Breaking News

ਅਚਾਨਕ ਹੁਣੇ ਹੁਣੇ ਸਿੰਘੁ ਬਾਡਰ ਤੋਂ ਆਈ ਇਹ ਵੱਡੀ ਖਬਰ – ਪੁਲਸ ਨੇ ਕੀਤੀ ਇਹ ਕਾਰਵਾਈ

ਆਈ ਤਾਜਾ ਵੱਡੀ ਖਬਰ

26 ਜਨਵਰੀ ਦੀ ਹੋਈ ਲਾਲ ਕਿਲੇ ਵਾਲੀ ਘਟਨਾ ਨੂੰ ਲੈ ਕੇ ਪੁਲਿਸ ਵੱਲੋਂ ਕਿਸਾਨਾਂ ਉਪਰ ਲਗਾਤਾਰ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਕੁਝ ਲੋਕਾਂ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਸੀ ,ਪਰ ਉਸ ਕਾਰਨ ਸਭ ਲੋਕਾਂ ਨੂੰ ਪ-ਰੇ-ਸ਼ਾ-ਨ ਕੀਤਾ ਜਾ ਰਿਹਾ ਹੈ। ਪਿਛਲੇ ਲੰਮੇ ਸਮੇਂ ਤੋਂ ਕਿਸਾਨਾਂ ਵੱਲੋਂ ਸ਼ਾਂਤਮਈ ਢੰਗ ਨਾਲ ਇਸ ਸੰਘਰਸ਼ ਨੂੰ ਜਾਰੀ ਰੱਖਿਆ ਜਾ ਰਿਹਾ ਹੈ। ਕਿਸਾਨ ਦਿੱਲੀ ਦੀਆਂ ਸਰਹੱਦਾਂ ਤੇ 26 ਨਵੰਬਰ 2020 ਤੋਂ ਲਗਾਤਾਰ ਮੋਰਚਾ ਲਾ ਕੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਡਟੇ ਹੋਏ ਹਨ।

ਇਸ ਕਿਸਾਨੀ ਸੰਘਰਸ਼ ਦੇ ਦੌਰਾਨ ਬਹੁਤ ਸਾਰੇ ਕਿਸਾਨ ਸ਼-ਹੀ-ਦ ਹੋ ਚੁੱਕੇ ਹਨ ਜਿਨ੍ਹਾਂ ਦੀ ਗਿਣਤੀ ਲੱਗਭਗ 100 ਦੇ ਕਰੀਬ ਹੋ ਚੁੱਕੀ ਹੈ। ਕਿਸਾਨਾਂ ਵੱਲੋਂ 26 ਜਨਵਰੀ ਨੂੰ ਸ਼ਾਂਤਮਈ ਟਰੈਕਟਰ ਪਰੇਡ ਵੀ ਕੀਤੀ ਜਾ ਰਹੀ ਸੀ। ਪਰ ਕੁਝ ਜਗ੍ਹਾ ਉਪਰ ਪੁਲਿਸ ਵੱਲੋ ਬੈਰੀ ਕੇਡਿਗ ਕੀਤੀ ਗਈ ਜਿਸ ਕਾਰਨ ਕਿਸਾਨਾਂ ਅਤੇ ਪੁਲਿਸ ਵਿਚਕਾਰ ਕੁਝ ਖਿੱ-ਚੋ-ਤਾ-ਣ ਹੋ ਗਈ ਸੀ। ਉਸ ਦਿਨ ਹੀ ਕੁਝ ਕਿਸਾਨਾਂ ਵੱਲੋਂ ਲਾਲ ਕਿਲ੍ਹੇ ਵੱਲ ਕੂਚ ਕੀਤਾ ਗਿਆ, ਜਿਨ੍ਹਾਂ ਨੇ ਲਾਲ ਕਿਲੇ ਅੰਦਰ ਦਾਖਲ ਹੁੰਦੇ ਸਾਰ ਕੇਸਰੀ ਝੰਡਾ ਲਹਿਰਾ ਦਿੱਤਾ।

ਇਸ ਘਟਨਾ ਦੇ ਕਾਰਨ ਸਰਕਾਰ ਵੱਲੋਂ ਐਮਰਜੈਂਸੀ ਮੀਟਿੰਗ ਵੀ ਬੁਲਾਈ ਗਈ। ਜਿਸ ਵਿੱਚ ਬਹੁਤ ਸਾਰੇ ਕਿਸਾਨ ਆਗੂਆਂ ਅਤੇ ਹੋਰ ਲੋਕਾਂ ਖਿਲਾਫ ਮਾਮਲੇ ਦਰਜ ਕੀਤੇ ਗਏ ਹਨ। 26 ਜਨਵਰੀ ਦੇ ਲਾਲ ਕਿਲੇ ਦੀ ਘਟਨਾ ਨੂੰ ਲੈ ਕੇ ਕਿਸਾਨ ਆਗੂਆਂ ਉੱਪਰ ਦੋਸ਼ ਮੜ੍ਹੇ ਜਾ ਰਹੇ ਹਨ। ਹੁਣ ਸਿੰਘੂ ਬਾਰਡਰ ਤੋਂ ਇਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਵਿਚ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਇਸ ਵੇਲੇ ਵੱਡੀ ਖਬਰ ਸਾਹਮਣੇ ਆਈ ਹੈ, ਕਿ ਉਥੇ ਪੁਲੀਸ ਵੱਲੋਂ ਬੈਰੀਕੇਡਿੰਗ ਕੀਤੀ ਜਾ ਰਹੀ ਹੈ

ਜਿਸ ਦਾ ਵਿਰੋਧ ਨਿਹੰਗ ਸਿੰਘਾਂ ਵੱਲੋਂ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸਿੰਘੂ ਬਾਰਡਰ ਉੱਪਰ ਇੰਟਰਨੇਟ ਦੇ ਨਾਲ ਨਾਲ ਕਾਲ ਸਰਵਿਸ ਵੀ ਬੰਦ ਕਰ ਦਿੱਤੀ ਗਈ ਹੈ। ਜਿਸ ਕਾਰਨ ਮਾਹੌਲ ਤ-ਣਾ-ਅ-ਪੂ-ਰ-ਨ ਹੁੰਦਾ ਜਾ ਰਿਹਾ ਹੈ। ਸਰਹੱਦ ਉੱਤੇ ਸਰਕਾਰ ਵੱਲੋਂ ਵੱਡੀ ਪੱਧਰ ਤੇ ਪੁਲਿਸ ਬਲ ਤਾਇਨਾਤ ਕਰ ਦਿੱਤੇ ਗਏ ਹਨ। ਸੰਯੁਕਤ ਕਿਸਾਨ ਮੋਰਚੇ ਦੀ ਸਟੇਜ ਦੇ ਪਿਛਲੇ ਪਾਸੇ ਵੀ ਬੈਰੀਕੇਡਿੰਗ ਕੀਤੀ ਜਾ ਰਹੀ ਹੈ। ਪੁਲੀਸ ਵੱਲੋਂ ਸਿੰਘੂ ਬਾਰਡਰ ਉੱਤੇ ਸਖ਼ਤੀ ਨੂੰ ਵਧਾਇਆ ਜਾ ਰਿਹਾ ਹੈ । ਜਿੱਥੇ ਪੈਦਲ ਜਾਣ ਵਾਲਾ ਰਸਤਾ ਵੀ ਬੰਦ ਕੀਤਾ ਗਿਆ ਹੈ। ਇਸ ਸਭ ਦਾ ਉਥੇ ਮੌਜੂਦ ਕਿਸਾਨਾਂ ਅਤੇ ਨਿਹੰਗ ਸਿੰਘਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …