Breaking News

ਹੁਣ ਬੋਲੀਵੁਡ ਦੇ ਇਸ ਸੁਪਰ ਸਟਾਰ ਨੂੰ ਹੋ ਗਿਆ ਕੋਰੋਨਾ ਕੀਤੀ ਇਹ ਬੇਨਤੀ

ਇਸ ਸੁਪਰ ਸਟਾਰ ਨੂੰ ਹੋ ਗਿਆ ਕੋਰੋਨਾ

ਕੋਰੋਨਾ ਵਾਇਰਸ ਦੀ ਹਾਹਾਕਾਰ ਦਿਨ ਪ੍ਰਤੀਦਿਨ ਵਧਦੀ ਹੀ ਜਾ ਰਹੀ ਹੈ। ਕੀ ਵੱਡਾ ਅਤੇ ਕੀ ਛੋਟਾ ਹਰ ਕੋਈ ਇਸਦੇ ਪੌਜੇਟਿਵ ਆ ਰਹੇ ਹਨ। ਬੋਲੀਵੁਡ ਦੇ ਕਈ ਸੁਪਰ ਸਟਾਰ ਇਸ ਦੀ ਲਪੇਟ ਵਿਚ ਆ ਚੁਕੇ ਹਨ। ਹੁਣ ਇੱਕ ਹੋਰ ਮਾੜੀ ਖਬਰ ਆ ਰਹੀ ਹੈ ਕੇ ਬੋਲੀਵੁਡ ਦੇ ਮਸ਼ਹੂਰ ਅਦਾਕਾਰ ਨੂੰ ਕੋਰੋਨਾ ਹੋ ਗਿਆ ਹੈ। ਇਸਦੀ ਜਾਣਕਾਰੀ ਅਦਾਕਾਰ ਨੇ ਖੁਦ ਸਾਂਝੀ ਕੀਤੀ ਹੈ।

ਕੋਰੋਨਾ ਲਾਗ ਦੀ ਬੀਮਾਰੀ (ਮਹਾਮਾਰੀ) ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸ ਵਾਇਰਸ ਦੀ ਲਪੇਟ ‘ਚ ਹੁਣ ਤੱਕ ਪੰਜਾਬੀ ਇੰਡਸਟ੍ਰੀ ਦੇ ਨਾਲ-ਨਾਲ ਬਾਲੀਬੁੱਡ ਦੇ ਸਿਤਾਰੇ ਵੀ ਆ ਚੁੱਕੇ ਹਨ। ਨਵੇਂ ਮਾਮਲੇ ‘ਚ ਬਾਲੀਵੁੱਡ ਅਦਾਕਾਰ ਆਫਤਾਬ ਸ਼ਿਵਦਸਾਨੀ ਵੀ ਕੋਰੋਨਾ ਵਾਇਰਸ ਪਾਜ਼ੇਟਿਵ ਦੀ ਲਪੇਟ ‘ਚ ਆ ਗਏ ਹਨ। ਜਿਸ ਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਇੱਕ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ,”ਨਮਸਕਾਰ, ਆਸ਼ਾ ਕਰਦਾ ਹਾਂ ਕਿ ਤੁਸੀਂ ਸਭ ਠੀਕ ਹੋਵੋਗੇ ਅਤੇ ਆਪਣਾ ਧਿਆਨ ਰੱਖ ਰਹੇ ਹੋਵੋਗੇ ।

ਹਾਲ ਹੀ ‘ਚ ਮੈਨੂੰ ਹਲਕਾ ਬੁਖ਼ਾਰ ਹੋਇਆ ਤਾਂ ਮੈਂ ਆਪਣੀ ਕੋਵਿਡ-19 ਦੀ ਜਾਂਚ ਕਰਵਾਈ। ਮੇਰੇ ਕੋਰੋਨਾ ਪੌਜੇਟਿਵ ਹੋਣ ਦੀ ਪੁਸ਼ਟੀ ਹੋਈ ਅਤੇ ਡਾਕਟਰਾਂ ਦੀ ਨਿਗਰਾਨੀ ਅਤੇ ਸਲਾਹ ਨਾਲ ਮੈਨੂੰ ਘਰ ‘ਚ ਇਕਾਂਤਵਾਸ ‘ਚ ਰਹਿਣ ਨੂੰ ਕਿਹਾ ਗਿਆ ਹੈ।” ਅਦਾਕਾਰ ਨੇ ਆਪਣੇ ਸੰਪਰਕ ‘ਚ ਆਉਣ ਵਾਲੇ ਲੋਕਾਂ ਨੂੰ ਵੀ ਸਾਵਧਾਨੀ ਵਰਤਣ ਲਈ ਕਿਹਾ ਹੈ ਅਤੇ ਸੁਰੱਖਿਅਤ ਰਹਿਣ ਲਈ ਕੋਰੋਨਾ ਦਾ ਟੈਸਟ ਕਰਵਾਉਣ ਦੀ ਅਪੀਲ ਕੀਤੀ ਹੈ।

