ਆਈ ਤਾਜਾ ਵੱਡੀ ਖਬਰ
26 ਨਵੰਬਰ ਤੋਂ ਸ਼ੁਰੂ ਹੋਇਆ ਕਿਸਾਨੀ ਅੰਦੋਲਨ ਅਜੇ ਵੀ ਨਿਰੰਤਰ ਚੱਲ ਰਿਹਾ ਹੈ। ਦੇਸ਼ ਦੀ ਕਿਸਾਨੀ ਇਸ ਸਮੇਂ ਦਿੱਲੀ ਦੇ ਵੱਖ-ਵੱਖ ਬਾਰਡਰਾਂ ਉਪਰ ਕੇਂਦਰ ਸਰਕਾਰ ਵੱਲੋਂ ਸੋਧ ਕਰਕੇ ਪਾਸ ਕੀਤੇ ਗਏ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਇੱਕ ਜੁੱਟ ਹੋਈ ਪਈ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਹੋਏ ਕਿਸਾਨ ਆਪਣੇ ਸਮਰਥਕਾਂ ਦੇ ਨਾਲ ਸਰਕਾਰ ਵਿਰੁੱਧ ਰੋਜ਼ਾਨਾ ਰੋਸ ਮੁਜ਼ਾਹਰੇ ਕਰ ਰਹੇ ਹਨ। ਕਿਸਾਨਾਂ ਦਾ ਹੌਸਲਾ ਦਿੱਲੀ ਵਿਚ ਪੈ ਰਹੀ ਭਿਆਨਕ ਸਰਦੀ ਦੇ ਬਾਵਜੂਦ ਵੀ ਬੁਲੰਦ ਹੈ। ਹੁਣ ਤੱਕ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ।
ਅਗਲੀ ਮੀਟਿੰਗ 15 ਜਨਵਰੀ 2021 ਨੂੰ ਤੈਅ ਕੀਤੀ ਗਈ ਹੈ। ਕਿਸਾਨ ਜਥੇਬੰਦੀਆਂ ਵੱਲੋਂ ਪਹਿਲਾਂ ਹੀ ਸੰਘਰਸ਼ ਨੂੰ ਤੇਜ਼ ਕਰਦੇ ਹੋਏ 26 ਜਨਵਰੀ ਨੂੰ ਕੱਢੇ ਜਾਣ ਵਾਲੇ ਕਿਸਾਨ ਟਰੈਕਟਰ ਪਰੇਡ ਦੀ ਤਿਆਰੀ ਕੀਤੀ ਜਾ ਰਹੀ ਹੈ। ਹੁਣ ਕਿਸਾਨ ਅੰਦੋਲਨ ਟਰੈਕਟਰ ਮਾਰਚ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। 26 ਜਨਵਰੀ ਦੇ ਦਿਨ ਨੂੰ ਟਰੈਕਟਰ ਮਾਰਚ ਸਬੰਧੀ ਕਈ ਖਬਰਾਂ ਸਾਹਮਣੇ ਆ ਰਹੀਆਂ ਹਨ। ਇਨ੍ਹਾਂ ਖ਼ਬਰਾਂ ਦਾ ਖੰਡਨ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਵੱਲੋਂ ਕਿਸਾਨਾਂ ਦੇ ਨਾਮ ਇੱਕ ਖੁੱਲੀ ਚਿੱਠੀ ਲਿਖੀ ਗਈ ਹੈ।
ਜਿਸ ਵਿੱਚ ਉਨ੍ਹਾਂ 26 ਜਨਵਰੀ ਦੀ ਪਰੇਡ ਨੂੰ ਲੈ ਕੇ ਕਿਸਾਨਾਂ ਨੂੰ ਅਫਵਾਹਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ ਅਤੇ 26 ਜਨਵਰੀ ਲਈ ਇੱਕ ਅਲਰਟ ਜਾਰੀ ਕੀਤਾ ਹੈ। ਰਾਜੇਵਾਲ ਨੇ ਕਿਹਾ ਹੈ ਕਿ 26 ਜਨਵਰੀ ਨੂੰ ਲੈ ਕੇ ਬਹੁਤ ਸਾਰੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਸ ਦਿਨ ਸੰਸਦ ਉਤੇ ਕਬਜ਼ਾ ਕੀਤਾ ਜਾਵੇਗਾ ਜਾਂ ਲਾਲ ਕਿਲੇ ਤੇ ਝੰਡਾ ਲਹਿਰਾਇਆ ਜਾਵੇਗਾ। ਬਲਬੀਰ ਸਿੰਘ ਰਾਜੇਵਾਲ ਨੇ ਇਨ੍ਹਾਂ ਖਬਰਾਂ ਨੂੰ ਬੇਬੁਨਿਆਦ ਦੱਸਿਆ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਖ਼ਬਰਾਂ ਫੈਲਾ ਕੇ ਇਸ ਸੰਘਰਸ਼ ਨੂੰ
ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹਨਾਂ ਸਾਰੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸਾਨ ਅੰਦੋਲਨ ਦੀ ਸਫਲਤਾ ਲਈ ਸਭ ਨੂੰ ਅਰਦਾਸ ਕਰਨੀ ਚਾਹੀਦੀ ਹੈ। ਉਨ੍ਹਾਂ ਕਿਸਾਨਾਂ ਨੂੰ ਭੜਕਾਊਂ ਨਾਅਰੇ ਨਾ ਲਾਉਣ ਦੀ ਵੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ 26 ਜਨਵਰੀ ਨੂੰ ਕਿਸਾਨ ਦਿੱਲੀ ਦੇ ਅੰਦਰ ਦਾਖਲ ਨਹੀਂ ਹੋਣਗੇ। ਉਸ ਦਿਨ ਕਿਸਾਨਾਂ ਵੱਲੋਂ ਦਿੱਲੀ ਦੇ ਬਾਰਡਰਾਂ ਤੇ ਹੀ ਪਰੇਡ ਕੀਤੀ ਜਾਵੇਗੀ, ਤੇ ਇਸ ਸੰਘਰਸ਼ ਨੂੰ ਸ਼ਾਂਤਮਈ ਤਰੀਕੇ ਨਾਲ ਹੀ ਜਾਰੀ ਰੱਖਿਆ ਜਾਵੇਗਾ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …