ਹੁਣੇ ਆਈ ਤਾਜਾ ਵੱਡੀ ਖਬਰ
ਪੂਰੀ ਦੁਨੀਆਂ ਦੇ ਵਿੱਚ ਹਾਲਾਤ ਕੁਝ ਠੀਕ ਨਹੀਂ ਚੱਲ ਰਹੇ। ਆਏ ਦਿਨ ਹੋ ਰਹੀਆਂ ਮੌਤਾਂ ਦੇ ਕਾਰਨ ਚਿੰਤਾ ਦਾ ਵਿਸ਼ਾ ਬਣੇ ਹਾਲਾਤ ਦਿਨ-ਬ-ਦਿਨ ਹੋਰ ਖ਼ਰਾਬ ਹੁੰਦੇ ਜਾ ਰਹੇ ਹਨ। ਕਈ ਉੱਘੀਆਂ ਸ਼ਖਸੀਅਤਾਂ ਇਸ ਫਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਕਹਿ ਗਈਆਂ ਹਨ। ਬੀਤੇ ਦਿਨੀਂ ਪੰਜਾਬੀ ਗਾਇਕਾ ਜਸਪਿੰਦਰ ਨਰੂਲਾ ਦੇ ਪਿਤਾ ਕੇਸਰ ਸਿੰਘ ਨਰੂਲਾ ਅਕਾਲ ਚਲਾਣਾ ਕਰ ਗਏ ਸਨ। ਜਿਸ ਦੇ ਸੋਗ ਵਿੱਚੋਂ ਲੋਕ ਅਜੇ ਬਾਹਰ ਨਹੀਂ ਆਏ ਸਨ ਕਿ ਦਿਨ ਚੜ੍ਹਦੇ ਨੂੰ ਇਕ ਹੋਰ ਮਾੜੀ ਖ਼ਬਰ ਸੁਨਣ ਨੂੰ ਮਿਲ ਰਹੀ ਹੈ।
ਪੰਜਾਬ ਦੇ ਇੱਕ ਮਸ਼ਹੂਰ ਗਾਇਕ ਅਤੇ ਸਟੇਜ ਸਕੱਤਰ ਦੀ ਅਚਨਚੇਤ ਹੋਈ ਮੌਤ ਕਾਰਨ ਲੋਕਾਂ ਵਿਚ ਸ਼ੋਕ ਦਾ ਮਾਹੌਲ ਹੈ। ਪੰਜਾਬ ਦੇ ਮਸ਼ਹੂਰ ਗਾਇਕ ਮਨਜੀਤ ਜੀਤੀ ਛੋਕਰਾ ਜਿਨ੍ਹਾਂ ਦੀ ਉਮਰ ਮਹਿਜ਼ 39 ਸਾਲ ਸੀ ਦੀ ਮੌਤ ਹੋ ਗਈ। ਉਹ ਸਵੇਰੇ ਸਾਈਕਲ ‘ਤੇ ਸੈਰ ਕਰਨ ਗਏ ਸਨ ਤੇ ਸ਼ਾਇਦ ਉਨ੍ਹਾਂ ਨੂੰ ਨਹੀਂ ਪਤਾ ਸੀ ਕਿ ਉਨ੍ਹਾਂ ਦੇ ਨਾਲ ਕੀ ਭਾਣਾ ਵਾਪਰੇਗਾ।
ਜਦੋਂ ਉਹ ਰਾਧਾ ਸੁਆਮੀ ਸਤਿਸੰਗ ਘਰ ਮੁਕੰਦਪੁਰ ਨਜ਼ਦੀਕ ਪਹੁੰਚੇ ਤਾਂ ਅਚਾਨਕ ਉਨ੍ਹਾਂ ਨੂੰ ਦਿਲ ਦਾ ਦੌ – ਰਾ ਪੈ ਗਿਆ। ਜਿਸ ਤੋਂ ਬਾਅਦ ਉਹ ਸੜਕ ਉਪਰ ਡਿੱ ਗ ਪਏ। ਨਜ਼ਦੀਕ ਦੇ ਲੋਕਾਂ ਨੇ ਜਦੋਂ ਉਨ੍ਹਾਂ ਨੂੰ ਡਿੱਗੇ ਹੋਏ ਦੇਖਿਆ ਤਾਂ ਉਨ੍ਹਾਂ ਬਿਨਾ ਦੇਰੀ ਕੀਤੇ ਮਨਜੀਤ ਨੂੰ ਹਸਪਤਾਲ ਲੈ ਗਏ। ਜਿੱਥੇ ਡਾਕਟਰਾਂ ਨੇ ਮਨਜੀਤ ਸਿੰਘ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਸ਼ਾਇਦ ਰੱਬ ਨੂੰ ਕੁਝ ਹੋਰ ਹੀ ਮਨਜ਼ੂਰ ਸੀ।
ਪੰਜਾਬ ਦੇ ਮਸ਼ਹੂਰ ਗਾਇਕ ਅਤੇ ਸਟੇਜ ਸਕੱਤਰ ਮਨਜੀਤ ਜੀਤੀ ਦੀ ਹੋਈ ਇਸ ਅਚਨਚੇਤ ਮੌਤ ਕਾਰਨ ਪੂਰੇ ਸਾਹਿਤ ਜਗਤ ਦੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਇਲਾਕੇ ਦੇ ਲੋਕਾਂ ਵੱਲੋਂ ਪਰਿਵਾਰ ਦੇ ਨਾਲ ਹੋਈ ਇਸ ਘਟਨਾ ਕਾਰਨ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …