Breaking News

ਹੁਣੇ ਹੁਣੇ ਹਰਸਿਮਰਤ ਬਾਦਲ ਨੇ ਕਰਤਾ ਅਜਿਹਾ ਐਲਾਨ ਸੋਚਾਂ ਚ ਪਈ ਕੇਂਦਰ ਸਰਕਾਰ

ਆਈ ਤਾਜਾ ਵੱਡੀ ਖਬਰ

ਇਸ ਵੇਲੇ ਪੂਰੇ ਪੰਜਾਬ ਅਤੇ ਦੇਸ਼ ਵਿਚ ਇਕੋ ਇੱਕ ਮੁੱਦਾ ਗਰਮਾਇਆ ਹੋਇਆ ਹੈ ਉਹ ਹੈ ਕਿਸਾਨ ਬਿੱਲ ਦਾ। ਸਾਰੇ ਪਾਸੇ ਕਿਸਾਨਾਂ ਵਲੋਂ ਇਸ ਬਿੱਲ ਦਾ ਵਿਰੋਧ ਕੀਤਾ ਜਾ ਰਿਹਾ ਹੈ। ਬੀਬਾ ਹਰਸਿਮਰਤ ਕੌਰ ਬਾਦਲ ਨੇ ਵੀ ਇਸ ਬਿਲ ਦਾ ਕਰਕੇ ਅਸਤੀਫਾ ਦੇ ਦਿੱਤਾ ਹੈ। ਹੁਣ ਅੱਜ ਅਸਤੀਫਾ ਦੇਣ ਤੋਂ ਬਾਅਦ ਪਹਿਲੀ ਵਾਰ ਪੰਜਾਬ ਚ ਆਈ ਬੀਬਾ ਬਾਦਲ ਨੇ ਅਜਿਹਾ ਐਲਾਨ ਕਰ ਦਿੱਤਾ ਹੈ ਜਿਸ ਨਾਲ ਕੇਂਦਰ ਸਰਕਾਰ ਵੀ ਸੋਚਾਂ ਵਿਚ ਪੈ ਗਈ ਹੈ।

ਕੇਂਦਰ ਦੀ ਕੈਬਨਿਟ ‘ਚੋਂ ਅਸਤੀਫ਼ਾ ਦੇਣ ਤੋਂ ਬਾਅਦ ਅੱਜ ਹਰਸਿਮਰਤ ਕੌਰ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ‘ਚ ਅਕਾਲੀ ਵਰਕਰ ਵੀ ਇਥੇ ਪੁੱਜੇ। ਆਪਣੇ ਸੰਬੋਧਨ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਆਪਣੀ ਭਾਈਵਾਲ ਪਾਰਟੀ ਸਮਤੇ ਵਿਰੋਧੀ ਪਾਰਟੀਆਂ ‘ਤੇ ਜਮ ਕੇ ਨਿਸ਼ਾਨੇ ਸਾਧੇ। ਕੈਪਟਨ ਅਮਰਿੰਦਰ ਸਿੰਘ ‘ਤੇ ਰਗੜੇ ਲਗਾਉਂਦੇ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਖੇਤੀ ਬਿੱਲਾਂ ਬਾਰੇ ਸਭ ਕੁਝ ਜਾਣਦੇ ਸਨ ਅਤੇ ਸੂਬੇ ਦੇ ਮੁੱਖ ਮੰਤਰੀ ਦੇ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਹੀ ਇਕ ਖੇਤੀ ਬਿੱਲ ਲਿਆਂਦੇ ਗਏ ਹਨ।

ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਬਿੱਲਾਂ ਨੂੰ ਲੈ ਕੇ ਨਵੀਂ ਕਮੇਟੀ ‘ਚ ਸ਼ਾਮਲ ਸਨ। ਕਿਸਾਨਾਂ ਦੇ ਹੱਕਾਂ ‘ਚ ਖੜ੍ਹ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪਹਿਲਾਂ ਤਾਂ ਅਸੀਂ ਹੱਥ ਜੋੜਦੇ ਸੀ ਪਰ ਹੁਣ ਦਿੱਲੀ ਦੀਆਂ ਕੰਧਾਂ ਹਿਲਾਵਾਂਗੇ ਅਤੇ ਕਿਸਾਨਾਂ ਦੇ ਹੱਕਾਂ ਲਈ ਅਸੀਂ। ਲ – ੜ। ਕੇ ਵਿਖਾਵਾਂਗੇ ਤੇ ਇਨਸਾਫ਼ ਲੈ ਕੇ ਵਿਖਾਵਾਂਗੇ। ਉਨ੍ਹਾਂ ਕਿਹਾ ਕਿ ਨਵੇਂ ਬਿੱਲਾਂ ਦੇ ਵਿਰੋਧ ਦੀ ਸ਼ੁਰੂਆਤ ਅਕਾਲੀ ਦਲ ਵੱਲੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਦੋਂ ਪਾਰਲੀਮੈਂਟ ‘ਚ ਵੋਟ ਪਾਉਣ ਦਾ ਸਮਾਂ ਆਇਆ ਤਾਂ ਕਾਂਗਰਸ ਸਮੇਤ ਆਮ ਆਦਮੀ ਪਾਰਟੀ ਵੀ ਬਾਹਰ ਚਲੀ ਗਈ ਅਤੇ ਫਿਰ ਮੈਂ ਅਤੇ ਸੁਖਬੀਰ ਬਾਦਲ ਨੇ ਇਨ੍ਹਾਂ ਬਿੱਲਾਂ ਦਾ ਵਿਰੋਧ ਕੀਤਾ।

