Breaking News

ਅਚਾਨਕ ਮੁੱਖ ਮੰਤਰੀ ਨੂੰ ਹਸਪਤਾਲ ਕਰਾਇਆ ਗਿਆ ਦਾਖਲ , ਪ੍ਰਸੰਸਕ ਕਰ ਰਹੇ ਦੁਆਵਾਂ

ਆਈ ਤਾਜਾ ਵੱਡੀ ਖਬਰ 

ਕੱਲ੍ਹ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ । ਸਵੇਰ ਦੇ ਅੱਠ ਵਜੇ ਤੋਂ ਲੈ ਕੇ ਸ਼ਾਮ ਦੇ ਛੇ ਵਜੇ ਤਕ ਇਹ ਵੋਟਾਂ ਪੈਣਗੀਆਂ । ਜਿਸ ਦੇ ਚੱਲਦੇ ਹੁਣ ਪੰਜਾਬ ਵਿੱਚ ਵੋਟਾਂ ਨੂੰ ਲੈ ਕੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ । ਦੂਜੇ ਪਾਸੇ ਪੁਲੀਸ ਵਲੋਂ ਵੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ । ਇਨ੍ਹਾਂ ਚੋਣਾਂ ਤੋਂ ਪਹਿਲਾਂ ਵੱਖ ਵੱਖ ਸੂਬਿਆਂ ਤੋਂ ਮੰਤਰੀ ਪੰਜਾਬ ਵਿੱਚ ਆ ਰਹੇ ਸਨ ਤੇ ਉਨ੍ਹਾਂ ਵੱਲੋਂ ਵੱਖ ਵੱਖ ਉਮੀਦਵਾਰਾਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਸੀ। ਬੀਤੇ ਕੁਝ ਦਿਨ ਪਹਿਲਾਂ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਪੰਜਾਬ ਦੇ ਵਿੱਚ ਆਪਣੇ ਭਾਜਪਾ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਪਹੁੰਚੇ ਸਨ ।

ਜਿਸ ਦੇ ਚੱਲਦੇ ਉਨ੍ਹਾਂ ਨੂੰ ਪੰਜਾਬ ਵਿੱਚ ਭਰਵਾਂ ਹੁੰਗਾਰਾ ਮਿਲਿਆ ਸੀ ਤੇ ਇਸੇ ਵਿਚਕਾਰ ਹੁਣ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਦੇ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕੀ ਜੈਰਾਮ ਠਾਕੁਰ ਨੂੰ ਡਾਕਟਰਾਂ ਦੀ ਸਲਾਹ ਤੇ ਨਵੀਂ ਦਿੱਲੀ ਦੇ ਏਮਸ ਹਸਪਤਾਲ ਦੇ ਵਿਚ ਜਾਂਚ ਲਈ ਦਾਖ਼ਲ ਕਰਵਾਇਆ ਗਿਆ ਹੈ ।

ਹਿਮਾਚਲ ਪ੍ਰਦੇਸ਼ ਦੀ ਸਰਕਾਰ ਦੇ ਇਕ ਬੁਲਾਰੇ ਨੇ ਇਸ ਬਾਬਤ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਮੁੱਖ ਮੰਤਰੀ ਸਿਹਤਮੰਦ ਹਨ ਤੇ ਸਿਰਫ ਜਾਚ ਲਈ ਹੀ ਉਨ੍ਹਾਂ ਨੂੰ ਏਮਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ । ਪ੍ਰਾਪਤ ਜਾਣਕਾਰੀ ਮੁਤਾਬਕ ਪਤਾ ਚਲਿਆ ਹੈ ਕਿ ਵੀਰਵਾਰ ਰਾਤ ਉਨ੍ਹਾਂ ਦੀ ਛਾਤੀ ਦੇ ਵਿਚ ਹਲਕੇ ਦਰਦ ਤੋਂ ਬਾਅਦ ਉਨ੍ਹਾਂ ਨੂੰ ਇੰਦਰਾ ਗਾਂਧੀ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਡਾਕਟਰੀ ਜਾਂਚ ਦੇ ਲਈ ਭੇਜਿਆ ਗਿਆ ਸੀ ।

ਜਿਸ ਤੋਂ ਬਾਅਦ ਉਨ੍ਹਾਂ ਦੀਆਂ ਸਾਰੀਆਂ ਰਿਪੋਰਟਾਂ ਆਮ ਪਾਈਆਂ ਗਈਆਂ ਸਨ । ਜਾਂਚ ਤੋਂ ਬਾਅਦ ਮੁੱਖ ਮੰਤਰੀ ਵਾਪਸ ਚਲੇ ਗਏ ਤੇ ਛਾਤੀ ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਹੁਣ ਉਨ੍ਹਾਂ ਦੀ ਏਮਜ਼ ਵਿੱਚ ਜਾਂਚ ਕੀਤੀ ਜਾ ਰਹੀ ਹੈ । ਫਿਲਹਾਲ ਡਰਨ ਦੀ ਕੋਈ ਜ਼ਰੂਰਤ ਨਹੀਂ ਹੈ, ਉਨ੍ਹਾਂ ਨੂੰ ਜਾਚ ਲਈ ਹੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ ।

Check Also

ਪਿਤਾ ਸੁਹਰੇ ਘਰ ਤੋਂ ਧੀ ਨੂੰ ਵਾਪਿਸ ਬੈਂਡ ਵਾਜਿਆਂ ਨਾਲ ਲੈ ਆਇਆ ਪੇਕੇ ਘਰ , ਨਹੀਂ ਕੀਤਾ ਪਰਾਇਆ ਸਮਾਜ ਚ ਪੇਸ਼ ਕੀਤੀ ਮਿਸਾਲ

ਆਈ ਤਾਜਾ ਵੱਡੀ ਖਬਰ  ਮਾਪਿਆਂ ਦਾ ਇਹੀ ਸੁਪਨਾ ਹੁੰਦਾ ਹੈ ਕਿ ਜੇਕਰ ਧੀਆਂ ਵਿਆਹੀਆਂ ਗਈਆਂ …