Breaking News

ਹੁਣੇ ਹੁਣੇ ਪੰਜਾਬ ਚ ਅੱਜ ਫਿਰ ਇਥੇ ਹੋਇਆ ਭਿਆਨਕ ਹਾਦਸਾ , ਵਾਪਰਿਆ ਕਹਿਰ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਅੱਜ ਇਨਸਾਨ ਦੀ ਤੇਜ਼ ਰਫ਼ਤਾਰ ਜ਼ਿੰਦਗੀ ਵਿੱਚ ਵਾਪਰਨ ਵਾਲੇ ਹਾਦਸਿਆਂ ਵਿੱਚ ਵੀ ਵਾਧਾ ਦਰਜ ਕੀਤਾ ਜਾ ਰਿਹਾ ਹੈ। ਉੱਥੇ ਹੀ ਸੜਕੀ ਆਵਾਜਾਈ ਦੌਰਾਨ ਜਿੱਥੇ ਲੋਕਾਂ ਵੱਲੋਂ ਵਾਹਨ ਦੀ ਵਰਤੋਂ ਕੀਤੀ ਜਾਂਦੀ ਹੈ ਤਾਂ ਜੋ ਆਸਾਨੀ ਨਾਲ ਆਪਣੀ ਮੰਜ਼ਲ ਤਕ ਪਹੁੰਚ ਸਕਣ। ਉਥੇ ਹੀ ਰਸਤੇ ਵਿਚ ਵਾਪਰਣ ਵਾਲੇ ਬਹੁਤ ਸਾਰੇ ਹਾਦਸਿਆਂ ਦੇ ਸ਼ਿਕਾਰ ਹੋ ਜਾਂਦੇ ਹਨ। ਜਿਸ ਨਾਲ ਬਹੁਤ ਸਾਰੇ ਪਰਵਾਰਾਂ ਦਾ ਜਾਨੀ ਅਤੇ ਮਾਲੀ ਨੁਕਸਾਨ ਹੋ ਜਾਂਦਾ ਹੈ। ਆਏ ਦਿਨ ਹੀ ਵਾਪਰਨ ਵਾਲੇ ਸੜਕ ਹਾਦਸਿਆਂ ਦੀਆਂ ਖ਼ਬਰਾਂ ਅਖ਼ਬਾਰਾਂ ਦੀਆਂ ਸੁਰਖੀਆਂ ਬਣ ਜਾਂਦੀਆਂ ਹਨ। ਇਨ੍ਹਾਂ ਵੱਖ ਵੱਖ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਦੇ ਪਰਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਹੁਣ ਪੰਜਾਬ ਵਿੱਚ ਅੱਜ ਫਿਰ ਇਥੇ ਹੋਇਆ ਭਿਆਨਕ ਹਾਦਸਾ , ਜਿਸ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਆਏ ਦਿਨ ਹੀ ਹੋਣ ਵਾਲੇ ਸੜਕ ਹਾਦਸਿਆਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ ਜਿਸ ਨਾਲ ਬਹੁਤ ਸਾਰੇ ਪਰਵਾਰ ਇਨ੍ਹਾਂ ਹਾਦਸਿਆਂ ਦੇ ਸ਼ਿਕਾਰ ਹੋ ਜਾਂਦੇ ਹਨ। ਜਿੱਥੇ ਕੱਲ ਇੱਕ ਭਿਆਨਕ ਸੜਕ ਹਾਦਸਾ ਹੋਣ ਦੀ ਖਬਰ ਸਾਹਮਣੇ ਆਈ ਸੀ ਉਥੇ ਹੀ ਅੱਜ ਇਕ ਵਾਰ ਫਿਰ ਤੋਂ ਅਬੋਹਰ ਦੇ ਨੇੜਲੇ ਪਿੰਡ ਕੋਲ ਇਕ ਬੱਸ ਹਾਦਸੇ ਦੀ ਖਬਰ ਪ੍ਰਾਪਤ ਹੋਈ ਹੈ।

ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪਿੰਡ ਗੋਬਿੰਦਗੜ੍ਹ ਦੇ ਨੇੜੇ ਪ੍ਰਾਈਵੇਟ ਸਕੂਲ ਦੇ ਸਾਹਮਣੇ ਅਚਾਨਕ ਸੰਤੁਲਨ ਵਿਗੜਨ ਕਾਰਨ ਬੱਸ ਕਿੱਕਰ ਨਾਲ ਟਕਰਾ ਗਈ,ਜਿਸ ਨਾਲ ਅਗਲਾ ਹਿੱਸਾ ਦੋ ਫਾੜ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਰਾਜ ਟਰਾਂਸਪੋਰਟ ਦੀ ਬੱਸ ਮੁਕਤਸਰ ਤੋ ਅਬੋਹਰ ਜਾ ਰਹੀ ਸੀ। ਜੋ ਸੰਤੁਲਨ ਵਿਗੜਨ ਕਾਰਨ ਅਚਾਨਕ ਹੀ ਇਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਦੀ ਸੂਚਨਾ ਮਿਲਣ ਤੇ ਤੁਰੰਤ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੀਤੀ ਗਈ ਹੈ ਅਤੇ ਇਸ ਹਾਦਸੇ ਦਾ ਸ਼ਿਕਾਰ ਹੋਣ ਵਾਲੀਆਂ ਸਵਾਰੀਆਂ ਨੂੰ ਜ਼ਖਮੀ ਹਾਲਤ ਵਿਚ ਇਲਾਜ ਲਈ ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਅਬੋਹਰ ਦਾਖਲ ਕਰਾਇਆ ਗਿਆ ਹੈ।

ਪੁਲਿਸ ਵੱਲੋਂ ਕੀਤੀ ਗਈ ਜਾਣਕਾਰੀ ਅਨੁਸਾਰ ਇਸ ਹਾਦਸੇ ਵਿਚ ਇਕ ਸਵਾਰੀ ਦੀ ਮੌਕੇ ਤੇ ਮੌਤ ਹੋ ਗਈ ਹੈ। ਜਦ ਕਿ ਹੋਰ ਕਈ ਸਵਾਰੀਆਂ ਗੰਭੀਰ ਰੂਪ ਵਿੱਚ ਜ਼ਖਮੀ ਹੋਈਆਂ ਹਨ। ਜੋ ਇਸ ਸਮੇਂ ਅਬੋਹਰ ਦੇ ਸਿਵਲ ਹਸਪਤਾਲ ਵਿਚ ਜੇਰੇ ਇਲਾਜ ਹਨ।

Check Also

ਪਰਿਵਾਰ ਨੇ ਚਾਅ ਚਾਅ ਕੀਤੀ ਸੀ ਮੰਗਣੀ , ਬਾਅਦ ਚ ਕੁੜੀ ਨੇ ਜੋ ਕੀਤਾ ਕੰਬ ਜਾਵੇਗੀ ਰੂਹ

ਆਈ ਤਾਜਾ ਵੱਡੀ ਖਬਰ  ਕਹਿੰਦੇ ਹਨ ਜੀਵਨ ਦੇ ਵਿੱਚ ਜਿੰਨੀਆਂ ਮਰਜ਼ੀ ਵੱਡੀਆਂ ਮੁਸੀਬਤਾਂ ਆ ਜਾਣ, …