ਕਿਸਾਨਾਂ ਦੇ ਹੱਕਾਂ ਲਈ ਕੁਰਸੀ ਨੂੰ ਮਾਰਿਆ ਠੁੱਡਾ
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਬਿੱਲਾਂ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਮੈਨੂੰ ਇਨ੍ਹਾਂ ਬਿੱਲਾਂ ਬਾਰੇ ਪਤਾ ਲੱਗਾ ਤਾਂ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੂੰ ਇਨ੍ਹਾਂ ਬਿੱਲਾਂ ਬਾਰੇ ਦੱਸਿਆ ਅਤੇ ਕਿਹਾ ਕਿ ਇਨ੍ਹਾਂ ਬਿੱਲਾਂ ਨੂੰ ਲੈ ਕੇ ਕਿਸਾਨਾਂ ਨੂੰ ਬੇਹੱਦ। ਨੁ – ਕ- ਸਾ – ਨ ਹੋਵੇਗਾ। ਮੈਂ ਕਿਸਾਨਾਂ ਦੇ ਸਾਰੇ ਸ਼ੰਕੇ ਕੇਂਦਰ ਅੱਗੇ ਰੱਖੇ। ਲਗਾਤਾਰ ਮੈਂ ਦੋ ਮਹੀਨੇ ਕੋਸ਼ਿਸ਼ਾਂ ਕਰਦੀ ਰਹੀ। ਜਦੋਂ ਵੇਖਿਆ ਕਿ ਕੋਈ ਸੁਣਵਾਈ ਨਹੀਂ ਹੋ ਰਹੀ ਸੀ ਕਿ ਤਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਰੋਧ ਕਰਨ ਦਾ ਮਨ ਬਣਾਇਆ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਮੇਰੇ ਕਿਸਾਨਾਂ ਖ਼ਿਲਾਫ਼ ਕਾਲਾ ਕਾਨੂੰਨ ਲੈ ਕੇ ਆ ਰਹੀ ਹੈ ਤਾਂ ਲਾਹਣਤ ਹੈ ਇਹੋ ਜਿਹੀਆਂ ਕੁਰਸੀਆਂ ਨੂੰ ਅਤੇ ਕੁਰਸੀ ਨੂੰ ਠੁੱਡਾ ਮਾਰਦੇ ਹੋਏ ਮੈਂ ਕਿਸਾਨਾਂ ਨਾਲ ਖੜ੍ਹਨ ਦਾ ਫੈਸਲਾ ਕੀਤਾ ਅਤੇ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਕਿਹਾ ਕਿ ਅਸੀਂ ਹਮੇਸ਼ਾ ਹੀ ਕਿਸਾਨਾਂ ਦੇ ਨਾਲ ਖੜ੍ਹੇ ਹਾਂ।

ਸਾਰੀ ਸਿਆਸੀ ਪਾਰਟੀਆਂ ਨੂੰ ਬੇਨਤੀ ਕਰਦੇ ਹੋਏ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਮੈਂ ਸਾਰੀ ਪਾਰਟੀਆਂ ਨੂੰ ਬੇਨਤੀ ਕਰਦੀ ਹਾਂ ਕਿ ਸਾਰੀਆਂ ਪਾਰਟੀਆਂ ਸਿਆਸੀ ਖੇਡਾਂ ਛੱਡ ਕੇ ਇਕ ਹੋ ਕੇ ਪੰਜਾਬ ਵਾਸਤੇ ਖੜਨ । ਬੀਬੀ ਬਾਦਲ ਨੇ ਕਿਹਾ ਕਿ ਜਦੋਂ ਆਪਣੇ ਹੱਕ ਦੀ ਗੱਲ ਆਉਂਦੀ ਹੈ ਤਾਂ ਫਿਰ ਭਾਵੇਂ ਕੋਈ ਭੈਣ ਹੋਵੇ ਭਾਵੇਂ ਭਰਾ, ਸੜਕਾਂ ‘ਤੇ ਉਤਰ ਆਵੇਗਾ ਪੰਜਾਬ ਅਤੇ ਫਿਰ ਕਿੰਨੀ ਵੱਡੀ ਤਾਕਤਵਰ ਸਰਕਾਰ ਹੋਵੇ ਉਸ ਨੂੰ ਝੁੱਕਣਾ ਹੀ ਪਵੇਗਾ।

Check Also

ਇਥੇ ਕੀਤੀਆਂ ਗਈਆਂ ਹੈਵਾਨੀਅਤ ਦੀਆਂ ਹੱਦਾਂ ਪਾਰ , ਗਰਭਵਤੀ ਔਰਤ ਦਾ ਕਤਲ ਕਰ ਲਾਸ਼ ਦੇ 20 ਟੁਕੜੇ ਕਰ ਬੋਰੇ ਚ ਸੁਟਿਆ

ਆਈ ਤਾਜਾ ਵੱਡੀ ਖਬਰ  ਔਰਤਾਂ ਦੇ ਨਾਲ ਅਪਰਾਧ ਦਿਨ ਪ੍ਰਤੀ ਦਿਨ ਵਧਦੇ ਜਾ ਰਹੇ ਹਨ। …