ਹੁਣੇ ਆਈ ਤਾਜਾ ਵੱਡੀ ਖਬਰ
ਪਿਛਲੇ ਕਾਫੀ ਦਿਨਾਂ ਤੋਂ ਪੰਜਾਬ ਵਿੱਚ ਖੇਤੀ ਕਨੂੰਨਾਂ ਵਿਰੁੱਧ ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਜਿਸ ਕਰਕੇ ਕਿਸਾਨ ਜਥੇਬੰਦੀਆਂ ਨੇ ਰੇਲਵੇ ਲਾਈਨਾਂ ਨੂੰ ਬੰਦ ਕੀਤਾ ਹੋਇਆ ਹੈ ,ਤੇ ਉੱਥੇ ਧਰਨੇ-ਪ੍ਰਦਰਸ਼ਨ ਜਾਰੀ ਹਨ। ਇਸ ਤਰ੍ਹਾਂ ਹੀ ਰਿਲਾਇੰਸ ਦੇ ਪੈਟਰੋਲ ਪੰਪ ਤੇ ਟੋਲ ਪਲਾਜ਼ਾ ਦੇ ਉੱਪਰ ਵੀ ਕਬਜ਼ਾ ਕਰਕੇ ਧਰਨੇ ਦਿੱਤੇ ਜਾ ਰਹੇ ਹਨ। ਇਸ ਸਭ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਦੋ ਦਿਨ ਦਾ ਵਿਧਾਨ ਸਭਾ ਵਿੱਚ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਸੀ।
ਜਿਸ ਵਿਚ ਕਿਸਾਨਾਂ ਦੇ ਹਿੱਤਾਂ ਨੂੰ ਦੇਖਦੇ ਹੋਏ ਪੇਸ਼ ਕੀਤੇ ਗਏ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਇਹ ਬਿਲ ਕਿਸਾਨਾਂ ਦੇ ਹਿਤ ਵਿਚ ਹਨ। ਪਰ ਕਿਸਾਨ ਜਥੇਬੰਦੀਆਂ ਇਸ ਤੋਂ ਸਪਸ਼ਟ ਦਿਖਾਈ ਨਹੀਂ ਦੇ ਰਹੀਆਂ। ਇਸ ਲਈ ਕਿਸਾਨ ਜਥੇਬੰਦੀਆਂ ਲਗਾਤਾਰ ਧਰਨੇ ਦੇ ਰਹੀਆਂ ਹਨ। ਕਿਸਾਨ ਜਥੇਬੰਦੀਆਂ ਵੱਲੋਂ ਇਨ੍ਹਾਂ ਧਰਨਿਆਂ ਦੌਰਾਨ ਜਿਥੇ ਭਾਜਪਾ ਆਗੂਆਂ ਦੇ ਘਰਾਂ ਨੂੰ ਘੇਰਿਆ ਜਾ ਰਿਹਾ ਹੈ, ਉਥੇ ਹੀ ਭਾਜਪਾ ਆਗੂ ਨੇ ਕਿਸਾਨ ਬਿੱਲਾ ਕਰਕੇ ਕੁਝ ਅਜਿਹਾ ਕੀਤਾ ਹੈ ਜਿਸ ਨਾਲ ਸਭ ਹੈਰਾਨ ਹਨ। ਜਿਸ ਕਾਰਨ ਭਾਜਪਾ ਨੂੰ ਇਕ ਬਹੁਤ ਵੱਡਾ ਝਟਕਾ ਲਗਾ ਹੈ।
ਮਿਲੀ ਜਾਣਕਾਰੀ ਮੁਤਾਬਕ ਖੇਤੀ ਬਿੱਲ ਪਾਸ ਕਰਨ ਤੋਂ ਬਾਅਦ ਭਾਜਪਾ ਨੂੰ ਪੰਜਾਬ ਵਿੱਚ ਲਗਾਤਾਰ ਝਟਕੇ ਲੱਗ ਰਹੇ ਹਨ। ਕਿਉਂਕਿ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਸਾਥ ਦੇਣ ਲਈ ਆਗੂਆ ਵੱਲੋਂ ਭਾਜਪਾ ਦਾ ਸਾਥ ਛੱਡ ਦਿੱਤਾ ਗਿਆ ਹੈ। ਇਸ ਤਰਾਂ ਹੀ ਹੁਣ ਹੋਰ ਭਾਜਪਾ ਆਗੂ ਪਾਰਟੀ ਤੋਂ ਅਸਤੀਫਾ ਦੇ ਕੇ ਕਿਸਾਨਾਂ ਦੀ ਹਮਾਇਤ ਤੇ ਆ ਗਏ ਹਨ। ਭਾਜਪਾ ਦੇ ਕਿਸਾਨ ਵਿੰਗ ਦੇ ਇੰਚਾਰਜ ਤਰਲੋਚਨ ਸਿੰਘ ਗਿੱਲ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ।
ਤਰਲੋਚਨ ਸਿੰਘ ਗਿੱਲ ਦਾ ਕਹਿਣਾ ਹੈ ਕਿ ਬੀਤੇ ਦਿਨੀਂ ਭਾਜਪਾ ਦੇ ਕੌਮੀ ਪ੍ਰਧਾਨ ਜੇ ਪੀ ਨੱਢਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜਿਹੜਾ ਕਿਸਾਨਾਂ ਲਈ ਬਿਆਨ ਦਿੱਤਾ ਗਿਆ ਹੈ, ਇਸ ਨਾਲ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਖੇਤੀ ਕਾਨੂੰਨਾਂ ਨਾਲ ਪੂਰੇ ਦੇਸ਼ ਦੇ ਕਿਸਾਨਾਂ ਅਤੇ ਹੋਰ ਵਰਗ ਨੂੰ ਭਾਰੀ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਨੇ ਕਿਸਾਨਾਂ ਦੇ ਹਿੱਤਾਂ ਨੂੰ ਵੇਖਦੇ ਹੋਏ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਖਾਰਜ ਕਰਵਾਉਣ ਦੀ ਪੂਰੀ ਕੋਸ਼ਿਸ਼ ਕੀਤੀ ਹੈ।
ਪਰ ਕਿਸੇ ਕੋਲ ਵੀ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ। ਜਿਸ ਕਾਰਨ ਉਨ੍ਹਾਂ ਨੇ ਕਿਸਾਨਾਂ ਦਾ ਸਾਥ ਦੇਣ ਲਈ ਪਾਰਟੀ ਨੂੰ ਛੱਡ ਦਿੱਤਾ ਹੈ।ਉਨ੍ਹਾਂ ਕਿਹਾ ਕਿ ਉਹ ਹਰ ਹਾਲਤ ਵਿੱਚ ਆਪਣੇ ਕਿਸਾਨ ਵੀਰਾਂ ਦਾ ਸਾਥ ਦੇਣਗੇ। ਖੇਤੀ ਕਾਨੂੰਨਾਂ ਦੇ ਖਿਲਾਫ਼ ਸੰਘਰਸ਼ ਕਰ ਰਹੇ ਕਿਸਾਨ 13 ਦਿਨਾਂ ਤੋਂ ਤਰਲੋਚਨ ਸਿੰਘ ਦੇ ਘਰ ਦੇ ਬਾਹਰ ਧਰਨਾ ਦਿੱਤਾ ਜਾ ਰਿਹਾ ਸੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …