Breaking News

ਹੁਣ ਕਿਸਾਨਾਂ ਨੇ ਇਸ ਦਿਨ ਇਸ ਸਮੇਂ ਲੋਕਾਂ ਨੂੰ ਥਾਲੀਆਂ ਵਜਾਉਣ ਦੀ ਕੀਤੀ ਬੇਨਤੀ,ਇਹ ਹੈ ਖਾਸ ਕਾਰਨ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਕਿਸਾਨਾਂ ਵੱਲੋਂ ਸ਼ੁਰੂ ਕੀਤਾ ਗਿਆ ਖੇਤੀ ਅੰਦੋਲਨ ਇਸ ਸਮੇਂ ਹੋਰ ਤੇਜ਼ੀ ਫੜਦਾ ਹੋਇਆ ਨਜ਼ਰ ਆ ਰਿਹਾ ਹੈ। ਇਸ ਵਿੱਢੇ ਗਏ ਸੰਘਰਸ਼ ਨੂੰ ਅੱਜ 25 ਵਾਂ ਦਿਨ ਚਲ ਰਿਹਾ ਹੈ ਪਰ ਕਿਸਾਨਾਂ ਦਾ ਇਸ ਅੰਦੋਲਨ ਪ੍ਰਤੀ ਹੌਸਲਾ ਅਤੇ ਜਜ਼ਬਾ ਕਿਸੇ ਵੀ ਗੱਲੋਂ ਘੱਟ ਨਹੀਂ ਹੋ ਰਿਹਾ। ਆਏ ਦਿਨ ਇਸ ਅੰਦੋਲਨ ਦੇ ਵਿਚ ਹਜ਼ਾਰਾਂ ਦੀ ਤਾਦਾਦ ਵਿਚ ਲੋਕ ਜੁੜ ਰਹੇ ਹਨ ਅਤੇ ਇਸ ਅੰਦੋਲਨ ਦੀ ਤਾਕਤ ਵਿੱਚ ਵਾਧਾ ਕਰ ਰਹੇ ਹਨ। ਕੇਂਦਰ ਸਰਕਾਰ ਦੀਆਂ ਕਿਸਾਨਾਂ ਨਾਲ ਕੀਤੀਆਂ ਗਈਆਂ ਮੁਲਾਕਾਤਾਂ ਵੀ ਕਿਸੇ ਅਰਥ ਨਹੀਂ ਆ ਰਹੀਆਂ ਅਤੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਇਸ ਅੰਦੋਲਨ ਨੂੰ ਖਤਮ ਕਰਵਾਉਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਨਾਕਾਮ ਯਾਬ ਰਹੀਆਂ ਹਨ।

ਇਸ ਖੇਤੀ ਅੰਦੋਲਨ ਦੇ ਵਿੱਚੋਂ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਲੋਕਾਂ ਨੂੰ ਇਕੱਤਰ ਰਹਿ ਕੇ ਅਤੇ ਸ਼ਾਂਤਮਈ ਢੰਗ ਨਾਲ ਵਿਰੋਧ ਪ੍ਰਦਰਸ਼ਨ ਕਰਨ ਲਈ ਅਪੀਲ ਕੀਤੀ ਜਾਂਦੀ ਹੈ। ਇਸੇ ਦੌਰਾਨ ਹੀ ਭਾਰਤੀ ਕਿਸਾਨ ਯੂਨੀਅਨ ਦੇ ਜਗਜੀਤ ਸਿੰਘ ਦੱਲੇਵਾਲ ਨੇ ਲੋਕਾਂ ਨੂੰ ਸੰਬੋਧਤ ਹੁੰਦੇ ਹੋਏ ਆਖਿਆ ਹੈ ਕਿ ਅਸੀਂ ਸਾਰਿਆਂ ਨੂੰ ਅਪੀਲ ਕਰਦੇ ਹਾਂ ਕਿ ਪ੍ਰਧਾਨ ਮੰਤਰੀ ਮੋਦੀ ਦੀ ਮਨ ਕੀ ਬਾਤ ਪ੍ਰੋਗਰਾਮ ਦੌਰਾਨ 27 ਦਸੰਬਰ ਨੂੰ ਜਦੋਂ ਤੱਕ ਉਹ ਬੋਲਦੇ ਰਹਿਣ ਸਾਰੇ ਆਪਣੇ ਘਰਾਂ ਵਿੱਚ ਥਾਲੀਆਂ ਵਜਾਉਣ।

ਇਸ ਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ਵੱਲੋਂ ਸੋਧ ਕਰਕੇ ਜਾਰੀ ਕੀਤੇ ਗਏ ਨਵੇਂ ਖੇਤੀ ਅਰਡੀਨੈਂਸਾਂ ਦੇ ਵਿਰੋਧ ਵਿੱਚ ਆਖਿਆ ਹੈ ਕਿ ਜਦੋਂ ਤੱਕ ਇਹ ਕਾਲੇ ਕਾਨੂੰਨ ਰੱਦ ਨਹੀਂ ਹੋਣਗੇ ਅਤੇ ਐਮ ਐਸ ਪੀ ਉੱਪਰ ਕਨੂੰਨ ਨਹੀਂ ਬਣੇਗਾ ਉਦੋਂ ਤੱਕ ਕਿਸਾਨ ਇਥੋਂ ਨਹੀਂ ਜਾਣਗੇ। ਉਨ੍ਹਾਂ ਅੱਗੇ ਗੱਲ ਕਰਦੇ ਹੋਏ ਕਿਹਾ ਕਿ 23 ਤਰੀਕ ਨੂੰ ਕਿਸਾਨ ਦਿਵਸ ਮੌਕੇ ਕਿਸਾਨ ਤੁਹਾਨੂੰ ਕਹਿ ਰਹੇ ਹਨ ਕਿ ਇੱਕ ਦਿਨ ਦਾ ਭੋਜਨ

ਨਾ ਛਕੋ ਅਤੇ ਕਿਸਾਨ ਅੰਦੋਲਨ ਨੂੰ ਯਾਦ ਕਰੋ। ਇਸ ਦੇ ਨਾਲ ਹੀ ਸਵਰਾਜ ਇੰਡੀਆ ਦੇ ਪ੍ਰਧਾਨ ਯੋਗੇਂਦਰ ਯਾਦਵ ਨੇ ਵੀ ਕਿਸਾਨਾਂ ਅਤੇ ਸਮੂਹ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਸੀਂ ਸਾਰੇ ਧਰਨਾ ਸਥਾਨਾਂ ‘ਤੇ ਕੱਲ ਤੋਂ 24 ਘੰਟਿਆਂ ਦਾ ਰਿਲੇਅ ਹੰਗਲ ਸਟ੍ਰਾਈਕ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਜ਼ਿਕਰ ਯੋਗ ਹੈ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਇੰਨੀ ਭਿ-ਆ-ਨ-ਕ ਠੰਡ ਦੇ ਵਿਚ ਵੀ ਦਿੱਲੀ ਦੀਆਂ ਸਰਹੱਦਾਂ ਉਪਰ ਡਟੇ ਹੋਏ ਹਨ।

Check Also

ਪੰਜਾਬ: ਸੰਸਕਾਰ ਤੋਂ ਪਰਤ ਰਹੇ ਰਿਸ਼ਤੇਦਾਰਾਂ ਨਾਲ ਵਾਪਰਿਆ ਹਾਦਸਾ, ਹੋਏ ਭਿਆਨਕ ਹਾਦਸੇ ਦੇ ਸ਼ਿਕਾਰ

ਆਈ ਤਾਜਾ ਵੱਡੀ ਖਬਰ  ਵਾਪਰਨ ਵਾਲੇ ਸੜਕ ਹਾਦਸੇ ਦੀ ਚਪੇਟ ਵਿਚ ਆਉਣ ਕਾਰਨ ਜਿੱਥੇ ਬਹੁਤ …