋਈ ਮੌਤ ਉੱਪਰ ਵੱਖ ਵੱਖ ਸਿਆਸੀ ਪਾਰਟੀਆਂ ਦੇ ਲੀਡਰਾਂ ਵੱਲੋਂ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ। ਇਸ ਸਬੰਧੀ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਵੀ ਦੁੱਖ ਪ੍ਰਗਟ ਕਰਦੇ ਹੋਏ ਇੱਕ ਟਵੀਟ ਕਰਦੇ ਹੋਏ ਕਿਹਾ ਕਿ ਫਤਿਹਪੁਰ ਵਿਧਾਨ ਸਭਾ ਖੇਤਰ ਦੇ ਵਿਧਾਇਕ ਅਤੇ ਸਾਬਕਾ ਮੰਤਰੀ ਸੁਜਾਨ ਸਿੰਘ ਪਠਾਨੀਆ ਦੇ ਦੇਹਾਂਤ ਦਾ ਦੁਖਦਾਈ ਸਮਾਚਾਰ ਮਿਲਿਆ ਹੈ।

ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਸਥਾਨ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਜ਼ਿਕਰਯੋਗ ਹੈ ਕਿ ਸੁਜਾਨ ਸਿੰਘ ਬੀਤੇ ਕਾਫੀ ਸਮੇਂ ਤੋਂ ਕਾਂਗਰਸ ਪਾਰਟੀ ਦੇ ਨਾਲ ਜੁੜੇ ਹੋਏ ਸਨ। ਉਨ੍ਹਾਂ ਦਾ ਨਾਮ ਕਾਂਗਰਸ ਪਾਰਟੀ ਦੇ ਉੱਘੇ ਲੀਡਰਾਂ ਵਿੱਚ ਸ਼ਾਮਲ ਸੀ ਜਿਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਲੋਕ ਹਿੱਤ ਦੀ ਭਲਾਈ ਵਾਸਤੇ ਕਈ ਕਾਰਜ ਕੀਤੇ ਸਨ। ਹੁਣ ਉਨ੍ਹਾਂ ਦੇ ਸਦੀਵੀ ਵਿਛੋੜੇ ਤੋਂ ਬਾਅਦ ਕਾਂਗਰਸ ਪਾਰਟੀ ਦਾ ਇਕ ਅਹਿਮ ਹਿੱਸਾ ਹਿਮਾਚਲ ਪ੍ਰਦੇਸ਼ ਵਿੱਚੋਂ ਮਨਫ਼ੀ ਹੋ ਗਿਆ ਜਿਸ ਦਾ ਘਾਟਾ ਸ਼ਾਇਦ ਹੀ ਪੂਰਾ ਕੀਤਾ ਜਾ ਸਕੇ।

Check Also

ਦੁਕਾਨਦਾਰ ਰਹਿਣ ਸਾਵਧਾਨ – ਪੰਜਾਬ ਚ ਇਥੋਂ ਆਈ ਵੱਡੀ ਖਬਰ ਕੀਤਾ ਗਿਆ ਇਹ ਕਾਂਡ

ਆਈ ਤਾਜ਼ਾ ਵੱਡੀ ਖਬਰ  ਪੰਜਾਬ ਸਰਕਾਰ ਵੱਲੋਂ ਜਿਥੇ ਚੋਣਾਂ ਦੇ ਮੱਦੇਨਜ਼ਰ ਲੋਕਾਂ ਦੀ ਸੁਰੱਖਿਆ ਨੂੰ …