Breaking News

ਹੁਣ ਪੰਜਾਬ ਚ ਇਥੇ ਇਸ ਸਕੂਲ ਦਾ ਅਧਿਆਪਕ ਨਿਕਲਿਆ ਕੋਰੋਨਾ ਪੌਜੇਟਿਵ, ਪਈਆਂ ਭਾਜੜਾਂ

ਆਈ ਤਾਜਾ ਵੱਡੀ ਖਬਰ

ਸੂਬੇ ਅੰਦਰ ਕਰੋਨਾ ਕਾਰਨ ਸਕੂਲਾਂ ਨੂੰ ਮਾਰਚ 2020 ਤੋਂ ਬੰਦ ਕੀਤਾ ਗਿਆ ਸੀ। ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਵੇਖਦੇ ਹੋਏ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੁੜ ਤੋਂ ਸਕੂਲਾਂ ਨੂੰ ਖੋਲ੍ਹਣ ਦਾ ਆਦੇਸ਼ ਦਿੱਤਾ ਗਿਆ ਸੀ। ਤਾਂ ਜੋ ਬੱਚਿਆਂ ਨੂੰ ਲਗਾਤਾਰ ਪੜਾਈ ਕਰਵਾਈ ਜਾ ਸਕੇ ਅਤੇ ਆਉਣ ਵਾਲੀਆਂ ਪ੍ਰੀਖਿਆਵਾਂ ਦੇ ਵਿੱਚ ਬੱਚਿਆਂ ਦੇ ਬਿਹਤਰੀਨ ਨਤੀਜੇ ਸਾਹਮਣੇ ਆ ਸਕਣ। ਪੰਜਾਬ ਅੰਦਰ ਕਰੋਨਾ ਕੇਸਾਂ ਦੀ ਸਥਿਤੀ ਉਪਰ ਕਾਬੂ ਨੂੰ ਵੇਖਦੇ ਹੋਏ ਅਕਤੂਬਰ ਤੋਂ ਸਕੂਲਾਂ ਨੂੰ ਮੁੜ ਖੋਲ੍ਹਿਆ ਗਿਆ। ਤੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹੋਏ ਸਭ ਸਕੂਲਾਂ ਦੇ ਅਧਿਆਪਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ।

ਜਿਸ ਨਾਲ ਸਕੂਲਾਂ ਵਿੱਚ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਇਸ ਲਈ ਸਕੂਲ ਦੇ ਅਧਿਆਪਕਾਂ ਦੇ ਕਰੋਨਾ ਟੈਸਟ ਕਰਨੇ ਸ਼ੁਰੂ ਕੀਤੇ ਗਏ। ਹੁਣ ਪਿਛਲੇ ਕੁਝ ਦਿਨਾਂ ਤੋਂ ਸਕੂਲਾਂ ਅੰਦਰ ਬਹੁਤ ਸਾਰੇ ਅਧਿਆਪਕਾਂ ਦੇ ਟੈਸਟ ਕੀਤੇ ਗਏ ਹਨ। ਹੁਣ ਪੰਜਾਬ ਵਿੱਚ ਇੱਕ ਹੋਰ ਸਕੂਲ ਵਿੱਚ ਵੀ ਅਧਿਆਪਕ ਕਰੋਨਾ ਤੋਂ ਪੀੜਤ ਨਿਕਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਟਿਆਲਾ ਜਿਲ੍ਹੇ ਦੇ ਅਧੀਨ ਆਉਂਦੇ ਪਿੰਡ ਕਾਹਲਵਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਹੈਡ ਟੀਚਰ ਦੀ ਕਰੋਨਾ ਤੋਂ ਪੀੜਤ ਹੋਣ ਦੀ ਪੁਸ਼ਟੀ ਕੀਤੀ ਗਈ ਹੈ। ਇਸ ਅਧਿਆਪਕ ਦੀ ਕੁਝ ਦਿਨਾਂ ਤੋਂ ਸਿਹਤ ਠੀਕ ਨਹੀਂ ਸੀ ਜਿਸ ਕਾਰਨ ਕਰੋਨਾ ਟੈਸਟ ਕੀਤਾ ਗਿਆ ਤੇ ਅਧਿਆਪਕ ਕਰੋਨਾ ਤੋਂ ਪੀੜਤ ਹੋਣ ਤੇ ਸਕੂਲ ਤੋਂ ਛੁੱਟੀ ਦਿੱਤੀ ਗਈ ਹੈ, ਤਾਂ ਜੋ ਬੱਚਿਆਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ।

