Breaking News

ਹੁਣੇ ਹੁਣੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲਈ ਆਈ ਮਾੜੀ ਖਬਰ

ਪ੍ਰਕਾਸ਼ ਸਿੰਘ ਬਾਦਲ ਲਈ ਆਈ ਮਾੜੀ ਖਬਰ

ਕਰੋਨਾ ਨੇ ਲੋਕਾਂ ਨੂੰ ਇਨ੍ਹਾਂ ਤੋ-ੜ-ਕੇ ਰੱਖ ਦਿੱਤਾ ਕਿ ਮੁੜ ਉਹਨਾਂ ਨੂੰ ਪੈਰਾਂ ਸਿਰ ਹੋਣ ਲਈ ਮੁ-ਸ਼-ਕਿ-ਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ,ਉਥੇ ਹੀ ਆਏ ਦਿਨ ਕੋਈ ਨਾ ਕੋਈ ਦਿਲ ਨੂੰ ਹਲੂਣਾ ਦੇਣ ਵਾਲੀ ਖ਼ਬਰ ਆਈ ਰਹਿੰਦੀ ਹੈ। ਜਿਸ ਨਾਲ ਦੇਸ਼ ਦੇ ਰਾਜਨੀਤਿਕ ਹਾਲਾਤਾਂ ਉੱਤੇ ਵੀ ਗਹਿਰਾ ਅਸਰ ਪੈਂਦਾ ਹੈ। ਜਿੱਥੇ ਅਕਾਲੀ-ਭਾਜਪਾ ਗਠਜੋੜ ਟੁੱਟ ਚੁੱਕਾ ਹੈ। ਉਥੇ ਹੀ ਆਏ ਦਿਨ ਸ਼੍ਰੋਮਣੀ ਅਕਾਲੀ ਦਲ ਲਈ ਕੋਈ ਨਾ ਕੋਈ ਝੱਟਕਾ ਦੇਣ ਵਾਲੀ ਖਬਰ ਸਾਹਮਣੇ ਆਈ ਹੈ। ਜਿੱਥੇ ਖੇਤੀ ਕਾਨੂੰਨਾ ਦੇ ਕਾਰਨ ਕੇਂਦਰ ਸਰਕਾਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਤੋਂ ਆਪਣੀ ਹਿਮਾਇਤ ਵਾਪਸ ਲੈ ਗਈ ਸੀ।

ਉਥੇ ਹੀ ਇਸ ਸਭ ਦੇ ਚੱਲਦੇ ਹੋਏ ਹਰਸਿਮਰਤ ਕੌਰ ਬਾਦਲ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ। ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਤੋਂ ਬਾਅਦ ਇੱਕ ਮੈਂਬਰਾਂ ਵੱਲੋਂ ਛੱਡਿਆ ਜਾ ਰਿਹਾ ਹੈ। ਹੁਣ ਮੁਹਾਲੀ ਨਗਰ ਨਿਗਮ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਤੋਂ ਬਾਹਰ ਕਰ ਦਿੱਤਾ ਗਿਆ ਹੈ। ਇਸ ਘਟਨਾ ਦੇ ਇੱਕ ਦਿਨ ਬਾਅਦ ਹੀ 28 ਅਕਾਲੀਆਂ ਨੇ ਆਪਣੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਇਹਨਾਂ ਵਿੱਚ ਇਸਤਰੀ ਵਿੰਗ ਸ਼ਹਿਰੀ ਦੀ ਪ੍ਰਧਾਨ ,

ਯੂਥ ਵਿੰਗ ਸ਼ਹਿਰੀ ਦੇ ਪ੍ਰਧਾਨ ਅਤੇ ਬੀ. ਸੀ.ਵਿੰਗ ਦੇ ਪ੍ਰਧਾਨ ਸਮੇਤ ਹੋਰ ਮੈਂਬਰ ਵੀ ਸ਼ਾਮਲ ਹਨ। ਇਨ੍ਹਾਂ ਸਭ ਵੱਲੋਂ ਅਸਤੀਫਾ ਦੇਣ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਬਹੁਤ ਵੱਡਾ ਝਟਕਾ ਲਗਾ ਹੈ। ਇਹ ਸਭ ਤਾਂ ਹੋ ਰਿਹਾ ਹੈ ਕਿਉਂ ਕਿ ਮੋਹਾਲੀ ਦੇ ਲੋਕਾਂ ਨੇ ਕਈ ਵਾਰ ਸ਼੍ਰੋਮਣੀ ਅਕਾਲੀ ਦਲ ਨੂੰ ਅਪੀਲ ਕੀਤੀ ਹੈ, ਕਿ ਇੱਥੋਂ ਦੇ ਸਥਾਨਕ ਨਿਵਾਸੀਆਂ ਨੂੰ ਹਲਕੇ ਦੀ ਜਿੰਮੇਵਾਰੀ ਦਿੱਤੀ ਜਾਵੇ। ਪਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਮੇਸ਼ਾਂ ਹੀ ਨਵੇਂ ਨਵੇਂ ਹਲਕਾ ਇੰਚਾਰਜ ਨਿਯੁਕਤ ਕੀਤੇ ਜਾਂਦੇ ਹਨ।

ਨਗਰ ਨਿਗਮ ਦੀਆਂ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਕ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਪਾਰਟੀ ਵੱਲੋਂ ਬਗਾਵਤ ਕਰਦੇ ਹੋਏ 28 ਮੈਂਬਰਾਂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਕੇ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਛੱਡ ਦਿੱਤਾ ਹੈ। ਇਨ੍ਹਾਂ ਮੈਂਬਰਾਂ ਵਿੱਚ ਇਸਤਰੀ ਵਿੰਗ ਸ਼ਹਿਰੀ ਦੀ ਪ੍ਰਧਾਨ ਬੀਬੀ ਕੁਲਦੀਪ ਕੌਰ ਕੰਗ ਵੱਲੋਂ ਸਭ ਤੋਂ ਪਹਿਲਾਂ ਹਸਤਾਖਰ ਕੀਤੇ ਗਏ ਹਨ। ਇਸ ਤਰਾਂ ਹੀ ਹੋਰ ਬਹੁਤ ਸਾਰੇ ਨਾਮ ਸ਼ਾਮਲ ਹਨ।

Check Also

ਅਮਰੀਕਾ ਚ ਕੁਦਰਤ ਨੇ ਮਚਾਈ ਭਾਰੀ ਤਬਾਹੀ, ਰਾਸ਼ਟਰਪਤੀ ਨੇ ਸੂਬੇ ਚ ਐਲਾਨੀ ਐਮਰਜੈਂਸੀ

ਆਈ ਤਾਜਾ ਵੱਡੀ ਖਬਰ  ਦੁਨੀਆ ਵਿਚ ਆਉਣ ਵਾਲੀਆਂ ਇਹ ਕੁਦਰਤੀ ਆਫਤਾਂ ਨੇ ਬਹੁਤ ਸਾਰੇ ਲੋਕਾਂ …