ਇਸ ਦੇ ਨਾਲ ਉਨ੍ਹਾਂ ਨੇ ਕਿਹਾ ਹੈ,”ਤੁਹਾਡੀਆਂ ਸਭ ਦੀਆਂ ਦੁਆਵਾਂ ਨਾਲ ਮੈਂ ਜਲਦ ਹੀ ਠੀਕ ਹੋ ਜਾਵਾਂਗਾ । ਮੈਂ ਤੁਹਾਨੂੰ ਸਭ ਨੂੰ ਸਮਾਜਿਕ ਦੂਰੀ ਦਾ ਪਾਲਣ ਕਰਨ, ਮਾਸਕ ਪਾਉਣ ਅਤੇ ਸੈਨੇਟਾਈਜ਼ਰ ਦਾ ਇਸਤੇਮਾਲ ਕਰਨ ਦੀ ਬੇਨਤੀ ਕਰਦਾ ਹਾਂ।” ਅਤੇ ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਅਸੀਂ ਸਭ ਚੀਜ਼ਾਂ ਦੀ ਪਾਲਣਾ ਕਰਾਂਗੇ ਤਾਂ ਅਸੀਂ ਜਲਦ ਹੀ ਇਸ ਬੀਮਾਰੀ ਤੋਂ ਨਿਜ਼ਾਤ ਪਾ ਲਵਾਂਗੇ।

ਇੱਥੇ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਕੋਰੋਨਾ ਬਾਲੀਵੁੱਡ ਦੇ ਮਹਾਨਾਇਕ ਅਮਿਤਾਭ ਬੱਚਨ ਸਮੇਤ ਉਨ੍ਹਾਂ ਦੇ ਪੁੱਤਰ ਅਭਿਸ਼ੇਕ ਬੱਚਨ ਦੀ ਵੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ। ਇਸ ਤੋਂ ਬਾਅਦ ‘ਕੋਰੋਨਾ’ ਕਪੂਰ ਪਰਿਵਾਰ ‘ਚ ਵੀ ਦਸਤਕ ਦੇ ਚੁੱਕਿਆ ਹੈ। ਹਾਲ ਹੀ ‘ਚ ਮਿਲੀ ਜਾਣਕਾਰੀ ਤੋਂ ਪਤਾ ਲੱਗਿਆ ਹੈ ਕਿ ਬਾਲੀਵੁੱਡ ਅਦਾਕਾਰ ਅਰਜੁਨ ਕਪੂਰ ਵੀ ਕੋਰੋਨਾ ਦੀ ਚਪੇਟ ‘ਚ ਆ ਚੁੱਕੇ ਹਨ। ਅਰਜੁਨ ਕਪੂਰ ਦਾ ਕਹਿਣਾ ਹੈ,”ਮੈਂ ਹਾਲ ਹੀ ‘ਚ ਆਪਣਾ ਕੋਰੋਨਾ ਟੈਸਟ ਕਰਵਾਇਆ ਹੈ ਜਿਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ।” ਫਿਲਹਾਲ ਅਰਜੁਨ ਕਪੂਰ ਨੇ ਖੁਦ ਨੂੰ ਆਪਣੇ ਘਰ ‘ਚ ਕੁਆਰੰਟੀਨ ਕੀਤਾ ਹੋਇਆ ਹੈ।

Check Also

ਇਸ ਅਨੋਖੇ ਸ਼ਹਿਰ ਦੀ ਬਿਲਡਿੰਗ ਅੰਦਰੋਂ ਲੰਘਦੀ ਹੈ ਟਰੇਨ , ਪੰਜਵੇਂ ਫਲੋਰ ਤੇ ਹੈ ਪੈਟਰੋਲ ਪੰਪ

ਆਈ ਤਾਜਾ ਵੱਡੀ ਖਬਰ  ਦੁਨੀਆ ਇਸ ਵੇਲੇ ਤਰੱਕੀ ਦੇ ਰਾਹ ਉੱਤੇ ਚੱਲ ਰਹੀ ਹੈ l …