ਇਸ ਅਧਿਆਪਕ ਨੂੰ ਘਰ ਵਿੱਚ ਇਕਾਂਤਵਾਸ ਕੀਤਾ ਗਿਆ ਹੈ ਅਤੇ ਉਸ ਨੂੰ ਤਬੀਅਤ ਠੀਕ ਹੋਣ ਤੱਕ ਛੁੱਟੀ ਦਿੱਤੀ ਗਈ ਹੈ। ਇਸ ਅਧਿਆਪਕ ਦੇ ਕਰੋਨਾ ਤੋਂ ਪੀੜਤ ਹੋਣ ਤੋਂ ਬਾਅਦ ਸਭ ਅਧਿਆਪਕਾਂ ਅਤੇ ਵਿਦਿਆਰਥੀਆਂ ਵਿੱਚ ਡਰ ਪਾਇਆ ਜਾ ਰਿਹਾ ਹੈ। ਇਸ ਘਟਨਾ ਨੂੰ ਦੇਖਦੇ ਹੋਏ ਹੈੱਡ ਟੀਚਰ ਦੀ ਜਮਾਤ ਦੇ ਬੱਚਿਆ ਨੂੰ ਅਧਿਕਾਰੀਆਂ ਦੇ ਨਿਰਦੇਸ਼ ਅਨੁਸਾਰ ਛੁੱਟੀ ਕਰ ਦਿੱਤੀ ਗਈ ਹੈ।

ਇਸ ਸਕੂਲ ਵਿਚ ਹੋਰ ਕਿਸੇ ਅਧਿਆਪਕ ਅਤੇ ਬੱਚਿਆਂ ਦੀ ਜਾਂਚ ਦੇ ਆਦੇਸ਼ ਅਜੇ ਤੱਕ ਨਹੀਂ ਦਿੱਤੇ ਗਏ। ਪਿਛਲੇ ਕੁਝ ਦਿਨਾਂ ਤੋਂ ਕਈ ਸਕੂਲਾਂ ਅੰਦਰ ਅਧਿਆਪਕਾਂ ਦੇ ਅਤੇ ਵਿਦਿਆਰਥੀਆਂ ਦੇ ਕਰੋਨਾ ਤੋਂ ਪੀੜਤ ਹੋਣ ਦੀਆਂ ਖਬਰਾਂ ਆ ਰਹੀਆਂ ਹਨ। ਇਸ ਸਕੂਲ ਵਿੱਚ ਅਗਰ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਤਾਂ ਇਸ ਦੇ ਗੰ-ਭੀ-ਰ ਸਿੱਟੇ ਨਿਕਲ ਸਕਦੇ ਹਨ। ਬਾਕੀ ਅਧਿਆਪਕਾਂ ਨੂੰ ਕ-ਰੋ-ਨਾ ਸਬੰਧੀ

Check Also

ਕੈਨੇਡਾ ਤੋਂ ਆਈ ਵੱਡੀ ਮਾੜੀ ਖਬਰ, ਪੰਜਾਬੀ ਨੌਜਵਾਨ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਪੰਜਾਬ ਤੋਂ ਹਰ ਸਾਲ ਭਾਰੀ ਗਿਣਤੀ ਵਿੱਚ ਨੌਜਵਾਨ ਵਿਦੇਸ਼ਾਂ ਵੱਲ ਇੱਕ …