Breaking News

ਅਗਨੀਪਥ ਸਕੀਮ ਵਿਚਾਲੇ ਬੰਦ ਦੇ ਸੱਦੇ ਦੇ ਚਰਚੇ ਤੇ ਅੱਜ ਪੰਜਾਬ ਚ ਹਾਈ ਅਲਰਟ , ਕੀਤਾ ਗਿਆ ਭਾਰੀ ਪੁਲਿਸ ਬਲ ਤੈਨਾਤ

ਆਈ ਤਾਜ਼ਾ ਵੱਡੀ ਖਬਰ 

ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜਿਥੇ ਲੋਕਾਂ ਦੇ ਹਿਤਾਂ ਨੂੰ ਦੇਖਦੇ ਹੋਏ ਬਹੁਤ ਸਾਰੇ ਫੈਸਲੇ ਲਏ ਜਾਂਦੇ ਹਨ ਪਰ ਉਥੇ ਹੀ ਉਹ ਸਾਰੇ ਫ਼ੈਸਲੇ ਅਜਿਹੇ ਹੁੰਦੇ ਹਨ ਜੋ ਦੇਸ਼ ਦੇ ਲੋਕਾਂ ਵੱਲੋਂ ਵਿਰੋਧ ਕੀਤਾ ਜਾਂਦਾ ਹੈ ਉਹ ਫ਼ੈਸਲਾ ਲੋਕਾਂ ਦੇ ਹਿਤ ਵਿੱਚ ਨਾ ਹੋ ਕੇ ਉਨ੍ਹਾਂ ਦੀ ਜ਼ਿੰਦਗੀ ਵਿੱਚ ਕਈ ਮੁਸ਼ਕਲਾਂ ਲੈ ਕੇ ਆ ਜਾਂਦੇ ਹਨ। ਦੇਸ਼ ਵਿੱਚ ਪਹਿਲਾਂ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਸਾਰੇ ਦੇਸ਼ ਦੇ ਕਿਸਾਨਾਂ ਵੱਲੋਂ ਕੀਤਾ ਗਿਆ ਅਤੇ ਲਗਾਤਾਰ ਇਕ ਸਾਲ ਤੋਂ ਵਧੇਰੇ ਸਮਾਂ ਸੰਘਰਸ਼ ਕੀਤਾ ਗਿਆ ਜਿਸ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਮੰਨਦੇ ਹੋਏ ਇਨਾਂ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਗਿਆ।

ਹੁਣ ਅਗਨੀਪਥ ਸਕੀਮ ਵਿਚਾਲੇ ਬੰਦ ਦੇ ਸੱਦੇ ਤੇ ਅੱਜ ਪੰਜਾਬ ਵਿਚ ਹਾਈ ਅਲਰਟ ਦੇ ਚਰਚੇ ਹਨ ਅਤੇ ਭਾਰੀ ਪੁਲਸ ਬਲ ਨੂੰ ਤੈਨਾਤ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਮੋਦੀ ਸਰਕਾਰ ਵੱਲੋਂ ਅਗਨੀਪਥ ਯੋਜਨਾ ਦਾ ਐਲਾਨ ਕੁਝ ਦਿਨ ਪਹਿਲਾਂ ਕੀਤਾ ਗਿਆ ਸੀ। ਜਿਸ ਵਿਚ ਨੌਜਵਾਨਾਂ ਨੂੰ ਚਾਰ ਸਾਲ ਲਈ ਆਰਮੀ ਵਿੱਚ ਭਰਤੀ ਕੀਤਾ ਜਾਣਾ ਸੀ, ਅਤੇ ਉਨ੍ਹਾਂ ਨੂੰ ਰਿਟਾਇਰ ਪਿੱਛੋਂ ਵੀ ਕੋਈ ਪੈਨਸ਼ਨ ਨਾ ਦਿੱਤੇ ਜਾਣ ਦੇ ਚਲਦਿਆਂ ਹੋਇਆਂ ਇਸ ਯੋਜਨਾ ਨੂੰ ਲੈ ਕੇ ਦੇਸ਼ ਵਿੱਚ ਨੌਜਵਾਨਾਂ ਵੱਲੋਂ ਲਗਾਤਾਰ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ।

ਉਥੇ ਹੀ ਦੇਸ਼ ਵਿਚ ਅੱਜ ਨੌਜਵਾਨਾਂ ਅਤੇ ਹੋਰ ਲੋਕਾਂ ਵੱਲੋਂ ਇੱਥੇ ਬੰਦ ਦੀ ਕਾਲ ਦਿੱਤੀ ਗਈ ਹੈ ਉਥੇ ਹੀ ਪੰਜਾਬ ਵਿੱਚ ਵੀ ਸਥਿਤੀ ਨੂੰ ਵਿਗੜਨ ਤੋਂ ਬਚਾਉਣ ਵਾਸਤੇ ਹਾਈ ਅਲਰਟ ਕੀਤਾ ਗਿਆ ਹੈ। ਜਿਥੇ ਕੇਂਦਰ ਸਰਕਾਰ ਦੇ ਸਾਰੇ ਦਫ਼ਤਰਾਂ, ਅਤੇ ਕੇਂਦਰ ਸਰਕਾਰ ਨਾਲ ਜੁੜੀਆਂ ਹੋਈਆਂ ਹੋਰ ਸਾਰੀਆਂ ਇਮਾਰਤਾਂ, ਰੇਲਵੇ ਸਟੇਸ਼ਨ ਅਤੇ ਹੋਰ ਸਾਰੀ ਸੰਪਤੀ ਦੀ ਰੱਖਿਆ ਵਾਸਤੇ ਪੁਲਿਸ ਬਲ ਨੂੰ ਤੈਨਾਤ ਕੀਤਾ ਗਿਆ ਹੈ। ਉਥੇ ਹੀ ਕੁਝ ਟਰੇਨਿੰਗ ਸੈਂਟਰਾਂ ਅਤੇ ਫੌਜ ਨਾਲ ਜੁੜੇ ਹੋਏ ਅਦਾਰਿਆਂ ਦੇ ਵਿੱਚ ਵੀ ਸੁਰੱਖਿਆ ਦਾ ਪੂਰਾ ਇੰਤਜ਼ਾਮ ਕੀਤਾ ਗਿਆ ਹੈ।

ਕਿਉਂਕਿ ਕੁਝ ਅਜਿਹੀਆਂ ਸੰਸਥਾਵਾਂ ਵੀ ਅਸਿੱਧੇ ਤੌਰ ਤੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋ ਰਹੀਆਂ ਹਨ। ਉਥੇ ਹੀ ਪੰਜਾਬ ਸਰਕਾਰ ਵੱਲੋਂ ਜਿਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ ਉਥੇ ਹੀ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਵੀ ਕੀਤੀ ਗਈ ਹੈ। ਪੰਜਾਬ ਪੁਲਿਸ ਵੱਲੋਂ ਲਗਾਤਾਰ ਕਿ ਹਰ ਘਟਨਾ ਤੇ ਨਜ਼ਰ ਰੱਖੀ ਜਾਵੇਗੀ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …