Breaking News

ਅਚਾਨਕ ਸੋਮਵਾਰ ਤੋਂ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਨਾਈਟ ਕਰਫਿਊ ਦਾ ਇਥੇ ਹੋ ਗਿਆ ਐਲਾਨ

ਆਈ ਤਾਜ਼ਾ ਵੱਡੀ ਖਬਰ

ਭਾਰਤ ਵਿਚ ਪਿਛਲੇ ਸਾਲ ਤੋਂ ਹੀ ਲਗਾਤਾਰ ਕਰੋਨਾ ਦਾ ਪ੍ਰਭਾਵ ਸਾਰੇ ਸੂਬਿਆਂ ਵਿੱਚ ਦੇਖਣ ਨੂੰ ਮਿਲਿਆ ਹੈ। ਉਥੇ ਹੀ ਪਿਛਲੇ ਸਾਲ ਤੋਂ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜਿੱਥੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਇਸ ਕੋਰੋਨਾ ਉਪਰ ਵਿਚਾਰ ਚਰਚਾ ਕੀਤੀ ਜਾਂਦੀ ਰਹੀ ਹੈ। ਉਥੇ ਹੀ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਕਰੋਨਾ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਵੀ ਦਿੱਤੇ ਗਏ ਸਨ। ਤਾਂ ਜੋ ਸਾਰੇ ਸੂਬਿਆਂ ਦੇ ਮੁੱਖ ਮੰਤਰੀ ਆਪਣੀ ਆਪਣੇ ਸੂਬੇ ਵਿੱਚ ਕਰੋਨਾ ਦੀ ਸਥਿਤੀ ਨੂੰ ਕਾਬੂ ਹੇਠ ਕਰ ਸਕਣ।

ਕਿਉਂਕਿ ਸਾਰੇ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਉਣ ਲਈ ਸਰਕਾਰ ਵੱਲੋਂ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਉਥੇ ਹੀ ਕਈ ਸੂਬਿਆਂ ਵਿੱਚ ਕਰੋਨਾ ਦੇ ਪ੍ਰਭਾਵ ਨੂੰ ਦੇਖਦੇ ਹੋਏ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਅਜੇ ਵੀ ਜਾਰੀ ਹਨ । ਹੁਣ ਅਚਾਨਕ ਸੋਮਵਾਰ ਤੋਂ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਲਈ ਇਥੇ ਰਾਤ ਦਾ ਕਰਫਿਊ ਲਾਗੂ ਕਰਨ ਦਾ ਐਲਾਨ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਖਬਰ ਕੇਰਲ ਤੋਂ ਸਾਹਮਣੇ ਆਈ ਹੈ ਜਿੱਥੇ ਸਰਕਾਰ ਵੱਲੋਂ ਕ੍ਰੋਨਾ ਕੇਸਾਂ ਵਿੱਚ ਵਾਧੇ ਨੂੰ ਦੇਖਦੇ ਹੋਏ ਠੱਲ ਪਾਉਣ ਵਾਸਤੇ ਕੁਝ ਐਲਾਨ ਕੀਤੇ ਗਏ ਹਨ।

ਸੂਬੇ ਦੇ ਮੁੱਖ ਮੰਤਰੀ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਰਾਤ ਦਾ ਕਰਫ਼ਿਊ ਲਗਾਏ ਜਾਣ ਦੇ ਆਦੇਸ਼ ਦਿੱਤੇ ਗਏ ਹਨ। ਇਹ ਫੈਸਲਾ ਬੀਤੇ ਕਈ ਦਿਨਾਂ ਤੋਂ 30 ਹਜ਼ਾਰ ਤੋਂ ਵਧੇਰੇ ਨਵੇਂ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਲਿਆ ਗਿਆ ਹੈ। ਇਸ ਲਈ ਕੇਰਲ ਸੂਬੇ ਵਿਚ ਸੋਮਵਾਰ ਤੋਂ ਰਾਤ ਦਾ ਕਰਫਿਊ ਜਾਰੀ ਕਰ ਦਿੱਤਾ ਜਾਵੇਗਾ ਜੋ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਜਾਰੀ ਰਹੇਗਾ।

ਉਥੇ ਹੀ ਸੂਬੇ ਵਿੱਚ ਐਤਵਾਰ ਨੂੰ ਕੀਤੀ ਜਾਣ ਵਾਲੀ ਤਾਲਾਬੰਦੀ ਬਾਰੇ ਵੀ ਆਦੇਸ਼ ਜਾਰੀ ਕੀਤੇ ਗਏ ਹਨ ਅਤੇ ਇਸ ਨੂੰ ਪਹਿਲਾਂ ਦੀ ਤਰ੍ਹਾਂ ਹੀ ਜਾਰੀ ਰੱਖਿਆ ਜਾਵੇਗਾ ਅਤੇ ਸਰਗਰਮੀਆਂ ਵਿਚ ਕੁਝ ਢਿੱਲ ਦਿੱਤੀ ਜਾਵੇਗੀ। ਉੱਥੇ ਹੀ ਸੂਬੇ ਵਿੱਚ ਕਰੋਨਾ ਦੀ ਦੂਜੀ ਲਹਿਰ ਨੂੰ ਘੱਟ ਕਰਨ ਵਾਸਤੇ ਲੋਕਾਂ ਨੂੰ ਅਜੇ ਵੀ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …