ਹੁਣੇ ਆਈ ਤਾਜਾ ਵੱਡੀ ਖਬਰ
ਇਹ ਸਾਲ ਸਭ ਦੀ ਜ਼ਿੰਦਗੀ ਵਿੱਚ ਅਜਿਹਾ ਸਾਲ ਬਣ ਕੇ ਆਵੇਗਾ , ਜਿਸਦੀ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਸੀ।ਇਹ ਤਾਂ ਰੱਬ ਹੀ ਜਾਣਦਾ ਹੈ ਕਿ ਇਸ ਸਾਲ ਆ ਰਹੀਆਂ ਦੁਖਦਾਈ ਖਬਰਾਂ ਦਾ ਅੰਤ ਕਦੋਂ ਹੋਵੇਗਾ। ਇੱਕ ਦੇ ਬਾਅਦ ਇੱਕ ਸਿਲਸਿਲੇਵਾਰ ਤਰੀਕੇ ਦੇ ਨਾਲ ਸੋਗ ਭਰੀਆ ਖਬਰਾਂ ਦੇਖਣ ਅਤੇ ਸੁਣਨ ਵਿਚ ਮਿਲ ਰਹੀਆਂ ਹਨ। ਪਿਛਲੇ ਦਿਨੀਂ ਬਹੁਤ ਸਾਰੇ ਲੋਕ ਹਾਦਸਿਆਂ ਦਾ ਸ਼ਿਕਾਰ ਬਣ ਗਏ। ਆਏ ਦਿਨ ਹੀ ਹਾਦਸਿਆਂ ਦੇ ਵਿੱਚ ਵੀ ਵਾਧਾ ਹੁੰਦਾ ਜਾ ਰਿਹਾ ਹੈ। ਇਸ ਸਾਲ ਵਿੱਚ ਜਿੱਥੇ ਕਰੋਨਾ ਮਹਾਮਾਰੀ ਨੇ ਪੂਰੀ ਦੁਨੀਆ ਨੂੰ ਝੰਜੋੜ ਕੇ ਰੱਖ ਦਿੱਤਾ ਹੈ।
ਉਥੇ ਹੀ ਪੰਜਾਬ ਦੇ ਵਿੱਚ ਰਾਜਨੀਤੀ ਜਗਤ ,ਸੰਗੀਤ ਜਗਤ,ਫ਼ਿਲਮ ਜਗਤ ,ਖੇਡ ਜਗਤ ਸਾਹਿਤ ਜਗਤ, ਧਾਰਮਿਕ ਜਗਤ, ਵਿੱਚੋਂ ਕੋਈ ਨਾ ਕੋਈ ਖ਼ਬਰ ਅਜਿਹੀ ਸਾਹਮਣੇ ਆ ਜਾਂਦੀ ਹੈ ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਹੁਣ ਪੰਜਾਬ ਦੀ ਇਸ ਮਹਾਨ ਹਸਤੀ ਦੀ ਹੋਈ ਅਚਾਨਕ ਮੌਤ ਜਿਸ ਨਾਲ ਸੋਗ ਦੀ ਲਹਿਰ ਛਾ ਗਈ ਹੈ। ਮੁਲਾਜ਼ਮ ਲਹਿਰ ਦੇ ਸਿਰਮੌਰ ਲੀਡਰ, ਉੱਘੇ ਟਰੇਡ ਯੂਨੀਅਨ ਤੇ ਕਮਿਊਨਿਸਟ ਆਗੂ ਡਾ. ਆਤਮਾ ਸਿੰਘ ਆਤਮਾ ਦੀ ਮੌਤ ਦੀ ਖਬਰ ਸਾਹਮਣੇ ਆਈ ਹੈ।
ਉਹ ਕਾਫੀ ਲੰਬੇ ਸਮੇਂ ਤੋਂ ਬਿਮਾਰ ਸਨ । ਜਿਸ ਦੇ ਕਾਰਨ ਉਨ੍ਹਾਂ ਦਾ ਇਲਾਜ ਬਠਿੰਡਾ ਦੇ ਪ੍ਰਾਈਵੇਟ ਹਸਪਤਾਲ ਚੱਲ ਰਿਹਾ ਸੀ। ਜਿੱਥੇ ਅੱਜ ਉਨ੍ਹਾਂ ਦਾ ਅੱਜ ਦੇਹਾਂਤ ਹੋ ਗਿਆ। ਆਤਮਾ ਸਿੰਘ ਆਤਮਾ ਦਾ ਅੰਤਮ ਸਸਕਾਰ ਉਹਨਾਂ ਦੇ ਜੱਦੀ ਪਿੰਡ ਭੂੰਦੜ ਵਿਖੇ ਸੋਮਵਾਰ ਨੂੰ ਸਵੇਰੇ 11 ਵਜੇ ਹੋਵੇਗਾ। ਇਸ ਆਗੂ ਦਾ ਸਦੀਵੀ ਵਿਛੋੜਾ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।
ਸੀ.ਪੀ.ਆਈ. ਨੈਸ਼ਨਲ ਕੌਂਸਲ ਮੈਂਬਰ ਸਾਬਕਾ ਵਿਧਾਇਕ ਹਰਦੇਵ ਸਿੰਘ ਅਰਸ਼ੀ ਨੇ ਸਾਥੀ ਆਤਮਾ ਸਿੰਘ ਆਤਮਾ ਦੇ ਵਿਛੋੜੇ ਮੌਕੇ ਗਹਿਰਾ ਦੁੱਖ ਪ੍ਰਗਟ ਕਰਦਿਆ ਕਿਹਾ ਕਿ ਲੰਮਾ ਸਮਾਂ ਮੁਲਾਜ਼ਮ ਅਤੇ ਕਮਿਊਨਿਸਟ ਲਹਿਰ ਵਿੱਚ ਨਿਰਸੁਆਰਥ ਅਤੇ ਨਿੱਡਰ ਸਿਪਾਹੀ ਦੇ ਤੌਰ ਤੇ ਕੰਮ ਕਰਨ ਵਾਲੇ ਇਸ ਆਗੂ ਦਾ ਸਦੀਵੀ ਵਿਛੋੜਾ ਕਮਿਊਨਿਟੀ ਲਹਿਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਇਸ ਸਮੇਂ ਸੀ.ਪੀ.ਆਈ. ਦੇ ਜਿਲ੍ਹਾ ਸਕੱਤਰ ਮਾਨਸਾ ਕਰਿਸ਼ਨ ਚੌਹਾਨ ਨੇ ਦੱਸਿਆ ਕਿ
ਇਸ ਸਮੇਂ ਪਾਰਟੀ ਆਗੂਆਂ ਤੋਂ ਇਲਾਵਾ, ਧਾਰਮਿਕ, ਸਮਾਜਿਕ ਅਤੇ ਜਨਤਕ ਜਥੇਬੰਦੀਆਂ ਦੇ ਆਗੂ ਤੇ ਵਰਕਰ ਵੱਡੀ ਗਿਣਤੀ ਵਿੱਚ ਸ਼ਾਮਲ ਹੋਣਗੇ। ਸੀ.ਪੀ.ਆਈ. ਦੇ ਜਿਲ੍ਹਾ ਸਹਾਇਕ ਸਕੱਤਰ ਸੀਤਾ ਰਾਮ ਗੋਬਿੰਦਪੁਰਾ, ਨਿਹਾਲ ਸਿੰਘ ਮਾਨਸਾ, ਸ਼ਹਿਰੀ ਸਕੱਤਰ ਰਤਨ ਭੋਲਾ, ਏਟਕ ਦੇ ਜਿਲਾ ਕਨਵੀਨਰ ਦਰਸ਼ਨ ਪੰਧੇਰ, ਸਕੱਤਰ ਨਰੇਸ਼ ਬੁਰਜ ਹਰੀ, ਕਾਕਾ ਸਿੰਘ, ਵੇਦ ਪ੍ਰਕਾਸ਼ ਬੁਢਲਾਡਾ, ਜੁਗਰਾਜ ਹੀਰਕੇ, ਰੂਪ ਸਿੰਘ ਢਿੱਲੋਂ, ਤਿੰਨੋ ਸਬ ਡਵੀਜ਼ਨ ਸਕੱਤਰ, ਜਿਲਾ ਪ੍ਰਧਾਨ ਇਸਤਰੀ ਸਭਾ ਐਡਵੋਕੇਟ ਰੇਖਾ ਸ਼ਰਮਾ, ਕਿਰਨਾ ਰਾਣੀ ਐਮ.ਸੀ. ਅਤੇ ਦਲਜੀਤ ਮਾਨਸ਼ਾਹੀਆ, ਮਲਕੀਤ ਮੰਦਰਾਂ ਕੁੱਲ ਹਿੰਦ ਕਿਸਾਨ ਸਭਾ ਆਦਿ ਆਗੂਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …